Fri, Apr 26, 2024
Whatsapp

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਨੇਡਾ ਦੇ ਐਮ.ਪੀ.ਪੀ ਪੈਟਰਿਕ ਬਰਾਊਨ

Written by  Joshi -- January 03rd 2018 10:03 AM -- Updated: January 06th 2018 04:21 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਨੇਡਾ ਦੇ ਐਮ.ਪੀ.ਪੀ ਪੈਟਰਿਕ ਬਰਾਊਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਨੇਡਾ ਦੇ ਐਮ.ਪੀ.ਪੀ ਪੈਟਰਿਕ ਬਰਾਊਨ

Canadian MP Patrick Brown pays obeisance at Golden Temple: ਕੈਨੇਡਾ ਸਰਕਾਰ 'ਚ ਵਿਰੋਧੀ ਧਿਰ ਦੇ ਨੇਤਾ ਐਮ.ਪੀ.ਪੀ. ਪੈਟਰਿਕ ਬਰਾਊਨ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਕੈਨੇਡਾ ਐਮ.ਪੀ.ਪੀ. ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬਹੁਤ ਸਕੂਨ ਅਤੇ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕੈਨੇਡਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। Canadian MP Patrick Brown pays obeisance at Golden Templeਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਐਮ.ਪੀ. ਪੈਟਰਿਕ ਬਰਾਊਨ ਨੂੰ ਜੀ ਆਇਆਂ ਆਖਿਆ ਉਥੇ ਹੀ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਪੈਟਰਿਕ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ। —PTC News


Top News view more...

Latest News view more...