Advertisment

ਮੁੱਖ ਮੰਤਰੀ ਨੇ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਤਿਉਹਾਰ

author-image
Shanker Badra
Updated On
New Update
ਮੁੱਖ ਮੰਤਰੀ ਨੇ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਤਿਉਹਾਰ
Advertisment
ਮੁੱਖ ਮੰਤਰੀ ਨੇ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਤਿਉਹਾਰ:ਚੰਡੀਗੜ : ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ ਅੱਜ ਦਿਲ ਨੂੰ ਛੂਹ ਜਾਣ ਵਾਲੇ ਪਲ ਸਨ। ਉਹ ਇਹ ਉਮੀਦ ਪਾਲੀ ਬੈਠੇ ਸਨ ਕਿ ਇਸ ਸਾਲ ਈਦ-ਉਲ-ਜ਼ੁਹਾ ਦਾ ਤਿਉਹਾਰ ਆਪਣੇ ਪਰਿਵਾਰਾਂ ਤੋਂ ਦੂਰ ਇਕੱਲਿਆਂ ਹੀ ਮਨਾਉਣਗੇ ਕਿਉਂਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪਣੇ ਮਾਪਿਆਂ ਕੋਲ ਨਹੀਂ ਜਾ ਸਕਣਗੇ ਪਰ ਇੱਥੇ ਉਨਾਂ ਨੂੰ ਅਚੰਭਿਤ ਕਰਨ ਵਾਲੀ ਖੁਸ਼ੀ ਮਿਲੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿਖੇ ਦੁਪਹਿਰ ਦੇ ਖਾਣੇ ਦਾ ਸੱਦਾ ਪੱਤਰ ਦੇ ਕੇ ਇਸ ਮੌਕੇ ਨੂੰ ਖੁਸ਼ੀਆਂ ਨਾਲ ਭਰ ਦਿੱਤਾ ਅਤੇ ਉਨਾਂ ਨੂੰ ਘਰ ਵਰਗਾ ਅਹਿਸਾਸ ਕਰਵਾਇਆ। ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲੱਗਭਗ 125 ਵਿਦਿਆਰਥੀਆਂ ਨੂੰ ਮੁਹੱਬਤ ਤੇ ਅਪਣੱਤ ਭਰੀ ਮਹਿਕ ਦਾ ਨਿੱਘ ਮਿਲਿਆ ਕਿਉਂਕਿ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਇਸ ਪਵਿੱਤਰ ਤਿਉਹਾਰ ਦੇ ਸਤਿਕਾਰ ਵਜੋਂ ਉਨਾਂ ਦੀ ਮੇਜ਼ਬਾਨੀ ਦਾ ਫੈਸਲਾ ਲਿਆ। CAPT AMARINDER EID Day KASHMIRI STUDENTS IN PUNJAB FOR LUNCH AT HOME ਮੁੱਖ ਮੰਤਰੀ ਨੇ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਤਿਉਹਾਰ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਕਸ਼ਮੀਰ ਵਿੱਚ ਹਾਲਾਤ ਛੇਤੀ ਸੁਧਾਰ ਜਾਣ ਦਾ ਵਿਸ਼ਵਾਸ ਹੈ। ਉਨਾਂ ਨੇ ਵਾਦੀ ਵਿੱਚ ਸਥਿਤੀ ਆਮ ਵਾਂਗ ਹੋਣ ਦੀ ਕਾਮਨਾ ਨਾਲ ਨੌਜਵਾਨਾਂ ਨੂੰ ਵਧਾਈ ਦਿੱਤੀ। ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਹਿਫਾਜ਼ਤ ਦਾ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਬੇਸ਼ਕ ਅਸੀਂ ਤੁਹਾਡੇ ਪਰਿਵਾਰਾਂ ਦੀ ਥਾਂ ਤਾਂ ਨਹੀਂ ਲੈ ਸਕਦੇ ਪਰ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਪਰਿਵਾਰ ਹੀ ਸਮਝੋਗੇ।’ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਆਪਣੇ ਸਿਆਸੀ ਰੁਝੇਵਿਆਂ ਕਾਰਨ ਪਿਛਲੇ ਲੰਮੇ ਸਮੇਂ ਤੋਂ ਕਸ਼ਮੀਰ ਨਹੀਂ ਗਏ ਪਰ ਉਹ ਮੰਨਦੇ ਹਨ ਕਿ ਖੂਬਸੂਰਤ ਵਾਦੀ ਉਨਾਂ ਦਾ ਦੂਜਾ ਘਰ ਹੈ।
