Advertisment

ਕੈਪਟਨ ਦੇ 'ਸਾਧੂ' ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਜੰਮ ਕੇ ਕੀਤੀ ਨਾਅਰੇਬਾਜ਼ੀ

author-image
Jashan A
New Update
ਕੈਪਟਨ ਦੇ 'ਸਾਧੂ' ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਜੰਮ ਕੇ ਕੀਤੀ ਨਾਅਰੇਬਾਜ਼ੀ
Advertisment
publive-image ਨਾਭਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਤੇ ਹੁਕਮਰਾਨਾਂ ਨੂੰ ਲਾਹਨਤਾਂ ਪਾ ਰਹੇ ਹਨ। ਉਥੇ ਹੀ ਪੰਜਾਬ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਸਿਆਸੀ ਆਗੂਆਂ ਨੂੰ ਲਾਹਨਤਾਂ ਪਾ ਰਹੇ ਹਨ।
Advertisment
publive-imageਜਿਸ ਦੇ ਤਹਿਤ ਅੱਜ ਨਾਭਾ 'ਚ ਕਿਸਾਨਾਂ ਨੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਕੀਤਾ ਤੇ ਉਹਨਾਂ ਨੂੰ ਜੰਮ ਕੇ ਲਾਹਨਤਾਂ ਪਾਈਆਂ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਸਾਧੂ ਸਿੰਘ ਧਰਮਸੋਤ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਹੋਰ ਪੜ੍ਹੋ: Tokyo Olympics: ਪੀਵੀ ਸਿੰਧੂ ਨੇ ਕਾਂਸੀ ਦਾ ਤਗਮਾ ਜਿੱਤ ਕੇ ਰਚਿਆ ਇਤਿਹਾਸ publive-imageਤੁਹਾਨੂੰ ਦੱਸ ਦੇਈਏ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਭਾਦਸੋਂ ਪੁੱਜੇ ਸਨ। ਕਿਸਾਨਾਂ ਦਾ ਕਹਿਣਾ ਸਰਕਾਰ ਤੋਂ ਸਵਾਲ ਪੁੱਛਣਾ ਉਨ੍ਹਾਂ ਦਾ ਹੱਕ ਜਦੋਂ ਤੱਕ ਸਵਾਲਾਂ ਦਾ ਜਵਾਬ ਸੁਣਨ ਨਹੀਂ ਮਿਲਦਾ ਉਹ ਆਪਣਾ ਵਿਰੋਧ ਜਾਰੀ ਰੱਖਣਗੇ। publive-imageਇਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਚਹਿਲ ਵਿਖੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂਆਂ 'ਤੇ ਗਲਤ ਸ਼ਬਦਾਵਲੀ ਵਰਤਣ ਦਾ ਇਲਜਾਮ ਲੱਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਹੋਰ ਵਧ ਗਿਆ। publive-image -PTC News-
punjab-news punjabi-news farmers-protest sadhu-singh-dharamsot farmers
Advertisment

Stay updated with the latest news headlines.

Follow us:
Advertisment