Mon, Apr 29, 2024
Whatsapp

ਮੰਤਰੀ ਮੰਡਲ ਵੱਲੋਂ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ’ ਦੀ ਸਥਾਪਨਾ ਨੂੰ ਮਿਲੀ ਪ੍ਰਵਾਨਗੀ

Written by  Riya Bawa -- September 17th 2021 06:34 PM
ਮੰਤਰੀ ਮੰਡਲ ਵੱਲੋਂ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ’ ਦੀ ਸਥਾਪਨਾ ਨੂੰ ਮਿਲੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ’ ਦੀ ਸਥਾਪਨਾ ਨੂੰ ਮਿਲੀ ਪ੍ਰਵਾਨਗੀ

ਚੰਡੀਗੜ੍ਹ: ਸੂਬੇ ਵਿਚ ਉਦਯੋਗ ਅਧਾਰਿਤ ਅਧਿਆਪਨ, ਹੁਨਰ ਸਿਖਲਾਈ ਅਤੇ ਖੋਜ ਨੂੰ ਹੋਰ ਮਜ਼ਬੂਤ ਕਰਨ ਲਈ ਮੰਤਰੀ ਮੰਡਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਬਲਾਚੌਰ ਦੇ ਪਿੰਡ ਰੈਲਮਾਜਰਾ ਵਿਖੇ ਨਿੱਜੀ ਸਵੈ-ਵਿੱਤੀ ‘ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ’ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਮੀਟਿੰਗ ਦੌਰਾਨ ਲਿਆ ਗਿਆ। ਇਹ ਕਦਮ ਇਲਾਕੇ ਨੂੰ ਹੁਨਰ ਅਤੇ ਤਕਨਾਲੋਜੀ ਦੇ ਧੁਰੇ ਵਜੋਂ ਵਿਕਸਤ ਹੋਣ ਵਿਚ ਸਹਾਈ ਹੋਵੇਗਾ। ਇਹ ਯੂਨੀਵਰਸਿਟੀ ਇਸ ਅਕਾਦਮਿਕ ਸੈਸ਼ਨ ਤੋਂ ਕਾਰਜਸ਼ੀਲ ਹੋਵੇਗੀ। Punjab Congress Dispute : CM Captain Amrinder Singh to meet party panel in Delhi today ਮੰਤਰੀ ਮੰਡਲ ਨੇ ‘ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਆਰਡੀਨੈਂਸ-2021’ ਦੇ ਖਰੜੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਕਾਨੂੰਨੀ ਮਸ਼ੀਰ ਵੱਲੋਂ ਤਿਆਰ ਕੀਤੇ ਅੰਤਿਮ ਖਰੜੇ ਨੂੰ ਮੰਤਰੀ ਮੰਡਲ ਦੀ ਪ੍ਰਵਾਨਗੀ ਲਏ ਬਗੈਰ ਮੁੱਖ ਮੰਤਰੀ ਨੂੰ ਪ੍ਰਵਾਨਗੀ ਦੇਣ ਲਈ ਅਧਿਕਾਰਤ ਕੀਤਾ ਹੈ। ਇਸ ਸਵੈ-ਵਿੱਤੀ ‘ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ’ ਨੂੰ ਜ਼ਿਲ੍ਹੇ ਦੇ ਪਿੰਡ ਰੈਲਮਾਜਰਾ ਵਿਖੇ 81 ਏਕੜ ਰਕਬੇ ਵਿਚ ਖੋਜ ਅਤੇ ਹੁਨਰ ਵਿਕਾਸ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਅਗਲੇ ਪੰਜ ਸਾਲ 1630 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਇਸ ਅਦਾਰੇ ਦਾ ਕੈਂਪਸ ਸਥਾਪਤ ਹੋਣ ਉਤੇ ਸਾਲਾਨਾ 1000-1100 ਵਿਦਿਆਰਥੀ ਦਾਖ਼ਲਾ ਲਿਆ ਕਰਨਗੇ। ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਆਰਡੀਨੈਂਸ-2021 ਮੁੜ ਲਿਆਉਣ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਆਈ.ਟੀ. ਸਿਟੀ ਮੋਹਾਲੀ ਵਿਚ ਸਵੈ-ਵਿੱਤੀ ‘ਪਲਾਕਸ਼ਾ ਯੂਨੀਵਰਸਿਟੀ’ ਦੀ ਸਥਾਪਨਾ ਲਈ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਆਰਡੀਨੈਂਸ-2021 ਨੂੰ ਮੁੜ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਨੀਵਰਸਿਟੀ ਵਿਚ ਰਾਖਵਾਂਕਰਨ ਨੀਤੀ ਨੂੰ ਲਾਗੂ ਕਰਨ ਲਈ ਆਖਿਆ ਜਦਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੇ ਵਾਸੀਆਂ ਨੂੰ ਵੱਖ-ਵੱਖ ਸ਼੍ਰੇਣੀਆਂ ਲਈ ਰੋਜ਼ਗਾਰ ਵਿਚ ਤਰਜੀਹ ਦੇਣ ਦਾ ਸੁਝਾਅ ਰੱਖਿਆ। ਮੁੱਖ ਮੰਤਰੀ ਨੇ ਵਿਭਾਗ ਨੂੰ ਇਹ ਮਸਲੇ ਵਿਚਾਰਨ ਲਈ ਆਖਿਆ। ਨੈਸ਼ਨਲ ਕਾਲਜ ਫਾਰ ਵੋਮੈਨ, ਮਾਛੀਵਾੜਾ ਨੂੰ ਸਰਕਾਰ ਨੇ ਆਪਣੇ ਹੱਥਾਂ ਵਿਚ ਲਿਆ ਇਲਾਕੇ ਦੇ ਵਿਦਿਆਰਥੀਆਂ ਨੂੰ ਵਾਜਬ ਦਰਾਂ ਉਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਲੁਧਿਆਣਾ ਜ਼ਿਲ੍ਹੇ ਦੀ ਤਹਿਸੀਲ ਸਮਰਾਲਾ ਵਿਚ ਪੈਂਦੇ ਨੈਸ਼ਨਲ ਕਾਲਜ ਫਾਰ ਵੋਮੈਨ, ਮਾਛੀਵਾੜਾ ਨੂੰ ਸਰਕਾਰੀ ਕਾਲਜ (ਮਹਿਲਾਵਾਂ), ਮਾਛੀਵਾੜਾ ਵਜੋਂ ਆਪਣੇ ਹੱਥਾਂ ਵਿਚ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਦਮ ਸੂਬੇ ਦੀ ਹਰੇਕ ਸਬ-ਡਵੀਜ਼ਨ ਵਿਚ ਇਕ ਸਰਕਾਰੀ ਕਾਲਜ ਨੂੰ ਯਕੀਨੀ ਬਣਾਉਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਦੀ ਲੀਹ ਮੁਤਾਬਕ ਚੁੱਕਿਆ ਗਿਆ ਹੈ। ਇਹ ਕਦਮ ਸੂਬੇ ਦੇ ਕੁੱਲ ਦਾਖਲਾ ਅਨੁਪਾਤ ਨੂੰ ਵਧਾਉਣ ਵਿਚ ਵੀ ਸਹਾਈ ਹੋਵੇਗਾ। -PTC News


Top News view more...

Latest News view more...