ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

By Riya Bawa - September 29, 2021 6:09 pm

ਚੰਡੀਗੜ੍ਹ: ਪੰਜਾਬ ਵਿਚ ਕਾਂਗਰਸ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੌਰਾਨ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿਖੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ ਹਨ। ਕਥਿਤ ਤੌਰ 'ਤੇ ਇਹ ਮੀਟਿੰਗ 45 ਮਿੰਟ ਤੱਕ ਚੱਲੀ।

ਇਸ ਮੁਲਾਕਾਤ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ 'ਤੇ ਚਰਚਾ ਕੀਤੀ ਅਤੇ ਅਪੀਲ ਕੀਤੀ ਕਿ ਉਹ ਸੰਕਟ ਨੂੰ ਫੌਰੀ ਤੌਰ' ਤੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਦੀ ਗਾਰੰਟੀ ਦੀ ਵੀ ਅਪੀਲ ਕੀਤੀ।

ਦੱਸ ਦੇਈਏ ਕਿ ਅਮਰਿੰਦਰ ਸਿੰਘ ਕੱਲ ਯਾਨੀ ਮੰਗਲਵਾਰ ਨੂੰ ਦਿੱਲੀ ਪਹੁੰਚੇ ਸਨ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਇੱਥੇ ਕਿਸੇ ਨੇਤਾ ਨੂੰ ਮਿਲਣਗੇ, ਤਾਂ ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ। ਸਿਆਸੀ ਮੀਟਿੰਗਾਂ ਦੀਆਂ ਅਟਕਲਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ, “ਮੈਂ ਕਿਸੇ ਨੇਤਾ ਨੂੰ ਨਹੀਂ ਮਿਲਾਂਗਾ। ਇੱਥੋਂ ਮੈਂ ਘਰ (ਕਪੂਰਥਲਾ ਹਊਸ) ਜਾਵਾਂਗਾ। ਮੈਂ ਸਮਾਨ ਇਕੱਠਾ ਕਰਾਂਗਾ ਅਤੇ ਵਾਪਸ ਪੰਜਾਬ ਜਾਵਾਂਗਾ।”


ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕੈਪਟਨ ਅਮਰਿੰਦਰ ਸਿੰਘ ਹਾਈਕਮਾਂਡ ਤੋਂ ਕਾਫ਼ੀ ਨਾਰਾਜ਼ ਹਨ।

-PTC News

adv-img
adv-img