Sat, Apr 20, 2024
Whatsapp

ਕੈਪਟਨ ਅਮਰਿੰਦਰ ਸਿੰਘ ਨੇ ਸਾਈਕਲ ਵੈਲੀ ਪ੍ਰੋਜੈਕਟ ’ਚ ਫੂਸ਼ੀਦਾ ਨੂੰ ਹਰ ਸਮਰਥਨ ਦੇਣ ਦਾ ਦਿੱਤਾ ਭਰੋਸਾ

Written by  Shanker Badra -- June 26th 2019 05:48 PM
ਕੈਪਟਨ ਅਮਰਿੰਦਰ ਸਿੰਘ ਨੇ ਸਾਈਕਲ ਵੈਲੀ ਪ੍ਰੋਜੈਕਟ ’ਚ ਫੂਸ਼ੀਦਾ ਨੂੰ ਹਰ ਸਮਰਥਨ ਦੇਣ ਦਾ ਦਿੱਤਾ ਭਰੋਸਾ

ਕੈਪਟਨ ਅਮਰਿੰਦਰ ਸਿੰਘ ਨੇ ਸਾਈਕਲ ਵੈਲੀ ਪ੍ਰੋਜੈਕਟ ’ਚ ਫੂਸ਼ੀਦਾ ਨੂੰ ਹਰ ਸਮਰਥਨ ਦੇਣ ਦਾ ਦਿੱਤਾ ਭਰੋਸਾ

