ਮੁੱਖ ਖਬਰਾਂ

SYL ਮੁੱਦੇ 'ਤੇ ਭਖੀ ਸਿਆਸਤ, ਕੁਲਦੀਪ ਧਾਲੀਵਾਲ ਨੇ ਦਿੱਤਾ ਵੱਡਾ ਬਿਆਨ

By Riya Bawa -- September 07, 2022 1:12 pm -- Updated:September 07, 2022 1:15 pm

ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ (SYL)ਦਾ ਮੁੱਦਾ ਇਕ ਵਾਰ ਫਿਰ ਭੱਖਦਾ ਨਜ਼ਰ ਆ ਰਿਹਾ ਹੈ। ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ ਸਿਆਸੀ ਜੰਗ ਛਿੜ ਗਈ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਇਸ ਮਾਮਲੇ 'ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਪੰਜਾਬ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਇਸ ਤਰ੍ਹਾਂ ਦੇ ਹਾਲਾਤਾਂ 'ਚ ਪੰਜਾਬ ਦੂਜੇ ਸੂਬਿਆਂ ਨੂੰ ਪਾਣੀ ਨਹੀਂ ਦੇ ਸਕਦਾ। ਜੇਕਰ ਸਾਡੇ ਕੋਲ ਵਾਧੂ ਪਾਣੀ ਹੁੰਦਾ ਤਾਂ ਅਸੀਂ ਜ਼ਰੂਰ ਦਿੰਦੇ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਬਾਰੇ ਪਹਿਲਾਂ ਵੀ ਸੁਪਰੀਮ ਕੋਰਟ ਅੱਗੇ ਅਸੀਂ ਆਪਣਾ ਪੱਖ ਰੱਖ ਚੁੱਕੇ ਅਤੇ ਇਸ ਵਾਰ ਵੀ ਰੱਖਾਂਗੇ।

SYL

ਧਾਲੀਵਾਲ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਐਸਵਾਈਐਲ ਨਹਿਰ ਸਬੰਧੀ ਮੀਟਿੰਗ ਹੋਵੇਗੀ ਜਿਸ ਵਿੱਚ ਸੀਐਮ ਭਗਵੰਤ ਮਾਨ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਮੀਟਿੰਗ ਬਾਅਦ ਵਿੱਚ ਹੋਵੇਗੀ ਪਰ ਮੈਂ ਆਪਣਾ ਪੱਖ ਪੇਸ਼ ਕਰਨ ਤੋਂ ਪਹਿਲਾਂ ਦੱਸਦਾ ਹਾਂ ਕਿ ਸਾਡੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ ਹੈ। ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਦਾ ਰਾਹ ਲੱਭੇ। ਸਾਡੇ ਕੋਲ ਪੀਣ ਵਾਲਾ ਪਾਣੀ ਨਹੀਂ ਹੈ।

In the presence of Cabinet Minister Kuldeep Singh Dhaliwal, people of Kahunwan constituency voluntarily relinquished illegal possession of 119 acres of Panchayat land.

ਇਹ ਵੀ ਪੜ੍ਹੋ: ਲੁਧਿਆਣਾ ਧਮਾਕਾ ਦੇ ਮੁੱਖ ਮੁਲਜ਼ਮ ਹਰਜੀਤ ਸਿੰਘ 'ਤੇ NIA ਨੇ 10 ਲੱਖ ਰੁਪਏ ਇਨਾਮ ਰੱਖਿਆ

ਦੱਸਣਯੋਗ ਹੈ ਕਿ ਐਸਵਾਈਐਲ ਨਹਿਰ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿੱਥੇ ਕੇਂਦਰ ਨੇ ਕਿਹਾ ਕਿ ਪੰਜਾਬ ਇਸ ਵਿੱਚ ਸਹਿਯੋਗ ਨਹੀਂ ਕਰ ਰਿਹਾ। ਇਹ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪ੍ਰੈਲ ਮਹੀਨੇ ਵਿੱਚ ਭੇਜਿਆ ਗਿਆ ਸੀ ਜਿਸ ਵਿੱਚ ਮੀਟਿੰਗ ਦੀ ਗੱਲ ਕੀਤੀ ਗਈ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ। ਜਿਸ 'ਤੇ ਸੁਪਰੀਮ ਕੋਰਟ ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਮਿਲ ਕੇ ਇਕ ਮਹੀਨੇ ਦੇ ਅੰਦਰ ਰਿਪੋਰਟ ਸੌਂਪੇ।

 

-PTC News

  • Share