ਮੁੱਖ ਖਬਰਾਂ

ਜੰਮੂ-ਕਸ਼ਮੀਰ 'ਚ ਬੱਸ ਹਾਦਸਾ, 11 ਦੀ ਮੌਤ, 25 ਜ਼ਖਮੀ

By Pardeep Singh -- September 14, 2022 11:12 am -- Updated:September 14, 2022 11:28 am

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਸਾਵਜੀਆਂ ਇਲਾਕੇ ਵਿੱਚ ਇੱਕ ਮਿੰਨੀ ਬੱਸ ਹਾਦਸਾ ਗ੍ਰਸਤ ਹੋ ਗਈ। ਫੌਜ ਦਾ ਬਚਾਅ ਕਾਰਜ ਜਾਰੀ ਹੈ। ਹਾਦਸੇ 'ਚ 11 ਲੋਕਾਂ ਦੀ ਮੌਤ ਅਤੇ 25 ਲੋਕਾਂ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਮੰਡੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਰਾਹਤ ਬਚਾਅ ਕਾਰਜ ਜਾਰੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਜਾਣਕਾਰੀ ਅਨੁਸਾਰ ਪੁਣਛ ਜ਼ਿਲ੍ਹੇ ਦੀ ਮੰਡੀ ਤਹਿਸੀਲ ਦੇ ਸਰਹੱਦੀ ਇਲਾਕੇ ਸਾਵਜੀਆਂ ਦੇ ਬਾਰਾਂਦੀ ਡਰੇਨ ਨੇੜੇ ਬੁੱਧਵਾਰ ਸਵੇਰੇ ਇੱਕ ਮਿੰਨੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਬੱਸ ਵਿੱਚ ਸਵਾਰ 10 ਯਾਤਰੀਆਂ ਦੀ ਮੌਤ ਹੋ ਗਈ। ਜਦਕਿ ਕਈ ਹੋਰ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ, ਪੁਲਿਸ ਅਤੇ ਫੌਜ ਵੱਲੋਂ ਬਚਾਅ ਮੁਹਿੰਮ ਚਲਾਈ ਗਈ। ਜ਼ਖਮੀਆਂ ਨੂੰ ਪਹਿਲਾਂ ਇਲਾਜ ਲਈ ਨਜ਼ਦੀਕੀ ਮੈਡੀਕਲ ਸੈਂਟਰ ਸਾਵਜੀਆ ਲਿਜਾਇਆ ਗਿਆ। ਕਈ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉਪ ਜ਼ਿਲ੍ਹਾ ਹਸਪਤਾਲ ਮੰਡੀ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਸਕੂਲੀ ਵਿਦਿਆਰਥੀ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀ ਸਵਾਰ ਸਨ।


ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਬਿਹਤਰ ਇਲਾਜ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

ਬੱਸ ਹਾਦਸੇ ਨੂੰ ਲੈ ਕੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ:ਨੌਕਰੀ ਪੰਜਾਬ ਦੀ ਉਮੀਦਵਾਰ ਹੋਰਨਾਂ ਸੂਬਿਆਂ ਦੇ

-PTC News

  • Share