ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Capt Amarinder Singh Former Defense Minister George Fernandes

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਫਰਨਾਂਡਿਜ਼ 88 ਵਰਿਆਂ ਦੇ ਸਨ ਅਤੇ ਉਹ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ।

Capt Amarinder Singh Former Defense Minister George Fernandes
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਰਨਾਂਡਿਜ਼ ਨੂੰ 1970ਵਿਆਂ ਦੀ ਸਮਾਜਵਾਦੀ ਲਹਿਰ ਦੇ ਇਕ ਸਭ ਤੋਂ ਮਹੱਤਵਪੂਰਨ ਆਗੂ ਵਜੋਂ ਹਮੇਸ਼ਾਂ ਹੀ ਯਾਦ ਰੱਖਿਆ ਜਾਵੇਗਾ।ਉਨਾਂ ਕਿਹਾ ਕਿ ਉਹ ਨਿਡਰ ਸਿਆਸਤਦਾਨ ਸਨ, ਜਿਨਾਂ ਨੇ ਭਾਰਤੀ ਸਿਆਸਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

Capt Amarinder Singh Former Defense Minister George Fernandes
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਨੇ ਕਿਹਾ ਕਿ ਫਰਨਾਂਡਿਜ਼ ਦੀ ਮੌਤ ਨਾਲ ਦੇਸ਼ ਕੋਲ ਇਕ ਬੁੱਧੀਮਾਨ ਆਗੂ ਖੁੱਸ ਗਿਆ ਹੈ।ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਘਾਟੇ ਨੂੰ ਸਹਿਣ ਕਰਨ ਲਈ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ।
-PTCNews