Advertisment

ਬੰਦੀ ਸਿੰਘਾਂ ਦੀ ਰਿਹਾਈ ਲਈ ਹਿਊਮਨ ਰਾਈਟਸ ਸੰਸਥਾ ਵੱਲੋਂ ਕੈਂਡਲ ਮਾਰਚ  

author-image
Pardeep Singh
Updated On
New Update
ਬੰਦੀ ਸਿੰਘਾਂ ਦੀ ਰਿਹਾਈ ਲਈ ਹਿਊਮਨ ਰਾਈਟਸ ਸੰਸਥਾ ਵੱਲੋਂ ਕੈਂਡਲ ਮਾਰਚ  
Advertisment
ਚੰਡੀਗੜ੍ਹ: ਹਿਊਮਨ ਰਾਈਟਸ ਸੰਸਥਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 17 ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਪ੍ਰਧਾਨ ਜਸਵਿੰਦਰ ਕੌਰ ਸੌਹਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿਰਫ ਸਿੱਖਾਂ ਦਾ ਨਿੱਜੀ ਮੁੱਦਾ ਨਹੀਂ ਹੈ, ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ  ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੇ ਧਰਮ ਨੂੰ ਅਪਣਾਉਣਾ ਚਾਹੀਦਾ ਹੈ।
Advertisment
publive-image ਉਨ੍ਹਾਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਨੂੰ ਕਾਨੂੰਨ ਨੇ ਸਜ਼ਾਵਾਂ ਦਿੱਤੀਆਂ ਸਨ ਅਤੇ ਉਹ ਪੂਰੀਆਂ ਵੀ ਕਰ ਚੁੱਕੇ ਹਨ ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਿਊਮਨ ਰਾਈਟਸ ਸੰਸਥਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੈਂਡਲ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਨ ਜਿਹੜੇ ਸਿੰਘਾਂ ਦੀ ਸਜ਼ਾਵਾਂ ਪੂਰੀਆਂ ਹੋ ਚੁੱਕੀਆ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। publive-image ਉਨ੍ਹਾਂ ਨੇ ਕਿਹਾ ਹੈ ਕਿ ਭਾਰਤੀ ਸੰਵਿਧਾਨ ਅਨੁਸਾਰ ਜਦੋਂ ਕਿਸੇ ਦੀ ਸਜ਼ਾ ਪੂਰੀ ਹੋ ਜਾਂਦੀ ਹੈ ਤਾਂ ਰਿਹਾਈ ਉਸ ਦਾ ਮਨੁੱਖੀ ਅਧਿਕਾਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦਾ ਵੀ ਹੱਕ ਬਣਦਾ ਹੈ ਕਿ ਉਹ ਵੀ ਆਪਣੇ ਪਰਿਵਾਰਾਂ ਵਿੱਚ ਵਾਪਸ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਕਈ ਬੰਦੀ ਸਿੰਘਾਂ ਨੇ ਸਜ਼ਾਵਾਂ ਪੂਰੀਆਂ ਕਰ ਲਈਆ ਹਨ ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਇਹ ਵੀ ਪੜ੍ਹੋ:ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ 'ਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ: ਮੁੱਖ ਮੰਤਰੀ publive-image -PTC News
candle-march-by-human-rights-organization-for-the-release-of-captive-singhs %e0%a8%ac%e0%a9%b0%e0%a8%a6%e0%a9%80-%e0%a8%b8%e0%a8%bf%e0%a9%b0%e0%a8%98%e0%a8%be%e0%a8%82-%e0%a8%a6%e0%a9%80-%e0%a8%b0%e0%a8%bf%e0%a8%b9%e0%a8%be%e0%a8%88-%e0%a8%b2%e0%a8%88-%e0%a8%b9%e0%a8%bf
Advertisment

Stay updated with the latest news headlines.

Follow us:
Advertisment