Tue, Apr 23, 2024
Whatsapp

ਕੈਬਨਿਟ ਮੰਤਰੀ ਦੇ ਪਾਕਿ ਦੌਰੇ ’ਤੇ ਜਾਣ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਬਿਆਨ

Written by  Shanker Badra -- November 26th 2018 05:35 PM
ਕੈਬਨਿਟ ਮੰਤਰੀ ਦੇ ਪਾਕਿ ਦੌਰੇ ’ਤੇ ਜਾਣ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਬਿਆਨ

ਕੈਬਨਿਟ ਮੰਤਰੀ ਦੇ ਪਾਕਿ ਦੌਰੇ ’ਤੇ ਜਾਣ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਬਿਆਨ

ਕੈਬਨਿਟ ਮੰਤਰੀ ਦੇ ਪਾਕਿ ਦੌਰੇ ’ਤੇ ਜਾਣ ਦੇ ਫੈਸਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਬਿਆਨ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦਾ ਫੈਸਲਾ ਉਸ ਦੇ ਸੋਚਣਾ ਦਾ ਆਪਣਾ ਨਜ਼ਰੀਆ ਹੈ ਪਰ ਜਦੋਂ ਗੁਆਂਢੀ ਮੁਲਕ ਵੱਲੋਂ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀ ਹੱਤਿਆ ਕੀਤੀ ਜਾ ਰਹੀ ਹੋਵੇ ਤਾਂ ਉਹ ਨਿੱਜੀ ਤੌਰ ’ਤੇ ਉਥੇ ਜਾਣ ਬਾਰੇ ਨਹੀਂ ਸੋਚ ਸਕਦੇ।Cabinet minister Pakistan go decision Capt Amarinder Singh statementਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਕ ਫੌਜੀ ਹੋਣ ਦੇ ਨਾਤੇ ਉਹ ਮਾਸੂਮ ਲੋਕਾਂ ਦੀਆਂ ਹੱਤਿਆਵਾਂ ਨੂੰ ਸਹਿਣ ਨਹੀਂ ਕਰ ਸਕਦੇ।ਉਨਾਂ ਕਿਹਾ ਕਿ ਅੱਜ ਵੀ ਪਾਕਿਸਤਾਨੀ ਸਨਾਈਪਰਾਂ ਨੇ ਇਕ ਭਾਰਤੀ ਸੈਨਿਕ ਦੀ ਹੱਤਿਆ ਕਰ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਉਹ ਗੁਆਂਢੀ ਮੁਲਕ ਵਿੱਚ ਨਹੀਂ ਜਾ ਸਕਦੇ।Cabinet minister Pakistan go decision Capt Amarinder Singh statement ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੀ ਰਸਮ ਮੌਕੇ ਭਾਰਤ ਸਰਕਾਰ ਵੱਲੋਂ ਆਪਣੇ ਵਜ਼ੀਰ ਭੇਜਣ ਦੇ ਫੈਸਲੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਿਵੇਂ ਠੀਕ ਸਮਝਣ, ਉਞੇਂ ਕਰਨ ਪਰ ਉਹ ਨਿੱਜੀ ਤੌਰ ’ਤੇ ਮਹਿਸੂਸ ਕਰਦੇ ਹਨ ਕਿ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀਆਂ ਭਾਵਨਾਵਾਂ ਪ੍ਰਤੀ ਹੋਰ ਸੰਵੇਦਨਸ਼ੀਲ ਦਿਖਾਉਣੀ ਚਾਹੀਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੀ ਨੀਤੀ ਅਤੇ ਅੱਤਵਾਦੀ ਗਰੁੱਪਾਂ ਨੂੰ ਸਮਰਥਨ ਦੇ ਮੱਦੇਨਜ਼ਰ ਭਾਰਤ ਵਿੱਚ ਜੋ ਵਾਪਰ ਰਿਹਾ ਹੈ, ਕੇਂਦਰ ਸਰਕਾਰ ਉਸ ਤੋਂ ਆਪਣੀਆਂ ਅੱਖਾਂ ਬੰਦ ਨਹੀਂ ਕਰ ਸਕਦੀ।Cabinet minister Pakistan go decision Capt Amarinder Singh statementਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਅੱਤਵਾਦ ਦੇ ਘਿਨਾਉਣੇ ਕਾਰਿਆਂ ’ਚ ਪਾਕਿਸਤਾਨ ਦੀ ਭੂਮਿਕਾ ਬਾਰੇ ਦੁਨੀਆ ਚੰਗੀ ਤਰਾਂ ਜਾਣਦੀ ਹੈ ਜਿਸ ਦਾ ਪ੍ਰਗਟਾਵਾ ਪਠਾਨਕੋਟ, ਮੁੰਬਈ, ਦੀਨਾਨਗਰ ਅਤੇ ਬਿਨਾਂ ਸ਼ੱਕ ਜੰਮੂ ਕਸ਼ਮੀਰ ਤੋਂ ਹੁੰਦਾ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੀ ਇਸ ਸਭ ਤੋਂ ਭਲੀ ਭਾਂਤ ਜਾਣੰੂ ਹੈ। ਮੁੱਖ ਮੰਤਰੀ ਨੇ ਆਪਣੇ ਸਟੈਂਡ ਨੂੰ ਦੁਹਰਾਉਂਦਿਆ ਆਖਿਆ ਕਿ ਜਦੋਂ ਤੱਕ ਭਾਰਤ ਵਿੱਚ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਹਿੰਸਕ ਗਤੀਵਿਧੀਆਂ ਨਹੀਂ ਰੁਕਦੀਆਂ, ਉਦੋਂ ਤੱਕ ਉਹ ਇਸ ਮੁਲਕ ਵਿੱਚ ਨਹੀਂ ਜਾਣਗੇ। -PTCNews


Top News view more...

Latest News view more...