ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ 4 ਜ਼ਖਮੀ

ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ 4 ਜ਼ਖਮੀ,ਟੋਰਾਂਟੋ: ਕੈਨੇਡਾ ਦੇ ਸ਼ਹਿਰ ਟੋਰਾਂਟੋ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਸੜਕ ਹਾਦਸਾ ਸਕਾਰਬ੍ਰੋਅ ਗੌਲਫ਼ ਕਲੱਬ ਰੋਡ ਅਤੇ ਲੌਰੈਂਸ ਐਵੇਨਿਊ ਈਸਟ ਵਿਖੇ ਵਾਪਰਿਆ।

ਇਸ ਹਾਦਸੇ ‘ਚ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ।

ਹੋਰ ਪੜ੍ਹੋ: ਦੁੱਖਦਾਈ ਖ਼ਬਰ: ਗਰੀਬ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਬਣ ਕੇ ਡਿੱਗੀ ਕੰਧ, 2 ਮਾਸੂਮਾਂ ਦੀ ਮੌਤ

ਪੁਲਿਸ ਮੁਤਾਬਕ ਗੱਡੀ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਸਪੈਸ਼ਲ ਇਨਵੈਸਟੀਗੇਸ਼ਨ ਯੁਨਿਟ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

-PTC News