Advertisment

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ MP ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

author-image
Shanker Badra
Updated On
New Update
ਕੈਨੇਡਾ ਦੇ ਬਰੈਂਪਟਨ ਵੈਸਟ ਤੋਂ MP ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਕੈਨੇਡਾ ਦੇ ਬਰੈਂਪਟਨ ਵੈਸਟ ਤੋਂ MP ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਿਆ ਅਤੇ ਕੀਰਤਨ ਦਾ ਆਨੰਦ ਮਾਣਿਆ ਹੈ। Canada Brampton City MP Amarjot Sandhu Golden Temple, Amritsar ਕੈਨੇਡਾ ਦੇ ਬਰੈਂਪਟਨ ਵੈਸਟ ਤੋਂMP ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਮਿਲੀ ਜਾਣਕਾਰੀ ਅਨੁਸਾਰ ਅਮਰਜੋਤ ਸਿੰਘ ਸੰਧੂ 2018 ਵਿਚ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ।ਇਸ ਮੌਕੇ ਅਮਰਜੋਤ ਸਿੰਘ ਸੰਧੂ ਨਾਲ ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ, ਮਾਤਾ ਮਲਕੀਤ ਕੌਰ, ਪਤਨੀ ਮਨਮੀਨ ਕੌਰ ਅਤੇ ਦੋ ਬੇਟੇ ਵੀ ਸਨ। Canada Brampton City MP Amarjot Sandhu Golden Temple, Amritsar ਕੈਨੇਡਾ ਦੇ ਬਰੈਂਪਟਨ ਵੈਸਟ ਤੋਂMP ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਇਕਬਾਲ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment