ਕੈਨੇਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ , ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Canada Road Accident , Punjab District Barnala youth Death
ਕੈਨੇਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ , ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਕੈਨੇਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ , ਪੰਜਾਬ ਦੇ ਨੌਜਵਾਨ ਦੀ ਹੋਈ ਮੌਤ:ਬਰਨਾਲਾ : ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇਪਿੰਡ ਭੋਤਨਾ ਦੇ 27 ਸਾਲਾਂ ਨੌਜਵਾਨ ਦੀ ਕੈਨੇਡਾ ਦੇ ਅਲਬਰਟਾ ਦੀ ਡਰੈਗਨ ਵੈਲੀ ਵਿੱਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਮਲ ਸੇਖੋਂ ਉਰਫ ਕਾਲੂ ਵਾਸੀ ਭੋਤਨਾ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ।

Canada Road Accident , Punjab District Barnala youth Death
ਕੈਨੇਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ , ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਦਾ ਕਮਲ ਸੇਖੋਂ ਵਰਕ ਪਰਮਿਟ ‘ਤੇ ਕੈਨੇਡਾ ‘ਚ ਟਰੱਕ ਚਲਾ ਰਿਹਾ ਸੀ। ਇਸ ਦੌਰਾਨ ਕੱਲ੍ਹ ਲਗਭਗ ਸਵੇਰੇ 11 ਕੁ ਵਜੇ ਜਦੋਂ ਉਹ ਟਰੱਕ ਚਲਾ ਰਿਹਾ ਸੀ ਤਾਂ ਸਾਹਮਣਿਓਂ ਆ ਰਹੇ ਇੱਕ ਹੋਰ ਟਰੱਕ ਨੇ ਉਸ ਦੀ ਲੇਨ ਵਿੱਚ ਆ ਕੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ।

Canada Road Accident , Punjab District Barnala youth Death
ਕੈਨੇਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ , ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਜਿਸ ਕਾਰਨ ਕਮਲ ਸੇਖੋਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਕਮਲ ਸੇਖੋਂ ਹਾਲੇ ਕੁਆਰਾ ਹੀ ਸੀ। ਉਸ ਦੇ ਮਾਪੇ ਵੀ ਇਨੀਂ ਦਿਨੀਂ ਕੈਨੇਡਾ ਆਏ ਹੋਏ ਹਨ।
-PTCNews