
ਐੱਸਏਐੱਸ ਨਗਰ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕੋਵਿਡ-19 ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਹੈ, ਜੋ ਪਿਛਲੇ ਕੁਝ ਦਿਨਾਂ 'ਚ ਉਸਦੇ ਸੰਪਰਕ ਵਿਚ ਆਏ ਹਨ ਆਪਣਾ ਕੋਵਿਡ ਟੈਸਟ ਕਰਵਾਉਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ।
ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਸੀ।
I've tested positive for COVID-19 and have quarantined myself at home.
I would request those who came in contact with me in the last few days to get themselves tested at the earliest.
— Anmol Gagan Maan (@AnmolGaganMann) July 29, 2022
ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਕਿ ਕੋਰੋਨਾ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ। ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਅਦਾਲਤ ਨੇ ਕਥਿਤ ਮੁੱਖ ਦੋਸ਼ੀ ਨੂੰ 4 ਦਿਨਾਂ ਦੀ ਰਿਮਾਂਡ 'ਤੇ ਭੇਜਿਆ, ਡਰੱਗ ਓਵਰਡੋਜ਼ ਨਾਲ ਹੋਈ ਸੀ ਮੌਤ