ਕੈਪਟਨ ਅਮਰਿੰਦਰ ਸਿੰਘ ਵੱਲੋਂ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਦੇ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Captain Amarinder Singh

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਦੇ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਤੇਜਿੰਦਰ ਸਿੰਘ ਸ਼ੇਰਗਿੱਲ ਦੇ ਮਾਤਾ ਸ੍ਰੀਮਤੀ ਸੋਨੀਆ ਰਜਿੰਦਰ ਸਿੰਘ ਸਪੈਰੋ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨਾਂ ਦਾ ਅੱਜ ਸ਼ਾਮ ਜਲੰਧਰ ਕੈਂਟ ਵਿਖੇ ਦੇਹਾਂਤ ਹੋ ਗਿਆ।

ਉਹ 104 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀਮਤੀ ਸੋਨੀਆ ਰਜਿੰਦਰ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਕਦੇ ਨਾ ਪੂਰਾ ਹੋਣਾ ਵਾਲਾ ਘਾਟਾ ਦੱਸਿਆ।

ਹੋਰ ਪੜ੍ਹੋ: ਨਾਗਰਿਕਤਾ ਸੋਧ ਐਕਟ ਪੰਜਾਬ ‘ਚ ਲਾਗੂ ਨਹੀਂ ਕਰਾਂਗੇ, ਇਸ ਵਿਰੁੱਧ ਡਟ ਕੇ ਲੜਾਂਗੇ: ਕੈਪਟਨ ਅਮਰਿੰਦਰ ਸਿੰਘ

ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News