Thu, Apr 18, 2024
Whatsapp

ਬੱਸ ਤੇ ਮੋਟਰਸਾਈਕਲ ਵਿਚਾਲੇ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ

Written by  Shanker Badra -- November 18th 2020 04:49 PM
ਬੱਸ ਤੇ ਮੋਟਰਸਾਈਕਲ ਵਿਚਾਲੇ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ

ਬੱਸ ਤੇ ਮੋਟਰਸਾਈਕਲ ਵਿਚਾਲੇ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ

ਬੱਸ ਤੇ ਮੋਟਰਸਾਈਕਲ ਵਿਚਾਲੇ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ:ਤਰਨਤਾਰਨ : ਸਰਹੱਦੀ ਇਲਾਕੇ ਦੇ ਪਿੰਡ ਸਰਾਏ ਅਮਾਨਤ ਖਾਂ ਨੇੜਿਓਂ ਇੱਕ ਸੜਕ ਹਾਦਸੇ ਦੀ ਖ਼ਬਰ ਆਈ ਹੈ, ਜਿਸ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਹਸਪਤਾਲ਼ 'ਚ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ। ਇਹ ਸੜਕ ਦੁਰਘਟਨਾ ਇੱਥੋਂ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਕੋਲ ਵਾਪਰੀ ਹੈ। [caption id="attachment_450356" align="aligncenter" width="300"]bus-motorcycle Accident in Village Sarai Amanat Khan , One killed, another injured ਬੱਸ ਤੇ ਮੋਟਰਸਾਈਕਲ ਵਿਚਾਲੇ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ[/caption] ਜਿੱਥੇ ਇੱਕ ਮਿੰਨੀ ਬੱਸ ਤੇ ਮੋਟਰਸਾਈਕਲ ਦਰਮਿਆਨ ਹੋਏ ਭਿਆਨਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਦੂਸਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਸੰਤੁਲਨ ਖੋ ਜਾਣ ਕਾਰਨ ਬੱਸ ਖੇਤਾਂ ਵਿੱਚ ਉੱਤਰ ਗਈ। ਗ਼ਨੀਮਤ ਇਹ ਰਹੀ ਕਿ ਇਸ ਦੌਰਾਨ ਬੱਸ ਵਿੱਚ ਕੋਈ ਸਵਾਰੀ ਮੌਜੂਦ ਨਹੀਂ ਸੀ। [caption id="attachment_450358" align="aligncenter" width="300"]bus-motorcycle Accident in Village Sarai Amanat Khan , One killed, another injured ਬੱਸ ਤੇ ਮੋਟਰਸਾਈਕਲ ਵਿਚਾਲੇ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ[/caption] ਮੋਟਰਸਾਈਕਲ ਸਵਾਰਾਂ ਦੀ ਪਛਾਣ ਗੁਰਜੰਟ ਸਿੰਘ ਵਾਸੀ ਪੰਜਵੜ ਖੁਰਦ ਅਤੇ ਉਸ ਦੀ ਮਾਸੀ ਦੇ ਮੁੰਡੇ ਸਨੀ ਵਜੋਂ ਹੋਈ ਹੈ। ਗੁਰਜੰਟ ਸਿੰਘ ਵਾਸੀ ਆਪਣੇ ਮਸੇਰੇ ਭਰਾ ਸਨੀ ਨਾਲ ਮੋਟਰਸਾਈਕਲ ’ਤੇ ਸਰਹੱਦ ਨਾਲ ਲੱਗਦੇ ਪਿੰਡ ਨੌਸ਼ਹਿਰਾ ਤੋਂ ਰਾਜੇਤਾਲ ਵੱਲ ਜਾ ਰਿਹਾ ਸੀ, ਜਿਸ ਦੌਰਾਨ ਇੱਕ ਮਿੰਨੀ ਬੱਸ ਜੋ ਖਾਲੀ ਸੀ, ਨੌਸ਼ਹਿਰਾ ਢਾਲਾ ਵੱਲ ਜਾ ਰਹੀ ਸੀ ਅਤੇ ਦੋਵਾਂ ਵਿਚਕਾਰ ਇਹ ਹਾਦਸਾ ਵਾਪਰਿਆ। [caption id="attachment_450357" align="aligncenter" width="300"]bus-motorcycle Accident in Village Sarai Amanat Khan , One killed, another injured ਬੱਸ ਤੇ ਮੋਟਰਸਾਈਕਲ ਵਿਚਾਲੇ ਹਾਦਸਾ, ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ[/caption] ਇਸ ਹਾਦਸੇ 'ਚ ਗੁਰਜੰਟ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਸਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਗੁਰਜੰਟ ਦੀ ਮੌਤ ਦੀ ਖ਼ਬਰ ਨਾਲ ਪਿੰਡ ਪੰਜਵੜ ਖੁਰਦ ਤੇ ਕਲਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਸਨੀ ਇਸ ਵੇਲੇ ਅੰਮ੍ਰਿਤਸਰ ਵਿਖੇ ਹਸਪਤਾਲ਼ 'ਚ ਜ਼ੇਰੇ ਇਲਾਜ ਹੈ। ਇਸ ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਸੰਬੰਧੀ ਬਣਦੀਆਂ ਕਾਰਵਾਈਆਂ ਅਮਲ ਹੇਠ ਲਿਆਂਦੀਆਂ ਜਾ ਰਹੀਆਂ ਹਨ। -PTCNews


Top News view more...

Latest News view more...