ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ

Capt. Amarinder Singh and Sunil JakharRahul Gandhi meet you

ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮਿਲਣ ਲਈ ਦਿੱਲੀ ਪਹੁੰਚੇ ਹਨ।ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀਆਂ ਦੇ ਰਿਪੋਰਟ ਕਾਰਡ ਰਾਹੁਲ ਗਾਂਧੀ ਨੂੰ ਦਿਖਾਉਣਗੇ ਅਤੇ ਹੋਰ ਵੀ ਕਈ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ।

ਸੂਤਰਾਂ ਅਨੁਸਾਰ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਇਲਾਵਾ ਨਵੇਂ ਪੰਜਾਬ ਕਾਂਗਰਸ ਸੂਬਾ ਪ੍ਰਧਾਨ ਬਾਰੇ ਵੀ ਚਰਚਾ ਕਰਨਗੇ।ਸੁਨੀਲ ਜਾਖੜ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣ ਲੜਨ ਦੀ ਇੱਛਾ ਜਤਾ ਚੁੱਕੇ ਹਨ।ਇਸ ਲਈ ਉਨ੍ਹਾਂ ਦੀ ਕੁਰਸੀ ਜਾਣ ਵਾਲੀ ਹੈ ਅਤੇ ਨਵਾਂ ਕਾਂਗਰਸੀ ਸੂਬਾ ਪ੍ਰਧਾਨ ਕੋਈ ਦਲਿਤ ਚਿਹਰਾ ਹੋ ਸਕਦਾ ਹੈ।

ਇਸ ਤੋਂ ਇਲਾਵਾ ਕਾਂਗਰਸ ਸਰਕਾਰ 10 ਦੇ ਕਰੀਬ ਸੀਨੀਅਰ ਵਿਧਾਇਕਾਂ ਨੂੰ ਬੋਰਡਾਂ ਅਤੇ ਨਿਗਮਾਂ ਦੀਆਂ ਚੇਅਰਮੈਨੀਆਂ ਦੇਣ ਲਈ ਤਿਆਰ ਹੈ।ਜਿਸ ਮਾਮਲੇ ‘ਤੇ ਵੀ ਗੱਲਬਾਤ ਹੋ ਸਕਦੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ ਪਿਛਲੇ ਦਿਨੀਂ ਵਿਧਾਇਕਾਂ ਨੂੰ ਬੋਰਡਾਂ ਅਤੇ ਨਿਗਮਾਂ ਦੇ ਚੇਅਰਮੈਨ ਲਾਉਣ ਲਈ ਸੋਧ ਬਿੱਲ ‘ਤੇ ਮੋਹਰ ਲਾ ਦਿੱਤੀ ਸੀ, ਜਿਸ ਨਾਲ ਵਿਧਾਇਕਾਂ ਨੂੰ ਚੇਅਰਮੈਨ ਲਾਉਣ ਦਾ ਰਾਹ ਪੱਧਰਾ ਹੋ ਗਿਆ ਸੀ।
-PTCNews