Mon, Dec 22, 2025
Whatsapp

ਰਵਨੀਤ ਬਿੱਟੂ 'ਤੇ ਵਰ੍ਹੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਬਿੱਟੂ ਨੂੰ ਦੱਸਿਆ 'ਵਿਹਲਾ ਬੰਦਾ'

Reported by:  PTC News Desk  Edited by:  Jasmeet Singh -- September 28th 2022 02:13 PM
ਰਵਨੀਤ ਬਿੱਟੂ 'ਤੇ ਵਰ੍ਹੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਬਿੱਟੂ ਨੂੰ ਦੱਸਿਆ 'ਵਿਹਲਾ ਬੰਦਾ'

ਰਵਨੀਤ ਬਿੱਟੂ 'ਤੇ ਵਰ੍ਹੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਬਿੱਟੂ ਨੂੰ ਦੱਸਿਆ 'ਵਿਹਲਾ ਬੰਦਾ'

ਲੁਧਿਆਣਾ, 28 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਰਵਨੀਤ ਬਿੱਟੂ ਵੱਲੋਂ ਬੀਬੀਐਮਬੀ 'ਤੇ ਆਮ ਆਦਮੀ ਪਾਰਟੀ ਨੂੰ ਆਪਣਾ ਸਟੈਂਡ ਸਪਸ਼ਟ ਕਰਨ ਲਈ ਕੀਤੀ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਕਰੜੇਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਾਡਾ (ਆਪ) ਸਟੈਂਡ ਬਿਲਕੁਲ ਸਪੱਸ਼ਟ ਹੈ ਇਸ ਸਬੰਧੀ ਅਸੀਂ ਪਿਛਲੀ ਵਿਧਾਨ ਸਭਾ ਸੈਸ਼ਨ ਦੇ ਦੌਰਾਨ ਹੀ ਮਤਾ ਪਾਸ ਕਰ ਦਿੱਤਾ ਸੀ। ਇਸ ਦਰਮਿਆਨ ਕੁਲਦੀਪ ਧਾਲੀਵਾਲ ਨੇ ਰਵਨੀਤ ਬਿੱਟੂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਪਹਿਲਾਂ ਰਾਜਸਥਾਨ ਜਾ ਕੇ ਆਪਣੀ ਸਰਕਾਰ ਬਚਾ ਲੈਣ, ਉਸ ਤੋਂ ਬਾਅਦ ਦੂਜਿਆਂ ਦਾ ਸਟੈਂਡ ਪੁੱਛਣ। ਕੁਲਦੀਪ ਧਾਲੀਵਾਲ ਨੇ ਦੌਰਾਨ ਰਵਨੀਤ ਬਿੱਟੂ ਨੂੰ "ਵਿਹਲਾ ਬੰਦਾ" ਕਰਾਰਿਆ, ਇਸ ਦੇ ਨਾਲ ਧਾਲੀਵਾਲ ਦਾ ਕਹਿਣਾ ਸੀ ਕਿ "ਉਸ ਨੂੰ ਹੁਣ ਮੈਂ ਕੀ ਜਵਾਬ ਦੇਵਾਂ"। ਉੱਥੇ ਹੀ 'ਆਪ' ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ ਕਰਨ ਨੂੰ ਲੈ ਕੇ ਧਾਲੀਵਾਲ ਦਾ ਕਹਿਣਾ ਕਿ ਇਹ ਪਾਰਟੀ ਹਾਈਕਮਾਂਡ ਵੱਲੋਂ ਕੀਤਾ ਗਿਆ ਫੈਸਲਾ ਹੈ ਅਤੇ ਉਸਤੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਇਹ ਵੀ ਪੜ੍ਹੋ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, 1 ਅਕਤੂਬਰ ਤੋਂ ਲਾਗੂ ਨਹੀਂ ਹੋਵੇਗੀ ਘਰ-ਘਰ ਆਟਾ ਯੋਜਨਾ ਦਰਅਸਲ ਕੁਲਦੀਪ ਸਿੰਘ ਧਾਲੀਵਾਲ ਅੱਜ ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਕਿਸਾਨ ਜਾਗਰੂਕਤਾ ਸਮਾਗਮ ਦੇ ਵਿੱਚ ਹਿੱਸਾ ਲੈਣ ਲਈ ਪਹੁੰਚੇ ਸਨ, ਇਸ ਦੌਰਾਨ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਨੂੰ ਪੰਜਾਬ ਦੀ ਚਿੰਤਾ ਹੈ ਕਿਉਂਕਿ ਪਰਾਲੀ ਸਾੜਨ ਦਾ ਨੁਕਸਾਨ ਪਹਿਲਾਂ ਪੰਜਾਬ ਵਿੱਚ ਹੁੰਦਾ ਹੈ ਤੇ ਉਸ ਤੋਂ ਬਾਅਦ ਦਿੱਲੀ ਹੁੰਦਾ ਹੈ। -PTC News


Top News view more...

Latest News view more...

PTC NETWORK
PTC NETWORK