Thu, Apr 18, 2024
Whatsapp

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

Written by  Shanker Badra -- July 28th 2021 06:42 PM
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਦ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ, ਤਾਂ ਜੋ ਲੋਕਾਂ ਨੂੰ ਪਾਕਿਸਤਾਨ ਵਿਚ ਇਤਿਹਾਸਕ ਅਸਥਾਨ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਜਾ ਸਕੇ। [caption id="attachment_518556" align="aligncenter" width="300"] ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ[/caption] ਪੜ੍ਹੋ ਹੋਰ ਖ਼ਬਰਾਂ : ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਰੀਡੋਰ ਦੀ ਵਰਤੋਂ ਕਰਦਿਆਂ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਸਹੀ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿੱਚ ਖੁਸ਼ ਹੋਏਗੀ। ਉਨ੍ਹਾਂ ਨੇ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਵੱਲੋਂ ਸਕਾਰਾਤਮਕ ਵਿਚਾਰਾਂ ਦੀ ਉਮੀਦ ਕੀਤੀ। [caption id="attachment_518557" align="aligncenter" width="259"] ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ[/caption] ਮੁੱਖ ਮੰਤਰੀ ਨੇ ਦੱਸਿਆ ਕਿ ਕੋਰੋਨਾ ਦੇ ਫੈਲਣ ਕਾਰਨ ਕਾਰੀਡੋਰ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਮਾਰਚ 2020 ਵਿੱਚ ਮੁਲਤਵੀ ਕਰ ਦਿੱਤੀ ਗਈ ਸੀ। ਉਨ੍ਹਾਂ ਲਿਖਿਆ, “ਪੰਜਾਬ ਵਿੱਚ ਕੋਵਿਡ -19 ਸਥਿਤੀ ਵਿੱਚ ਪਿਛਲੇ ਇੱਕ ਮਹੀਨੇ ਵਿੱਚ ਮਹੱਤਵਪੂਰਣ ਸੁਧਾਰ ਹੋਣ ਦੇ ਸੰਕੇਤ ਮਿਲੇ ਹਨ ਅਤੇ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਕੱਲ੍ਹ ਤਕਰੀਬਨ ਇੱਕ ਸਾਲ ਦੇ ਅਰਸੇ ਬਾਅਦ ਕੋਈ ਵੀ ਕੋਵਿਡ -19 ਨਾਲ ਸਬੰਧਤ ਮੌਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬਦਲੇ ਗਏ ਦ੍ਰਿਸ਼ ਵਿੱਚ ਲੋਕਾਂ ਨੇ ਸਪੱਸ਼ਟ ਤੌਰ ਤੇ ਫਿਰ ਕਰਤਾਰਪੁਰ ਦੇ ਗੁਰੂਦਵਾਰਾ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਦੀ ਆਪਣੀ ਇੱਛਾ ਜ਼ਾਹਰ ਕਰ ਦਿੱਤੀ ਹੈ। -PTCNews


Top News view more...

Latest News view more...