ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ , ਮੁਸਾਫ਼ਰਾਂ ਨੂੰ ਕਰਨਾ ਪੈ ਰਿਹਾ ਹੈ ਦਿੱਕਤਾਂ ਦਾ ਸਾਹਮਣਾ
ਚੰਡੀਗੜ੍ਹ : ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ , ਕਿਉਂਕਿ ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਜਗਰਾਓਂ ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 2 ਘੰਟੇ ਲਈ ਜਗਰਾਓਂ ਬੱਸ ਅੱਡਾ ਬੰਦ ਕੀਤਾ ਹੈ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ।
[caption id="attachment_554837" align="aligncenter" width="750"] ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ , ਮੁਸਾਫ਼ਰਾਂ ਨੂੰ ਕਰਨਾ ਪੈ ਰਿਹਾ ਹੈ ਦਿੱਕਤਾਂ ਦਾ ਸਾਹਮਣਾ[/caption]
ਅੰਮ੍ਰਿਤਸਰ ਵਿਖੇ ਵੀ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਨੇ ਬੱਸ ਅੱਡਾ ਬੰਦ ਕੀਤਾ ਹੈ। ਜਿਸ ਕਰਕੇ ਮੁਸਾਫਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਬੱਸ ਅੱਡੇ ਦੇ ਮੇਨ ਗੇਟ 'ਤੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਹਰ ਵਾਰ ਸਾਨੂੰ ਲਾਰੇ ਲਾ ਕੇ ਤੌਰ ਦਿੱਤਾ ਜਾਂਦਾ ਹੈ ਅਤੇ ਸਾਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ।
[caption id="attachment_554838" align="aligncenter" width="750"]
ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ , ਮੁਸਾਫ਼ਰਾਂ ਨੂੰ ਕਰਨਾ ਪੈ ਰਿਹਾ ਹੈ ਦਿੱਕਤਾਂ ਦਾ ਸਾਹਮਣਾ[/caption]
ਦੱਸ ਦੇਈਏ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਠੇਕਾ ਮੁਲਾਜ਼ਮਾਂ ਨੇ 7 ਦਸੰਬਰ ਤੋਂ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਯੂਨੀਅਨ ਨਾਲ ਮੀਟਿੰਗ ਦੌਰਾਨ ਭਰੋਸਾ ਦਿੱਤਾ ਸੀ ਕਿ ਕੈਬਨਿਟ ਮੀਟਿੰਗ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਬੁੱਧਵਾਰ ਨੂੰ ਮੀਟਿੰਗ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ।
[caption id="attachment_554836" align="aligncenter" width="750"]
ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ , ਮੁਸਾਫ਼ਰਾਂ ਨੂੰ ਕਰਨਾ ਪੈ ਰਿਹਾ ਹੈ ਦਿੱਕਤਾਂ ਦਾ ਸਾਹਮਣਾ[/caption]
ਇਸ ਸਮੇਂ ਪਨਬੱਸ ਅਤੇ ਪੀਆਰਟੀਸੀ ਵਿੱਚ ਸੱਤ ਹਜ਼ਾਰ ਤੋਂ ਵੱਧ ਠੇਕਾ ਮੁਲਾਜ਼ਮ ਹਨ, ਜੋ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਇਸੇ ਸਾਲ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਕਈ ਵਾਰ ਬੱਸ ਸਟੈਂਡ ਬੰਦ ਕੀਤੇ ਜਾ ਚੁੱਕੇ ਹਨ ਅਤੇ ਕਈ ਵਾਰ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਚੁੱਕਾ ਹੈ। ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਯੂਨੀਅਨ ਦੇ ਵਧਦੇ ਦਬਾਅ ਦੇ ਮੱਦੇਨਜ਼ਰ ਟਰਾਂਸਪੋਰਟ ਮੰਤਰੀ ਨੂੰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦੇਣਾ ਪਿਆ ਸੀ।
-PTCNews