ਮੁੱਖ ਖਬਰਾਂ

ਪਟਿਆਲਾ ਨਗਰ ਨਿਗਮ ਦੇ ਮੁੱਖ ਦਫ਼ਤਰ ਵਿਚ ਪਹੁੰਚੇ ਕੈਪਟਨ ਅਮਰਿੰਦਰ ਅਤੇ ਬ੍ਰਹਮ ਮਹਿੰਦਰਾ

By Shanker Badra -- November 25, 2021 4:11 pm -- Updated:Feb 15, 2021

ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਧੜੇ ਦੇ ਕੌਂਸਲਰ ਨਗਰ ਨਿਗਮ ਪਟਿਆਲਾ ਦੇ ਮੁੱਖ ਦਫ਼ਤਰ ਵਿਚ ਪੁੱਜ ਗਏ ਹਨ। ਇਸੇ ਤਰ੍ਹਾਂ ਹੀ ਸਥਾਨਕ ਸਰਕਾਰਾਂ ਦੇ ਮੰਤਰੀ ਬ੍ਰਹਮ ਮਹਿੰਦਰਾ ਵੀ ਆਪਣੇ - ਆਪਣੇ ਧੜੇ ਦੇ ਕੌਂਸਲਰਾਂ ਨਾਲ ਪਹੁੰਚੇ ਹੋਏ ਹਨ। ਇਸ ਦੌਰਾਨ ਪਟਿਆਲਾ ਨਗਰ ਨਿਗਮ 'ਚ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ ਹੈ ਅਤੇ ਜੰਮ ਕੇ ਧੱਕਾ - ਮੁੱਕੀ ਹੋਈ ਹੈ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਮੇਅਰ ਸੰਜੀਵ ਬਿੱਟੂ ਨੇ ਪੁਲਿਸ 'ਤੇ ਲਾਏ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਹਨ ਅਤੇ ਇਸ ਸਬੰਧੀ ਮੇਅਰ ਸੰਜੀਵ ਬਿੱਟੂ ਨੇ ਆਪਣੇ ਪੇਜ 'ਤੇ ਲਾਈਵ ਹੋ ਕੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇੱਕ ਕੌਂਸਲਰ ਸਰੋਜ ਸ਼ਰਮਾ ਵਾਰਡ ਨੰਬਰ -35 ਨੂੰ ਕੋਵਿਡ ਪਰਟੋਕਾਲ ਦੇ ਤਹਿਤ ਇਕਾਂਤਵਾਸ ਕੀਤਾ ਗਿਆ ਹੈ।
-PTCNews

  • Share