ਕੈਪਟਨ ਦੇ 'ਸਾਧੂ' ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਜੰਮ ਕੇ ਕੀਤੀ ਨਾਅਰੇਬਾਜ਼ੀ
ਨਾਭਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਤੇ ਹੁਕਮਰਾਨਾਂ ਨੂੰ ਲਾਹਨਤਾਂ ਪਾ ਰਹੇ ਹਨ। ਉਥੇ ਹੀ ਪੰਜਾਬ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਸਿਆਸੀ ਆਗੂਆਂ ਨੂੰ ਲਾਹਨਤਾਂ ਪਾ ਰਹੇ ਹਨ।
ਜਿਸ ਦੇ ਤਹਿਤ ਅੱਜ ਨਾਭਾ 'ਚ ਕਿਸਾਨਾਂ ਨੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਕੀਤਾ ਤੇ ਉਹਨਾਂ ਨੂੰ ਜੰਮ ਕੇ ਲਾਹਨਤਾਂ ਪਾਈਆਂ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਸਾਧੂ ਸਿੰਘ ਧਰਮਸੋਤ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਹੋਰ ਪੜ੍ਹੋ: Tokyo Olympics: ਪੀਵੀ ਸਿੰਧੂ ਨੇ ਕਾਂਸੀ ਦਾ ਤਗਮਾ ਜਿੱਤ ਕੇ ਰਚਿਆ ਇਤਿਹਾਸ
ਤੁਹਾਨੂੰ ਦੱਸ ਦੇਈਏ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਭਾਦਸੋਂ ਪੁੱਜੇ ਸਨ। ਕਿਸਾਨਾਂ ਦਾ ਕਹਿਣਾ ਸਰਕਾਰ ਤੋਂ ਸਵਾਲ ਪੁੱਛਣਾ ਉਨ੍ਹਾਂ ਦਾ ਹੱਕ ਜਦੋਂ ਤੱਕ ਸਵਾਲਾਂ ਦਾ ਜਵਾਬ ਸੁਣਨ ਨਹੀਂ ਮਿਲਦਾ ਉਹ ਆਪਣਾ ਵਿਰੋਧ ਜਾਰੀ ਰੱਖਣਗੇ।
ਇਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਚਹਿਲ ਵਿਖੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂਆਂ 'ਤੇ ਗਲਤ ਸ਼ਬਦਾਵਲੀ ਵਰਤਣ ਦਾ ਇਲਜਾਮ ਲੱਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਹੋਰ ਵਧ ਗਿਆ।
-PTC News