ਮੁੱਖ ਖਬਰਾਂ

ਕੈਨੇਡਾ ਦੇ ਬਰੈਂਪਟਨ 'ਚ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਦੀ ਖੁਸ਼ੀ 'ਚ ਕਰਵਾਇਆ ਜਾਵੇਗਾ ਸੁਖਮਨੀ ਸਾਹਿਬ ਜੀ ਦਾ ਪਾਠ (ਵੀਡੀਓ)

By Jashan A -- July 14, 2019 9:56 am -- Updated:July 14, 2019 9:57 am

ਕੈਨੇਡਾ ਦੇ ਬਰੈਂਪਟਨ 'ਚ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਦੀ ਖੁਸ਼ੀ 'ਚ ਕਰਵਾਇਆ ਜਾਵੇਗਾ ਸੁਖਮਨੀ ਸਾਹਿਬ ਜੀ ਦਾ ਪਾਠ (ਵੀਡੀਓ),ਬਰੈਂਪਟਨ: ਬੀਤੀ 9 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 57 ਸਾਲਾ ਦੇ ਹੋ ਗਏ ਹਨ।ਉਹਨਾਂ ਨੇ 58ਵੇਂ ਸਾਲ ਵਿੱਚ ਪੈਰ ਧਰ ਲਿਆ ਹੈ। ਉਨ੍ਹਾਂ ਦਾ ਜਨਮ 9 ਜੁਲਾਈ 1962 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਹੋਇਆ।

9 ਜੁਲਾਈ ਨੂੰ ਉਹਨਾਂ ਨੇ ਪੰਜਾਬ ਵਿਖੇ ਆਪਣਾ ਜਨਮਦਿਨ ਕਾਫੀ ਸਾਦੇ ਤਰੀਕੇ ਨਾਲ ਮਨਾਇਆ ਗਿਆ। ਪਾਰਟੀ ਵਰਕਰਾਂ ਅਤੇ ਉਹਨਾਂ ਨੂੰ ਚਾਹੁਣ ਵਾਲਿਆਂ ਵੱਲੋਂ ਉਹਨਾਂ ਨੂੰ ਜਨਮਦਿਨ ਦਿਨ ਦੀ ਮੁਬਾਰਕਬਾਦ ਵੀ ਦਿੱਤੀ ਗਈ।

ਜਿਥੇ ਪਾਰਟੀ ਵਰਕਰਾਂ ਨੇ ਉਹਨਾਂ ਦਾ ਜਨਮਦਿਨ ਪੰਜਾਬ 'ਚ ਮਨਾਇਆ, ਉਥੇ ਹੀ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ ਕੈਨੇਡਾ ਦੇ ਬਰੈਂਪਟਨ ਵਿਖੇ ਵੀ ਮਨਾਇਆ ਜਾਵੇਗਾ।

ਹੋਰ ਪੜ੍ਹੋ:ਪੀ.ਓ.ਕੇ ‘ਚ ਕਾਰਵਾਈ ‘ਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਭਾਰਤੀ ਹਵਾਈ ਸੈਨਾ ਤੇ ਪ੍ਰਧਾਨ ਮੰਤਰੀ ਨੂੰ ਵਧਾਈ

ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਦੀ ਖੁਸ਼ੀ ਅਤੇ ਸ਼੍ਰੋਮਣੀ ਅਕਾਲੀ ਦੇ ਵਰਕਰ ਸਹਿਬਾਨ ਦੀ ਚੜ੍ਹਦੀ ਕਲਾਂ ਲਈ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਈਸਟ ਅਤੇ ਯੂਥ ਅਕਾਲੀ ਦਲ ਵੱਲੋਂ ਨਾਨਕਸਰ ਠਾਠ ਈਸ਼ਰ ਦਰਬਾਰ ਬਰੈਂਪਟਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

ਭੋਗ ਉਪਰੰਤ ਕੀਰਤਨ ਸਮਾਗਮ ਵੀ ਹੋਣਗੇ। ਇਸ ਮੌਕੇ ਉਹਨਾਂ ਦੀ ਚੰਗੀ ਸਿਹਤਯਾਬੀ ਅਤੇ ਕਾਮਯਾਬੀ ਲਈ ਅਰਦਾਸਾਂ ਕੀਤੀਆਂ ਜਾਣਗੀਆਂ।ਤੁਹਾਨੂੰ ਦੱਸ ਦੇਈਏ ਕਿ ਸਿਆਸਤ ਉਨ੍ਹਾਂ ਨੂੰ ਵਿਰਸੇ ਵਿੱਚ ਮਿਲੀ ਹੈ, ਜਿਸ ਨੂੰ ਸੁਖਬੀਰ ਬਾਦਲ ਨੇ ਅੱਗੇ ਹੀ ਵਧਾਇਆ ਹੈ। ਸਭ ਤੋਂ ਛੋਟੀ ਉਮਰ ‘ਚ ਸ਼੍ਰੋ੍ਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਦਾ ਸੁਭਾਗ ਵੀ ਸੁਖਬੀਰ ਬਾਦਲ ਨੂੰ ਹੀ ਪ੍ਰਾਪਤ ਹੋਇਆ ਹੈ।

-PTC News

  • Share