ਪੰਜਾਬ

ਗੈਂਗਸਟਰ ਬੰਬੀਹਾ ਦੇ ਪਿੰਡ 'ਚ ਸਹਿਮ ਦਾ ਮਾਹੌਲ, ਕਿਸਾਨ ਦੇ ਘਰ ਦੇ ਬਾਹਰ ਹੋਈ ਅੰਨ੍ਹੇਵਾਹ ਫਾਇਰਿੰਗ

By Riya Bawa -- June 20, 2022 3:28 pm -- Updated:June 20, 2022 3:28 pm

ਮੋਗਾ: ਪੰਜਾਬ ਵਿੱਚ ਫਾਇਰਿੰਗ, ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੇ ਨਾਲ ਹੀ ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਬੰਬੀਹਾ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਕਿਸਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਕਿਸਾਨ 'ਤੇ ਕਰੀਬ 10 ਤੋਂ 12 ਰਾਉਂਡ ਫਾਇਰ ਕੀਤੇ ਗਏ।

Lawrence Bishnoi, Firing, Gangster Davinder Bambiha Village, Punjabi news, Punjab, Davinder Bambiha

ਦੂਜੇ ਪਾਸੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ ਕਿਸਾਨ ਦਾ ਨਾਂ ਤਰਲੋਚਨ ਸਿੰਘ ਦੱਸਿਆ ਜਾ ਰਿਹਾ ਹੈ, ਜੋ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਉੱਠ ਕੇ ਦਰਵਾਜ਼ਾ ਖੋਲ੍ਹਿਆ ਤਾਂ ਬਾਹਰ ਖੜ੍ਹੇ ਹਮਲਾਵਰਾਂ ਨੇ ਉਸ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਦੌਰਾਨ ਉਹ ਅੰਦਰ ਭੱਜਿਆ ਅਤੇ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇਸ ਦੇ ਨਾਲ ਹੀ ਕਿਸਾਨ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ।

 ਗੈਂਗਸਟਰ ਦਵਿੰਦਰ ਬੰਬੀਹਾ ਦੇ ਪਿੰਡ 'ਚ ਚੱਲੀਆਂ ਗੋਲੀਆਂ, ਕਿਸਾਨ ਦੇ ਘਰ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ

ਜਾਣਕਾਰੀ ਅਨੁਸਾਰ ਕਿਸਾਨ ਤੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਕਿਸਾਨ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਕਿਸਾਨ ਵੱਲੋਂ ਇਸ ਦੀ ਸ਼ਿਕਾਇਤ ਪੁਲੀਸ ਨੂੰ ਵੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਕਿਹਾ ਜਾ ਰਿਹਾ ਹੈ ਕਿ ਫਾਇਰਿੰਗ ਦਾ ਸ਼ੱਕ ਗੈਂਗਸਟਰ ਲਾਰੈਂਸ ਦੇ ਗੈਂਗ 'ਤੇ ਪ੍ਰਗਟਾਇਆ ਜਾ ਰਿਹਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕੈਨੇਡਾ ਬੇਸਡ ਗੈਂਗਸਟਰ ਗੋਲਡੀ ਬਰਾੜ ਦੇ ਗਰੋਹ ਹੋ ਸਕਦੇ ਹਨ। ਜੋ ਵਾਰਦਾਤ ਨੂੰ ਅੰਜਾਮ ਦੇਣ ਲਈ ਸਿੱਧੇ ਗੈਂਗਸਟਰ ਬੰਬੀਹਾ ਦੇ ਪਿੰਡ ਪਹੁੰਚੇ। ਫਿਲਹਾਲ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਪਛਾਣ ਲਈ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।

 ਗੈਂਗਸਟਰ ਬੰਬੀਹਾ ਦੇ ਪਿੰਡ 'ਚ ਸਹਿਮ ਦਾ ਮਾਹੌਲ, ਕਿਸਾਨ ਦੇ ਘਰ ਦੇ ਬਾਹਰ ਹੋਈ ਅੰਨ੍ਹੇਵਾਹ ਫਾਇਰਿੰਗ

ਗੈਂਗਸਟਰ ਦਵਿੰਦਰ ਬੰਬੀਹਾ ਦਾ ਪਿੰਡ ਬੰਬੀਹਾ ਭਾਈਕਾ ਮੋਗਾ ਜ਼ਿਲ੍ਹੇ ਵਿੱਚ ਹੈ। ਇੱਥੋਂ ਦੇ ਕਿਸਾਨ ਤ੍ਰਿਲੋਚਨ ਸਿੰਘ ਨੂੰ ਕੁਝ ਦਿਨ ਪਹਿਲਾਂ ਬੁਲਾਇਆ ਗਿਆ ਸੀ। ਕਿਸਾਨ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਰਾਹੀਂ ਧਮਕੀ ਦਿੱਤੀ ਗਈ। ਜਿਸ ਵਿੱਚ ਉਸ ਤੋਂ 5 ਲੱਖ ਰੁਪਏ ਦੀ ਪ੍ਰੋਟੈਕਸ਼ਨ ਮਨੀ ਦੀ ਮੰਗ ਕੀਤੀ ਗਈ ਸੀ। ਕਿਸਾਨ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ ਸੀ। ਹਾਲਾਂਕਿ ਪੁਲਿਸ ਸਮੇਂ ਸਿਰ ਉਸਦਾ ਸੁਰਾਗ ਨਹੀਂ ਲਗਾ ਸਕੀ।

-PTC News

  • Share