ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ ,ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ

Canada Abbostford Punjabi youth Murder

ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ ,ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ:ਵੈਨਕੂਵਰ : ਕੈਨੇਡਾ ਵਰਗੇ ਦੇਸ਼ ‘ਚ ਲੋਕ ਸੁਰੱਖਿਅਤ ਨਹੀਂ ਹਨ।ਕੈਨੇਡਾ ‘ਚ ਇੱਕ ਵਾਰ ਫਿਰ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।ਕੈਨੇਡਾ ਦੇ ਸ਼ਹਿਰ ਐਬਸਟਫੋਰਡ ‘ਚ 19 ਸਾਲਾ ਇੱਕ ਪੰਜਾਬੀ ਨੌਜਵਾਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਮ੍ਰਿਤਕ ਜਗਵੀਰ ਸਿੰਘ ਮੱਲ੍ਹੀ ਨੌਜਵਾਨ ਬਾਸਕਟਬਾਲ ਦਾ ਖਿਡਾਰੀ ਸੀ।

ਦੱਸਿਆ ਜਾਂਦਾ ਹੈ ਕਿ ਐਬਸਟਫੋਰਡ ਪੁਲੀਸ ਮੁਤਾਬਕ ਕਾਤਲਾਂ ਨੇ ਮੱਲ੍ਹੀ ਨੂੰ ਸਿੰਪਸਨ ਰੋਡ ‘ਤੇ ਰੌਸ ਰੋਡ ਦੇ ਚੌਕ ‘ਚ ਘੇਰ ਕੇ ਗੋਲੀਆਂ ਨਾਲ ਭੁੰਨ ਦਿੱਤਾ ਹੈ।ਜਿਸ ਤੋਂ ਬਾਅਦ ਜ਼ਖਮੀ ਹਾਲਤ ‘ਚ ਨੌਜਵਾਨ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਜਾਂਦਿਆਂ ਨੌਜਵਾਨ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਇਸ ਕਤਲ ਦੇ ਪਿਛਲੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ।ਇੱਥੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ ਅਤੇ ਰੋਜ਼ ਕਿਸੇ ਨਾ ਕਿਸੇ ਨੌਜਵਾਨ ਦੇ ਕਤਲ ਦੀ ਖਬਰ ਮਿਲਦੀ ਹੈ, ਜਿਨ੍ਹਾਂ ‘ਚੋਂ ਕਈ ਪੰਜਾਬੀ ਹੁੰਦੇ ਹਨ।
-PTCNews