Advertisment
CAPT AMARINDER EID Day KASHMIRI STUDENTS IN PUNJAB FOR LUNCH AT HOME ਮੁੱਖ ਮੰਤਰੀ ਨੇ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਤਿਉਹਾਰ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਦਿਲੀ ਇੱਛਾ ਸੀ ਕਿ ਇਸ ਤਿਉਹਾਰ ਦੀਆਂ ਖੁਸ਼ੀਆਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਵਿਸ਼ਵਾਸ ਹੈ ਕਿ ਉਨਾਂ (ਵਿਦਿਆਰਥੀਆਂ) ਦੇ ਪਰਿਵਾਰ ਆਪਣੇ ਘਰਾਂ ਵਿੱਚ ਸੁਰੱਖਿਅਤ ਹੋਣਗੇ ਅਤੇ ਆਪਣੇ ਪਰਿਵਾਰਾਂ ਨੂੰ ਉਹ ਛੇਤੀ ਹੀ ਮਿਲਣਗੇ। ਮੁੱਖ ਮੰਤਰੀ ਦੀਆਂ ਭਾਵਨਾਵਾਂ ਦੇ ਜਵਾਬ ਵਿੱਚ ਵਿਦਿਆਰਥੀਆਂ ਨੇ ਕਿਹਾ ਕਿ ਉਹ ਵੀ ਪੰਜਾਬ ਨੂੰ ਆਪਣਾ ਦੂਜਾ ਘਰ ਮੰਨਦੇ ਹਨ ਜਿੱਥੇ ਉਨਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਵੀ ਆਪਣੇ ਆਪ ਨੂੰ ਹਮੇਸ਼ਾ ਮਹਿਫੂਜ਼ ਸਮਝਿਆ। CAPT AMARINDER EID Day KASHMIRI STUDENTS IN PUNJAB FOR LUNCH AT HOME ਮੁੱਖ ਮੰਤਰੀ ਨੇ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਤਿਉਹਾਰ ਇਸ ਮੌਕੇ ਇਕ ਵਿਦਿਆਰਥੀ ਫੈਕ ਸਲੇਮ ਨੇ ਕਿਹਾ,‘‘ਅਸੀਂ ਇਹ ਦੇਖਿਆ ਕਿ ਪੰਜਾਬੀ ਫਰਾਖ਼ਦਿਲ ਹੁੰਦੇ ਹਨ।’’ਬਾਕੀ ਵਿਦਿਆਰਥੀਆਂ ਨੇ ਵੀ ਉਨਾਂ ਦੀ ਆਵਾਜ਼ ਸੁਣਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਇਕ ਹੋਰ ਵਿਦਿਆਰਥੀ ਫਰਜ਼ਾਨਾ ਹਫ਼ੀਜ਼ ਨੇ ਕਿਹਾ,‘‘ਅੱਜ ਇੱਥੇ ਬੁਲਾਉਣ ’ਤੇ ਸਾਨੂੰ ਸਾਡੇ ਪਰਿਵਾਰਾਂ ਦੀ ਯਾਦ ਦਿਵਾਈ। ਉਨਾਂ ਮੰਨਿਆ ਕਿ ਸੱਦਾ ਮਿਲਣ ਤੱਕ ਉਹ ਈਦ ਮੌਕੇ ਘਰ ਨਾ ਜਾਣ ਕਰਕੇ ਆਪਣੇ ਆਪ ਨੂੰ ਇਕੱਲਿਆ ਮਹਿਸੂਸ ਕਰ ਰਹੇ ਸਨ।   CAPT AMARINDER EID Day KASHMIRI STUDENTS IN PUNJAB FOR LUNCH AT HOME ਮੁੱਖ ਮੰਤਰੀ ਨੇ ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਮਨਾਇਆ ਤਿਉਹਾਰ ਇਸ ਮੌਕੇ ਪਿਆਰ ਅਤੇ ਸਤਿਕਾਰ ਵਜੋਂ ਵਿਦਿਆਰਥੀਆਂ ਨੇ ਚੰਡੀਗੜ ਯੂਨੀਵਰਸਿਟੀ ਤੋਂ ਫਾਈਨ ਆਰਟਸ ਦੇ ਕਸ਼ਮੀਰੀ ਵਿਦਿਆਰਥੀ ਅਬਦੁਲ ਆਜ਼ਾਦ ਵੱਲੋਂ ਬਣਾਇਆ ਚਿੱਤਰ ਮੁੱਖ ਮੰਤਰੀ ਨੂੰ ਭੇਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਠਿਆਈ ਵੰਡ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment