ਵੱਖ-ਵੱਖ ਪਿੰਡਾਂ ਤੇ ਕਸਬਿਆ 'ਚ ਪੁਲਵਾਮਾ ਸ਼ਹੀਦਾਂ ਦੀ ਯਾਦ 'ਚ ਕੱਢਿਆ ਗਿਆ ਕੈਂਡਲ ਮਾਰਚ
ਜਿਲਾ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪਾਕਿਸਤਾਨ ਵੱਲੋਂ ਪੁਲਵਾਮਾ ਵਿਖੇ ਕੀਤੇ ਅੰਤਕੀ ਹਮਲੇ ਵਿੱਚ ਦੇਸ਼ ਦੇ ਕਈ ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਸਾਨਾਂ ਵੱਲੋਂ ਆਪਣੇ ਅੰਦੋਲਨ ਦੇ ਚੱਲਦਿਆਂ ਅੱਜ ਦੇ ਦਿਹਾੜੇ ਨੂੰ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਟ ਕਰਦਿਆਂ ਸ਼ਹੀਦ ਜਵਾਨਾਂ ਨੂੰ ਮੋਮਬੱਤੀਆਂ ਜਗਾ ਕੇ ਮਾਰਚ ਕਰਦਿਆਂ ਸਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ|
ਪੜ੍ਹੋ ਹੋਰ ਖ਼ਬਰਾਂ : ਬਠਿੰਡਾ ਦੇ ਵਾਰਡ ਨੰਬਰ -14 ‘ਤੇ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਰੰਗੇ ਹੱਥੀਂ ਫੜਿਆ
ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੀ ਕਾਲ 'ਤੇ ਦੇਸ਼ ਭਰ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਮਸ਼ਾਲ ਜਲੂਸ ਅਤੇ ਮੋਮਬੱਤੀ ਮਾਰਚ ਕੀਤਾ ਜਾਵੇਗਾ। ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ 14 ਫਰਵਰੀ ਨੂੰ ਸ਼ਹੀਦ ਫੌਜੀਆਂ ਦੀ ਯਾਦ ਵਿਚ ਪੂਰੇ ਦੇਸ਼ ਵਿਚ ਕੈਂਡਲ ਮਾਰਚ, ‘ਮਸ਼ਾਲ ਜਲੂਸ’ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਦੱਸ ਦੇਈਏ ਕਿ 14 ਫਰਵਰੀ, 2019 ਨੂੰ, ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਵਿੱਚ ਇੱਕ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਮਾਰੇ ਗਏ ਸਨ।