ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ : ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਲਾਇਆ ਗਿਆ ਹੈ। ਉਥੇ ਹੀ ਇਸ ਨਿਯੁਕਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਪਾਰਟੀ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਫਿਰ ਤੋਂ ਮੂਰਖ ਬਣਾਉਣ ਵਾਸਤੇ ਮੁੜ ਝੂਠ ਦੇ ਪੁਲੰਦਿਆਂ ’ਤੇ ਨਿਰਭਰ ਕਰ ਰਹੀ ਹੈ।ਪੜ੍ਹੋ ਹੋਰ ਖ਼ਬਰਾਂ : ਕਾਂਗਰਸ ਦੀ ਧੱਕੇਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਵੇਗਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਘਿਰਾਓ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਕ ਮਿੰਟ ਲਈ ਉਹਨਾਂ 1500 ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ ਜਿਹਨਾਂ ਨੇ ਗੁਟਕਾ ਸਾਹਿਬ ਦੇ ਦਸਮ ਪਿਤਾ ਦੀ ਸਹੁੰ ਦੇ ਨਾਂ ’ਤੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਉਹਨਾਂ ਨੂੰ ਵੇਚੇ ਗਏ ਪੂਰਨ ਕਰਜ਼ਾ ਮੁਆਫੀ ਦੇ ‘ਜੁਮਲੇ’ ਕਰ ਕੇ ਆਤਮ ਹੱਤਿਆ ਕੀਤੀ।

The importance of being Prashant Kishor in Kolkataਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਐਲਾਨ ਨਾਲ ਰਾਜਨੀਤੀ ਨੂੰ ਇਕ ਨਵੇਂ ਨਿਵਾਣ ਵੱਲ ਧੱਕਿਆ ਹੈ। ਉਹਨਾਂ ਕਿਹਾ ਕਿ ਇਹ ਹੋਰ ਵੀ ਕੁੜਤਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਬੜੇ ਚਾਅ ਨਾਲ ਇਹ ਐਲਾਨ ਕਰ ਰਹੇ ਹਨ ਕਿ ਉਹ ਪੰਜਾਬ ਦੇ ਲੋਕਾਂ ਦੇ ਭਲੇ ਲਈ ਕਿਸ਼ੋਰ ਨਾਲ ਰਲ ਕੇ ਕੰਮ ਕਰਨ ਵੱਲ ਵੇਖਦੇ ਹਨ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵੱਲ ਕੂਚ , ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼

ਇਸ ਦੇ ਨਾਲ ਹੀ ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਕਿਹੜੇ ਭਲੇ ਦੀ ਗੱਲ ਕਰ ਰਹੇ ਹਨ। ਉਹਨਾਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਉਹ ਉਹਨਾਂ ਅਨੁਸੂਚਿਤ ਜਾਤੀ ਵਰਗ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਘਰਾਂ ਵਿਚ ