Sun, May 5, 2024
Whatsapp

ਮੁੱਖ ਮੰਤਰੀ ਨੇ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਨੇਤਾ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

Written by  Shanker Badra -- March 22nd 2019 11:00 AM -- Updated: March 22nd 2019 01:21 PM
ਮੁੱਖ ਮੰਤਰੀ ਨੇ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਨੇਤਾ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਨੇ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਨੇਤਾ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਨੇ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਨੇਤਾ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਸਾਬਕਾ ਸੂਬਾਈ ਸਕੱਤਰ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ’ਤੇ ਚੱਲ ਵਸੇ। ਉਹ 82 ਵਰਿਆਂ ਦੇ ਸਨ। [caption id="attachment_272531" align="aligncenter" width="300"]Capt Amarinder Singh EX MLA Prof. Balwant Singh death Grief expression ਮੁੱਖ ਮੰਤਰੀ ਨੇ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਨੇਤਾ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ[/caption] ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪ੍ਰੋ. ਬਲਵੰਤ ਸਿੰਘ ਨੂੰ ਜਨਤਕ ਨੇਤਾ ਦੱਸਿਆ ਜਿਨਾਂ ਨੇ ਜੀਵਨ ਭਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਸਨਅਤੀ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ। [caption id="attachment_272530" align="aligncenter" width="247"]Capt Amarinder Singh EX MLA Prof. Balwant Singh death Grief expression ਮੁੱਖ ਮੰਤਰੀ ਨੇ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਨੇਤਾ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ[/caption] ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਉਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ : ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇੱਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ -PTCNews


Top News view more...

Latest News view more...