ਕੈਪਟਨ ਅਮਰਿੰਦਰ ਸਿੰਘ ਨੇ ਸਾਈਕਲ ਵੈਲੀ ਪ੍ਰੋਜੈਕਟ ’ਚ ਫੂਸ਼ੀਦਾ ਨੂੰ ਹਰ ਸਮਰਥਨ ਦੇਣ ਦਾ ਦਿੱਤਾ ਭਰੋਸਾ:ਚੰਡੀਗੜ : ਚੀਨ ਦੇ ਫੂਸ਼ੀਦਾ ਗਰੁੱਪ ਨੇ ਹੀਰੋ ਸਾਈਕਲਜ਼ ਦੇ ਨਾਲ ਭਾਈਵਾਲੀ ਕਰਨ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਲੁਧਿਆਣਾ ਦੀ ਅਤਿ-ਅਧੂਨਿਕ ਸਾਈਕਲ ਵੈਲੀ ਵਿੱਚ ਹੀਰੋ ਸਾਈਕਲਜ਼ ਦੇ 210 ਕਰੋੜ ਰੁਪਏ ਦੇ ਸਾਈਕਲ ਉਤਪਾਦਨ ਪ੍ਰੋਜੈਕਟ ਵਿੱਚ ਇਸ ਭਾਈਵਾਲੀ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਪ੍ਰੋਗਰਾਮ ਨੂੰ ਅੱਗੇ ਹੋਰ ਮਜ਼ਬੂਤ ਬਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਦੀ ਜਾਣਕਾਰੀ ਬੁੱਧਵਾਰ ਨੂੰ ਫੂਸ਼ੀਦਾ ਦੇ ਚੇਅਰਮੈਨ ਜਿਆਨ ਸ਼ੇਂਗ ਜ਼ਿਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੀਟਿੰਗ ਦੌਰਾਨ ਦਿੱਤੀ। ਹੀਰੋ ਸਾਈਕਲਜ਼ ਗਰੁੱਪ ਦੇ ਚੇਅਰਮੈਨ ਪੰਕਜ ਮੁੰਜਾਲ ਅਤੇ ਸਲਾਹਕਾਰ ਜਗਦੀਸ਼ ਖੱਟੜ ਵੀ ਫੂਸ਼ੀਦਾ ਦੇ ਵਫ਼ਦ ਨਾਲ ਇਸ ਮੀਟਿੰਗ ਵਿੱਚ ਹਾਜ਼ਰ ਸਨ। [caption id="attachment_311695" align="aligncenter" width="300"]Capt Amarinder Singh Cycle Valley Project Fushida Supported Given trust
ਕੈਪਟਨ ਅਮਰਿੰਦਰ ਸਿੰਘ ਨੇ ਸਾਈਕਲ ਵੈਲੀ ਪ੍ਰੋਜੈਕਟ ’ਚ ਫੂਸ਼ੀਦਾ ਨੂੰ ਹਰ ਸਮਰਥਨ ਦੇਣ ਦਾ ਦਿੱਤਾ ਭਰੋਸਾ[/caption] ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਹੀਰੋ ਸਾਈਕਲਜ਼ ਪ੍ਰੋਜੈਕਟ ਦਾ ਉਤਪਾਦਨ ਸ਼ੁਰੂ ਕਰਨ ਦੇ ਵਾਸਤੇ ਅਪ੍ਰੈਲ, 2022 ਦੀ ਸਮਾਂ ਨਿਰਧਾਰਤ ਕੀਤਾ ਗਿਆ ਸੀ ਜੋ ਹੁਣ ਅਕਤੂਬਰ, 2020 ਤੋਂ ਸ਼ੁਰੂ ਹੋ ਜਾਵੇਗਾ। ਅਜਿਹਾ ਇਨਵੈਸਟ ਪੰਜਾਬ ਵੱਲੋਂ ਸੂਬਾ ਪੱਧਰ ’ਤੇ ਪ੍ਰਵਾਨਗੀਆਂ ਅਤੇ ਰਿਆਇਤਾਂ ਦੀ ਸੁਵਿਧਾ ਪ੍ਰਦਾਨ ਕਰਨ ਦੇ ਕਾਰਨ ਹੋਇਆ ਹੈ। ਲੁਧਿਆਣਾ ਵਿੱਚ ਅਤਿ-ਆਧੁਨਿਕ ਸਾਈਕਲ ਵੈਲੀ ਕੁੱਲ 380 ਏਕੜ ਰਕਬੇ ’ਤੇ ਹੋਂਦ ਵਿੱਚ ਆ ਰਹੀ ਹੈ ਅਤੇ ਇਹ ਪ੍ਰੋਜੈਕਟ 100 ਏਕੜ ਰਕਬੇ ’ਤੇ ਫੈਲਿਆ ਹੋਇਆ ਹੈ। ਇਸਦੀ 1000 ਵਿਅਕਤੀਆਂ ਨੂੰ ਰੁਜ਼ਗਾਰ ਦੇਣ ਦੀ ਸਮਰਥਾ ਹੈ ਹੀਰੋ ਸਾਈਕਲਜ਼ ਪਲਾਂਟ ਦੀ ਸਲਾਨਾ ਸਮਰਥਾ ਚਾਰ ਮੀਲੀਅਨ ਸਾਈਕਲਜ਼ ਦੇ ਕਰੀਬ ਹੋਵੇਗੀ।ਹੀਰੋ ਸਾਈਕਲਜ਼ ਦੇ ਜਾਪਾਨ ਅਤੇ ਜਰਮਨ ਵਰਗੇ ਦੇਸ਼ਾਂ ਦੀ ਪੈਨਾਸੋਨਿਕ, ਯਾਮਹਾ ਆਦਿ ਅੰਤਰਰਾਸ਼ਟਰੀ ਪੱਧਰ ਦੀਆਂ ਫਰਮਾਂ ਤੋਂ ਨਿਵੇਸ਼ ਅਤੇ ਭਾਈਵਾਲੀ ਦਾ ਵੀ ਭਰੋਸਾ ਪ੍ਰਾਪਤ ਕੀਤਾ ਹੈ। [caption id="attachment_311693" align="aligncenter" width="300"]Capt Amarinder Singh Cycle Valley Project Fushida Supported Given trust
ਕੈਪਟਨ ਅਮਰਿੰਦਰ ਸਿੰਘ ਨੇ ਸਾਈਕਲ ਵੈਲੀ ਪ੍ਰੋਜੈਕਟ ’ਚ ਫੂਸ਼ੀਦਾ ਨੂੰ ਹਰ ਸਮਰਥਨ ਦੇਣ ਦਾ ਦਿੱਤਾ ਭਰੋਸਾ[/caption] ਚੀਨ ਦਾ ਇਹ ਗਰੁੱਪ ਵਿਸ਼ਵ ਦਾ ਸਭ ਤੋਂ ਵੱਡਾ ਗਰੁੱਪ ਹੈ।ਇਹ ਸਭ ਤੋਂ ਵੱਧ ਸੰਗਠਿਤ ਬਾਈਸਾਈਕਲ ਉਤਪਾਦਕ ਹੈ।ਇਹ ਹੀਰੋ ਸਾਈਕਲਜ਼ ਦੇ ਨਾਲ ਪ੍ਰੀਮੀਅਮ ਬਾਈਸਾਈਕਲ ਅਤੇ ਇਲੈਕਟਿ੍ਰਕ ਬਾਈਕ ਦੇ ਉਤਪਾਦਨ ਲਈ ਭਾਈਵਾਲੀ ਕਰੇਗਾ। ਫੂਸ਼ੀਦਾ ਗਰੁੱਪ ਕੋਲ ਆਪਣੀ ਖੋਜ਼ ਅਤੇ ਵਿਕਾਸ ਦੀ ਅਥਾਹ ਸਮਰਥਾ ਹੈ। ਇਸ ਕੋਲ ਸਪਲਾਈ ਚੇਨ, ਉਤਪਾਦਨ ਅਤੇ ਬਾਈਸਾਈਕਲ ਤੇ ਇਲੈਕਟਿ੍ਰਕ ਵਾਹਨਾਂ ਦੀ ਮਾਰਕਟਿੰਗ ਲਈ ਵਿਸ਼ਾਲ ਸਮਰਥਾ ਵੀ ਹੈ। ਫੂਸ਼ੀਦਾ ਦਾ ਹੈੱਡਕੁਆਟਰ ਤਿਆਨਜਿਨ ਵਿਖੇ ਹੈ ਅਤੇ ਇਸ ਦਾ 50 ਤੋਂ ਵੱਧ ਦੇਸ਼ਾਂ ਅਤੇ ਉੱਤਰੀ ਅਮਰੀਕਾ, ਲੈਟਿਨ ਅਮਰੀਕਾ, ਯੂਰੋਪ, ਆਸਟ੍ਰੇਲੀਆ, ਏਸ਼ੀਆ ਆਦਿ ਵਰਗੇ ਖੇਤਰਾਂ ਦੇ ਵਿੱਚ ਆਪਣੀ ਹੋਂਦ ਹੈ।ਇਸ ਵੱਲੋਂ ਹਰ ਸਾਲ ਤਕਰੀਬਨ 18 ਮਿਲੀਅਨ ਸਾਈਕਲਾਂ ਦਾ ਉਤਪਾਦਨ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਦੌਰੇ ’ਤੇ ਆਏ ਵਫ਼ਦ ਨੂੰ ਆਪਣੀ ਸਰਕਾਰ ਵੱਲੋਂ ਹਰ ਮਦਦ ਦੇਣ ਦਾ ਭਰੋਸਾ ਦਿਵਾਇਆ।ਉਨਾਂ ਕਿਹਾ ਕਿ ਲੁਧਿਆਣਾ ਸਾਈਕਲ ਵੈਲੀ ਇਸ ਖੇਤਰ ਵਿੱਚ ਪੂਰੀ ਤਰਾਂ ਪਰਿਵਰਤਨ ਲਿਆ ਦੇਵੇਗੀ ਅਤੇ ਇਹ ਪੰਜਾਬ ਵਿੱਚ ਇਲੈਕਟਿ੍ਰਕ ਵਾਹਨਾਂ ਤੇ ਉੱਭਰ ਰਹੇ ਸੈਕਟਰ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨਾਂ ਕਿਹਾ ਕਿ ਇਨਵੈਸਟ ਪੰਜਾਬ ਨਿਵੇਸ਼ਕਾਂ ਨੂੰ ਇਕੋ ਥਾਂ ’ਤੇ ਸੁਵਿਧਾਵਾਂ ਪ੍ਰਦਾਨ ਕਰਦਾ ਹੈ ਅਤੇ ਇਹ ਹਰ ਤਰਾਂ ਦੀਆਂ ਪ੍ਰਵਾਨਗੀਆਂ ਲਈ ਵਚਨਬੱਧ ਹੈ। [caption id="attachment_311695" align="aligncenter" width="300"]Capt Amarinder Singh Cycle Valley Project Fushida Supported Given trust
ਕੈਪਟਨ ਅਮਰਿੰਦਰ ਸਿੰਘ ਨੇ ਸਾਈਕਲ ਵੈਲੀ ਪ੍ਰੋਜੈਕਟ ’ਚ ਫੂਸ਼ੀਦਾ ਨੂੰ ਹਰ ਸਮਰਥਨ ਦੇਣ ਦਾ ਦਿੱਤਾ ਭਰੋਸਾ[/caption] ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਦੀ ਨਵੀਂ ਉਦਯੋਗ ਅਤੇ ਵਪਾਰ ਨੀਤੀ ਵਿੱਚ ਲਾਹੇਵੰਦ ਰਿਆਇਤਾਂ ਦਿੱਤੀਆਂ ਗਈਆਂ ਹਨ ,ਜਿਸ ਦੇ ਨਤੀਜੇ ਵਜੋਂ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ।ਉਨਾਂ ਕਿਹਾ ਕਿ ਇੱਥੋਂ ਦਾ ਨਿਵੇਸ਼ ਲਈ ਵਧੀਆ ਮਾਹੌਲ ਵੀ ਸੂਬੇ ਦੇ ਆਰਥਿਕ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਤ ਹੋ ਰਿਹਾ ਹੈ। ਫੂਸ਼ੀਦਾ ਵਫ਼ਦ ਵਿੱਚ ਜੈਂਗ ਲਿਪਿੰਗ ਅਤੇ ਲਿਮਿੰਗ ਵੀ ਸਨ। ਮੁੱਖ ਮੰਤਰੀ ਦੇ ਨਾਲ ਉਨਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ ਵਿਨੀ ਮਹਾਜਨ, ਸਲਾਹਕਾਰ ਇਨਵੈਸਟਮੈਂਟ ਪ੍ਰਮੋਸ਼ਨ ਮੇਜਰ ਬੀ.ਐਸ. ਕੋਹਲੀ ਅਤੇ ਐਡੀਸ਼ਨਲ ਸੀ.ਈ.ਓ. ਇਨਵੈਸਟ ਪੰਜਾਬ ਅਭਿਸ਼ੇਕ ਨਾਰੰਗ ਵੀ ਹਾਜ਼ਰ ਸਨ। -PTCNews


Top News view more...

Latest News view more...