Sat, Apr 20, 2024
Whatsapp

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ

Written by  Shanker Badra -- January 13th 2021 12:16 PM
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਲਾਈ ਰੋਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਐਡਵੋਕੇਟ ਜਨਰਲ ਅਤੁਲ ਨੰਦਾ ਤੋਂ ਸੁਪਰੀਮ ਕੋਰਟ ਦੇ ਹੁਕਮ ਦੀ ਕਾਪੀ ਮੰਗ ਲਈ ਹੈ ਤਾਂ ਕਿ ਉਸ ਦੀ ਸਮੀਖਿਆ ਕੀਤੀ ਜਾ ਸਕੇ। ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ  [caption id="attachment_465745" align="aligncenter" width="301"]Capt.Amarinder Singh cabinet meeting convened on 14 January after Supreme Court decision ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ[/caption] ਕੈਪਟਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹ ਖੁਦ ਪਹਿਲਾਂ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਸਟੇਅ ਦੇ ਹੁਕਮਾਂ ਦੀ ਕਾਪੀ ਦਾ ਅਧਿਐਨ ਕਰਣਗੇ ਤੇ ਉਸ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਕੁਝ ਕਹਿਣਾ ਸਹੀ ਹੋਵੇਗਾ। ਕੈਪਟਨ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਦੇਖਦੇ ਹੋਏ ਆਪਣੀ ਕੈਬਨਿਟ ਦੀ ਹੰਗਾਮੀ ਬੈਠਕ ਵੀ 14 ਜਨਵਰੀ ਨੂੰ ਸ਼ਾਮ 4 ਵਜੇ ਸੱਦ ਲਈ ਹੈ ਤਾਂ ਕਿ ਇਸ ਦੇ ਪੈਣ ਵਾਲੇ ਪ੍ਰਭਾਵਾਂ 'ਤੇ ਵਿਚਾਰ ਕੀਤਾ ਜਾ ਸਕੇ। [caption id="attachment_465746" align="aligncenter" width="300"]Capt.Amarinder Singh cabinet meeting convened on 14 January after Supreme Court decision ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ[/caption] ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਲੜਦੇ ਆ ਰਹੇ ਹਨ ਅਤੇ ਹੁਣ ਵੀ ਕਿਸਾਨਾਂ ਦੀ ਤਾਕਤ ਨੂੰ ਘੱਟ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਕਾਨੂੰਨੀ ਮਾਹਿਰਾਂ ਅਤੇ ਸਲਾਹਕਾਰਾਂ ਨਾਲ ਸੁਪਰੀਮ ਕੋਰਟ ਦੇ ਫੈਸਲੇ 'ਤੇ ਵਿਚਾਰ ਕਰਣਗੇ ਅਤੇ ਉਸ ਤੋਂ ਬਾਅਦ ਕੋਈ ਟਿੱਪਣੀ ਕਰਣਗੇ। [caption id="attachment_465747" align="aligncenter" width="300"]Capt.Amarinder Singh cabinet meeting convened on 14 January after Supreme Court decision ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੱਜ ਸ਼ਾਮ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਦਿੱਲੀ ਬਾਰਡਰ 'ਤੇ ਮਨਾਉਣਗੇ ਲੋਹੜੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕਾਲੇ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਪੰਜਾਬ ਤੋਂ ਸ਼ੁਰੂ ਕੀਤੀ ਸੀ ਅਤੇ ਪੰਜਾਬ ਵਿਧਾਨ ਸਭਾ ਨੇ ਤਾਂ ਪਹਿਲਾਂ ਹੀ ਮਤਾ ਪਾਸ ਕਰਕੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਕਿਹਾ ਕਿ ਕੈਬਨਿਟ ਦੀ 14 ਜਨਵਰੀ ਨੂੰ ਸੱਦੀ ਗਈ ਬੈਠਕ 'ਚ ਕੈਪਟਨ ਨਵੇਂ ਹਾਲਾਤ ਦੀ ਸਮੀਖਿਆ ਕਰਨਗੇ ਅਤੇ ਨਾਲ ਹੀ ਨਵੀਂ ਰਣਨੀਤੀ ਵੀ ਤੈਅ ਕਰਣਗੇ। ਇਸ ਲਈ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਬੈਠਕ 'ਤੇ ਲੱਗੀਆਂ ਹੋਈਆਂ ਹਨ। -PTCNews


Top News view more...

Latest News view more...