Fri, Apr 19, 2024
Whatsapp

ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂ ਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ ਪਾਈ ਆਪਣੀ ਵੋਟ

Written by  Shanker Badra -- October 21st 2019 08:13 AM -- Updated: October 21st 2019 08:14 AM
ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂ ਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ ਪਾਈ ਆਪਣੀ ਵੋਟ

ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂ ਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ ਪਾਈ ਆਪਣੀ ਵੋਟ

ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂ ਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ ਪਾਈ ਆਪਣੀ ਵੋਟ:ਮੁਕੇਰੀਆਂ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਅੱਜ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਇਸ ਦੌਰਾਨ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। [caption id="attachment_351657" align="aligncenter" width="300"]By-elections 2019: Mukerian Congress Candidate Indu Bala Booth number - 117 Voting ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ ਪਾਈ ਆਪਣੀ ਵੋਟ[/caption] ਇਸ ਦੌਰਾਨ ਮੁਕੇਰੀਆਂ ਤੋਂਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ ਬੂਥ ਨੰਬਰ - 117 'ਤੇ ਆਪਣੀ ਵੋਟ ਪਾਈ ਹੈ। ਇਨ੍ਹਾਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਪੋਲਿੰਗ ਬੂਥ ਅੱਗੇ ਲਾਇਨਾਂ ਬਣਾ ਕੇ ਖੜੇ ਹਨ। ਜਿਸ ਲਈ ਵੋਟਰ ਅੱਜ ਆਪਣਾ ਨੁਮਾਇੰਦਾ ਚੁਣਨ ਲਈ ਪੋਲਿੰਗ ਬੂਥ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। [caption id="attachment_351654" align="aligncenter" width="300"]By-elections 2019: Mukerian Congress Candidate Indu Bala Booth number - 117 Voting ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ ਪਾਈ ਆਪਣੀ ਵੋਟ[/caption] ਇਸੇ ਤਰ੍ਹਾਂ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਕਾਂਗਰਸ ਦੀ ਇੰਦੂ ਬਾਲਾ, ਭਾਰਤੀ ਜਨਤਾ ਪਾਰਟੀ ਦੇ ਜੰਗੀ ਲਾਲ ਮਹਾਜਨ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਗੁਰਵਤਨ ਸਿੰਘ, ਹਿੰਦੁਸਤਾਨ ਸਕਤੀ ਸੈਨਾ ਦੇ ਅਰਜੁਨ ਤੇ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ ਚੋਣ ਮੈਦਾਨ ਵਿੱਚ ਹਨ। [caption id="attachment_351653" align="aligncenter" width="300"]By-elections 2019: Mukerian Congress Candidate Indu Bala Booth number - 117 Voting ਜ਼ਿਮਨੀ ਚੋਣਾਂ 2019  : ਮੁਕੇਰੀਆਂ ਤੋਂਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ ਨੇ ਪਾਈ ਆਪਣੀ ਵੋਟ[/caption] ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਅੱਜ ਸ਼ਾਮ ਨੂੰ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. 'ਚ ਬੰਦ ਹੋ ਜਾਵੇਗੀ। ਇਨ੍ਹਾਂ ਚਾਰ ਹਲਕਿਆਂ ਦੇ 7,68,948 ਵੋਟਰ ਚਾਰ ਉਮੀਦਵਾਰਾਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਵਿਧਾਨ ਸਭਾ 'ਚ ਭੇਜਣਗੇ। -PTCNews


Top News view more...

Latest News view more...