Sat, Apr 27, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ

Written by  Shanker Badra -- September 15th 2020 09:15 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ ਕੀਤਾ ਤੇ ਕਿਹਾ ਕਿ ਕਿਸਾਨਾਂ ਦੀ ਪਾਰਟੀ ਹੋਣ ਦੇ ਨਾਅਤੇ ਉਹ ਅਜਿਹੀ ਕਿਸੇ ਵੀ ਚੀਜ਼ ਦੀ ਹਮਾਇਤ ਨਹੀਂ ਕਰ ਸਕਦੀ ਜੋ ਦੇਸ਼ ਖਾਸ ਤੌਰ 'ਤੇ ਪੰਜਾਬ ਦੇ ਅੰਨਦਾਤਾ ਦੇ ਹਿੱਤਾਂ ਦੇ ਖਿਲਾਫ ਹੋਵੇ। ਸ੍ਰੀ ਬਾਦਲ ਨੇ ਲੋਕ ਸਭਾ ਵਿਚ ਜ਼ੋਰਦਾਰ ਤਕਰੀਰ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦਾ ਹੀ ਸੰਗਠਨ ਹੈ। ਹਰ ਅਕਾਲੀ ਇਕ ਕਿਸਾਨ ਹੈ ਤੇ ਹਰ ਕਿਸਾਨ ਦਿਲੋਂ ਇਕ ਅਕਾਲੀ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਕਿਸਾਨਾਂ ਵਾਸਤੇ ਲੜਾਈ ਲੜੀ ਹੈ ਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਸਰਵਉਚ  ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਇਸ ਵਿਰਾਸਤ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ ਭਾਵੇਂ ਸਾਨੂੰ ਕੋਈ ਵੀ ਕੀਮਤ ਅਦਾ ਕਰਨੀ ਪਵੇ। [caption id="attachment_431152" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ[/caption] ਸ੍ਰੀ ਬਾਦਲ ਨੇ 10 ਮਿੰਟ ਦੀ ਤਿੱਖੀ ਤਕਰੀਰ 'ਚ ਕਿਹਾ ਕਿ ਸਰਕਾਰ ਨੇ ਕਿਸਾਨਾਂ ਤੇ ਉਹਨਾਂ ਦੇ ਸੰਗਠਨਾਂ ਨੂੰ ਨਾਲ ਨਾ ਲੈ ਕੇ ਬਹੁਤ ਵੱਡੀ ਗਲਤੀ ਕੀਤੀ ਹੈ। ਉਹਨਾਂ ਕਿਹਾ ਕਿ ਆਰਡੀਨੈਂਸ ਤਿਆਰ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਤੋਂ ਆਰਡੀਨੈਂਸ ਜਾਰੀ ਹੋਏ ਹਨ, ਅਸੀਂ ਸਰਕਾਰ ਨੂੰ ਆਖ ਰਹੇ ਹਾਂ ਕਿ ਉਹ ਇਸ ਬਿੱਲ ਨੂੰ ਨਾ ਲਿਆਵੇ ਪਰ ਸਾਡੀ ਆਵਾਜ਼ ਸੁਣੀ ਨਹੀਂ ਗਈ। [caption id="attachment_431151" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ[/caption] ਉਹਨਾਂ ਕਿਹਾ ਕਿ ਜਦੋਂ ਇਨਾਂ ਆਰਡੀਨੈਂਸਾਂ ਬਾਰੇ ਮੰਤਰੀ ਮੰਡਲ ਵਿਚ ਚਰਚਾ ਹੋਈ ਸੀ ਤਾਂ ਪਾਰਟੀ ਦੇ ਪ੍ਰਤੀਨਿਧ ਹਰਸਿਮਰਤ ਕੌਰ ਬਾਦਲ ਨੇ ਇਸ 'ਤੇ ਇਤਰਾਜ਼ ਉਠਾਏ ਸਨ ਤੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਗੱਲ ਕੀਤੀ ਸੀ ਤੇ ਬੇਨਤੀ ਕੀਤੀ ਸੀ ਕਿ ਆਰਡੀਨੈਂਸ ਰੋਕ ਲਏ ਜਾਣ ਪਰ ਫਿਰ ਵੀ ਆਰਡੀਨੈਂਸ ਜਾਰੀ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਸਾਨੂੰ ਆਸ ਸੀ ਕਿ ਸਰਕਾਰ ਇਸ ਬਿੱਲ ਨੂੰ ਪੇਸ਼ ਕਰਨ ਸਮੇਂ ਆਪਣੀ ਗਲਤੀ ਸੁਧਾਰੇਗੀ ਪਰ ਅਜਿਹਾ ਨਹੀਂ ਹੋਇਆ। [caption id="attachment_431149" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ[/caption] ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਆਵਾਜ਼ ਬੁਲੰਦਿਆਂ ਕਰਦਿਆਂ ਕਿਹਾ ਕਿ ਇਹਨਾਂ ਆਰਡੀਨੈਂਸਾਂ ਤੇ ਇਹਨਾਂ ਨੂੰ ਐਕਟ ਵਿਚ ਬਦਲਣ ਲਈ ਬਿੱਲ ਦਾ ਪੰਜਾਬ 'ਤੇ ਸਭ ਤੋਂ ਵੱਧ ਮਾਰੂ ਅਸਰ ਪਵੇਗਾ। ਉਹਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਨੇ ਆਪਣੇ ਸਰੋਤਾਂ ਨਾਲ ਸਰਵੋਤਮ ਮੰਡੀਕਰਣ ਬੁਨਿਆਦੀ ਢਾਂਚਾ ਬਣਾਇਆ ਹੈ। ਜੇਕਰ ਘੱਟੋ ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਦੀ ਜਿਣਸ ਦਾ ਯਕੀਨੀ ਮੰਡੀਕਰਣ ਖਤਰੇ ਵਿਚ ਪੈਂਦਾ ਹੈ ਤਾਂ ਸਾਡੇ 'ਤੇ ਸਭ ਤੋਂ ਵੱਧ ਮਾਰੂ ਅਸਰ ਪਵੇਗਾ। ਸ੍ਰੀ ਬਾਦਲ ਨੇ ਇਕ ਕਿਸਾਨ ਨਾਲ ਇਸ ਮਾਮਲੇ 'ਤੇ ਹੋਈ ਆਪਣੀ ਗੱਲਬਾਤ ਸਾਂਝੀ ਕਰਦਿਆਂ ਦੱਸਿਆ ਕਿ ਮੈਂ ਇਕ ਕਿਸਾਨ ਨੂੰ ਪੁੱਛਿਆ ਕਿ ਤੁਸੀਂ ਇਹਨਾਂ ਆਰਡੀਨੈਂਸਾਂ ਦਾ ਵਿਰੋਧ ਕਿਉਂ ਕਰ ਰਹੇ ਹੋ ਤਾਂ ਉਸਨੇ ਇਹਨਾਂ ਆਰਡੀਨੈਂਸਾਂ ਦੀ ਤੁਲਨਾ ਜੀਓ ਪਹਿਲਕਦਮੀ ਨਾਲ ਕੀਤੀ। ਕਿਸਾਨਾਂ ਨੂੰ ਖਦਸ਼ਾ ਹੈ ਕਿ ਬਹੁ ਰਾਸ਼ਟਰੀ ਕੰਪਨੀਆਂ ਦਾ ਏਕਾਧਿਕਾਰ ਹੋ ਜਾਵੇਗਾ। ਉਹਨਾਂ ਕਿਹਾ ਕਿ ਜਿਵੇਂ ਜੀਓ ਨੇ ਮੁਕਾਬਲਾ ਖਤਮ ਕੀਤਾ ਤੇ ਫਿਰ ਆਪਣੀ ਮਰਜ਼ੀ ਨਾਲ ਦਰਾਂ ਵਧਾਈਆਂ ਹਨ, ਇਸੇ ਤਰੀਕੇ ਕਿਸਾਨਾਂ ਨੂੰ ਵੀ ਬਹੁ ਰਾਸ਼ਟਰੀ ਕੰਪਨੀਆਂ ਲੁੱਟ ਲੈਣਗੀਆਂ ਜੇਕਰ ਉਹਨਾਂ ਦੀ ਜਿਣਸ ਦੀ ਖਰੀਦ ਦਾ ਪ੍ਰਬੰਧ ਉਹਨਾਂ ਹਵਾਲੇ ਹੋ ਗਿਆ। ਕਿਸਾਨ ਹਿੱਤਾਂ ਲਈ ਆਪਣੀ ਪਾਰਟੀ ਦੇ ਸ਼ਾਨਾਮੱਤੇ ਇਤਿਹਾਸ ਨੂੰ ਯਾਦ ਕਰਦਿਆਂ ਉਹਨਾਂ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ•ਾਂ ਵਿਚ ਬਿਤਾਏ ਹਨ ਅਤੇ ਇਸਦਾ ਇਕ ਮੁੱਖ ਕਾਰਨ ਇਹ ਸੀ ਕਿ ਉਹਨਾਂ ਨੇ ਕਿਸਾਨ ਹਿੱਤਾਂ ਦੀ ਲੜਾਈ ਲੜੀ। ਉਹਨਾਂ ਕਿਹਾ ਕਿ ਦੇਸ਼ ਨੇ ਤਿੰਨ ਮਹਾਨ ਕਿਸਾਨ ਆਗੂ ਪੈਦਾ ਕੀਤੇ ਹਨ ਜਿਹਨਾਂ ਵਿਚ ਇਕ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਇਕ ਚੌਧਰੀ ਚਰਨ ਸਿੰਘ ਤੇ ਤੀਜੇ ਚੌਧਰੀ ਦੇਵੀ ਲਾਲ ਹਨ। ਉਹਨਾਂ ਕਿਹਾ ਕਿ ਇਸ ਵਾਸਤੇ ਸ਼੍ਰੋਮਣੀ ਅਕਾਲੀ ਦਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਦੇ ਨਾਲ ਹੀ ਚੱਲੇਗਾ। -PTCNews


Top News view more...

Latest News view more...