ਕੈਬਨਿਟ ਮੰਤਰੀ ਵੱਲੋਂ ਮੋਹਾਲੀ ਦੇ ਡੀਸੀ ਦਫ਼ਤਰ ’ਚ ਛਾਪਾ
ਚੰਡੀਗੜ੍ਹ: ਪੰਜਾਬ ਵਿੱਚ ਸੱਤਾ ਬਦਲਦੇ ਸਾਰ ਹੀ ਸਰਕਾਰ ਐਕਸ਼ਨ ਮੂਡ ਵਿੱਚ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕਈ ਥਾਵਾਂ ਉੱਤੇ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰ ਆਉਣ ਲਈ ਹੁਕਮ ਜਾਰੀ ਕੀਤੇ ਸਨ ਉੱਥੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਨਿਪਟਾਉਣ ਲਈ ਹੁਕਮ ਜਾਰੀ ਕੀਤੇ ਹੋਏ ਹਨ। ਮੋਹਾਲੀ ਦੇ ਡੀ ਸੀ ਦਫ਼ਤਰ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਅਚਨਚੇਤ ਛਾਪਾ ਮਾਰਿਆ ਗਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਦੀ ਹਾਜ਼ਰੀ ਵੀ ਚੈਕ ਕੀਤੀ। ਡੀ ਸੀ ਵਿੱਚ ਕਈ ਉਚ ਅਧਿਕਾਰੀ ਸਮੇਂ ਸਿਰ ਡਿਊਟੀ ਨਹੀਂ ਪਹੁੰਚੇ ਜਿਸ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਮੇਂ ਸਿਰ ਨਾ ਪਹੁੰਚਣ ਵਾਲੇ ਅਧਿਕਾਰੀਆਂ ਤੋਂ ਜਵਾਬ ਮੰਗਿਆ ਜਾਵੇਗਾ। ਮੰਤਰੀ ਨੇ ਅਧਿਕਾਰੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਦਿੱਤੀ ਹੈ। ਕੈਬਨਿਟ ਮੰਤਰੀ ਨੇ ਇਨ੍ਹਾਂ ਕਮੀਆਂ ਨੂੰ ਹੱਲ ਕਰਨ ਦੇ ਲਈ ਉੱਚ ਅਧਿਕਾਰੀਆਂ ਨੂੰ ਹੱਲ ਕਰਨ ਲਈ ਕਿਹਾ। ਇਸ ਮੌਕੇ ਦਫ਼ਤਰ ਵਿੱਚ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਉਹ ਆਪਣੇ ਕੰਮਾਂ ਲਈ ਖੱਜਲ ਖੁਆਰ ਹੋ ਰਹੇ ਹਨ। ਇਹ ਵੀ ਪੜ੍ਹੋ:ਦੇਸ਼ 'ਚ ਕੋਰੋਨਾ ਦਾ ਧਮਾਕਾ, 1247 ਨਵੇਂ ਕੇਸ ਆਏ ਸਾਹਮਣੇ -PTC News