ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹਸਪਤਾਲਾਂ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਨੂੰ ਪ੍ਰਵਾਨਗੀ

By Shanker Badra - April 26, 2021 6:04 pm

ਚੰਡੀਗੜ੍ਹ : ਸੂਬਾ ਭਰ ਵਿਚ ਕੋਵਿਡ-19 ਦੀ ਹੰਗਾਮੀ ਸਥਿਤੀ ਨਾਲ ਪ੍ਰਭਾਵੀ ਢੰਗ ਰਾਹੀਂ ਨਿਪਟਣ ਲਈ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਸਟਾਫ ਨਰਸਾਂ ਦੀਆਂ 473 ਅਸਾਮੀਆਂ ਦੀ ਭਰਤੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

CABINET GIVES NOD TO FILL 473 POSTS OF STAFF NURSES IN RAJINDRA HOSPITAL, PATIALA AND GURU NANAK DEV HOSPITAL, AMRITSAR ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹਸਪਤਾਲਾਂ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਨੂੰ ਪ੍ਰਵਾਨਗੀ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿਚ ਫ਼ਿਲਹਾਲ ਨਹੀਂ ਲੱਗੇਗਾ ਲੌਕਡਾਊਨ , ਮੁੱਖ ਮੰਤਰੀ ਨੇ ਲੌਕਡਾਊਨ ਲਾਉਣ ਤੋਂ ਕੀਤਾ ਇੰਨਕਾਰ 

ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਾਇਰੇ ਵਿਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਰਾਹੀਂ ਮੈਰਿਟ ਦੇ ਆਧਾਰ ਉਤੇ ਲਿਖਤੀ ਪ੍ਰੀਖਿਆ ਰਾਹੀਂ ਭਰੀਆਂ ਜਾਣਗੀਆਂ।

CABINET GIVES NOD TO FILL 473 POSTS OF STAFF NURSES IN RAJINDRA HOSPITAL, PATIALA AND GURU NANAK DEV HOSPITAL, AMRITSAR ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹਸਪਤਾਲਾਂ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਆਂ ਭਰਤੀ ਸਟਾਫ ਨਰਸਾਂ ਨੂੰ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਕੀਤੀ ਜਾ ਚੁੱਕੀ 29,200 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।

CABINET GIVES NOD TO FILL 473 POSTS OF STAFF NURSES IN RAJINDRA HOSPITAL, PATIALA AND GURU NANAK DEV HOSPITAL, AMRITSAR ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹਸਪਤਾਲਾਂ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਨੂੰ ਪ੍ਰਵਾਨਗੀ

ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ

ਜ਼ਿਕਰਯੋਗ ਹੈ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਲਈ ਸੂਬਾ ਸਰਕਾਰ ਦੀ ਪੁਨਰਗਠਨ ਯੋਜਨਾ ਦੇ ਤਹਿਤ ਇਹ ਅਸਾਮੀਆਂ ਸਿਰਜੀਆਂ ਗਈਆਂ ਹਨ।
-PTCNews

adv-img
adv-img