Sat, Apr 20, 2024
Whatsapp

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Written by  Shanker Badra -- October 19th 2018 10:48 PM -- Updated: October 19th 2018 11:13 PM
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ:ਅੰਮ੍ਰਿਤਸਰ 'ਚ ਦੁਸਹਿਰੇ ਦੀ ਖ਼ੁਸ਼ੀ ਉਸ ਸਮੇਂ ਵੱਡੇ ਮਾਤਮ 'ਚ ਬਦਲ ਗਈ ਜਦੋਂ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 50 ਲੋਕਾਂ ਦੀ ਮੌਤ ਹੋ ਗਈ ਪਰ ਇਹ ਗਿਣਤੀ ਵੱਧਣ ਦਾ ਖ਼ਦਸ਼ਾ ਹੈ, ਕਿਉਂਕਿ ਇਸ ਹਾਦਸੇ 'ਚ ਵੱਡੀ ਗਿਣਤੀ 'ਚ ਲੋਕ ਜ਼ਖ਼ਮੀ ਹੋਏ ਹਨ। ਇਸ ਦਰਦਨਾਕ ਰੇਲ ਹਾਦਸੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਮੁਸ਼ਕਲ ਘੜੀ 'ਚ ਰਾਤ ਨੂੰ ਵੀ ਖੁੱਲ੍ਹੇ ਰਹਿਣ ਤਾਂ ਕਿ ਜ਼ਖ਼ਮੀਆਂ ਨੂੰ ਬਣਦਾ ਇਲਾਜ ਦਿੱਤਾ ਜਾਵੇ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਇਜ਼ਰਾਈਲ ਦੌਰਾ ਵੀ ਮੁਲਤਵੀ ਕਰ ਦਿੱਤਾ ਹੈ ਤੇ ਇਹ ਕੱਲ ਉਹ ਜ਼ਖ਼ਮੀਆਂ ਦਾ ਹਾਲ ਚਾਲ ਜਾਣਨ ਲਈ ਅੰਮ੍ਰਿਤਸਰ ਪੁੱਜਣਗੇ।ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ 'ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ 30 ਤੋਂ ਵੱਧ ਦੇ ਕਰੀਬ ਲੋਕ ਟਰੇਨ ਦੇ ਹੇਠਾਂ ਆ ਗਏ ਹਨ। ਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।ਦੁਸ਼ਹਿਰੇ ਦਾ ਆਨੰਦ ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ 'ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ 'ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। https://www.facebook.com/ptcnewsonline/videos/569328820165962/ -PTCNews


Top News view more...

Latest News view more...