Advertisment

ਬਰਾਤੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 6 ਲੋਕਾਂ ਦੀ ਹੋਈ ਮੌਤ

author-image
Jashan A
Updated On
New Update
ਬਰਾਤੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 6 ਲੋਕਾਂ ਦੀ ਹੋਈ ਮੌਤ
Advertisment
ਭੁਵਨੇਸ਼ਵਰ: ਓਡੀਸ਼ਾ ਦੇ ਗੰਜਮ ਜ਼ਿਲੇ 'ਚ ਅੱਜ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇਕ ਬੱਸ ਬਿਜਲੀ ਦੀ ਤਾਰ ਦੀ ਚਪੇਟ 'ਚ ਆ ਗਈ। ਇਸ ਹਾਦਸੇ ਦੌਰਾਨ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਾਲੇ ਸਥਾਨ 'ਤੇ 10 ਐਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ ਤੇ ਬਚਾਅ ਕਾਰਜ ਜਾਰੀ ਹਨ। publive-imageਹੋਰ ਪੜ੍ਹੋ: ਪੇਰੂ 'ਚ ਮਿੰਨੀ ਬੱਸ ਹੋਈ ਹਾਦਸਾਗ੍ਰਸਤ, 19 ਲੋਕਾਂ ਦੀ ਮੌਤ, ਕਈ ਜ਼ਖਮੀ https://twitter.com/ANI/status/1226456448982380545 ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਸਾਰੇ ਬਰਾਤੀ ਸਵਾਰ ਸਨ, ਜਿਸ ਕਾਰਨ ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਤਬਦੀਲ ਹੋ ਗਈਆਂ ਹਨ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News-
national-news bus-incident-electricity-wire 6-persons-dead-in-odisha
Advertisment

Stay updated with the latest news headlines.

Follow us:
Advertisment