Advertisment

ਮੁੱਖ ਮੰਤਰੀ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ

author-image
Jashan A
Updated On
New Update
ਮੁੱਖ ਮੰਤਰੀ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ
Advertisment
ਮੁੱਖ ਮੰਤਰੀ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਇਹ ਤਿਉਹਾਰ ਫਿਰਕੂ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸੰਪੂਰਨਤਾ ਦਾ ਇਹ ਦਿਹਾੜਾ ਸਵੈ-ਸੰਜਮ, ਅਨੁਸ਼ਾਸਨ ਅਤੇ ਰਹਿਮਦਿਲੀ ਦਾ ਪ੍ਰਤੀਕ ਹੈ ਜੋ ਸਾਡੇ ਸਾਰਿਆਂ ਲਈ ਆਦਰਸ਼ ਹੈ। ਹੋਰ ਪੜ੍ਹੋ:ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ‘ਚ ਵਿਰੋਧੀ ਸੁਰਾਂ ਦੀਆਂ ਰਿਪੋਰਟਾਂ ਬਾਰੇ ਗੰਭੀਰ ਨੋਟਿਸ ਮੁੱਖ ਮੰਤਰੀ ਨੇ ਕਿਹਾ, ‘‘ਆਓ, ਇਸ ਪਵਿੱਤਰ ਦਿਹਾੜੇ ਮੌਕੇ ਬੁਰਾਈਆਂ ਤੇ ਵੈਰ-ਵਿਰੋਧ ਤੋਂ ਮੁਕਤ ਸੰਸਾਰ ਦੀ ਸਿਰਜਣਾ ਲਈ ਇਕਜੁਟ ਹੋਈਏ ਅਤੇ ਇਸ ਤਿਉਹਾਰ ਨੂੰ ਭਾਈਚਾਰਕ ਸਾਂਝ ਦੇ ਜਜ਼ਬੇ ਨਾਲ ਮਨਾਈਏ ਜੋ ਸਾਨੂੰ ਰਹਿਮਦਿਲੀ ਅਤੇ ਸਹਿਣਸ਼ੀਲਤਾ ਦਾ ਉਪਦੇਸ਼ ਦਿੰਦਾ ਹੈ। -PTC News-
punjabi-news capt-amarinder-singh latest-punjab-news capt-amarinder-singh-news news-in-punjabi latest-capt-amarinder-singh-news eid-ul-fitar eid-ul-fitar-news latest-eid-ul-fitar-news
Advertisment

Stay updated with the latest news headlines.

Follow us:
Advertisment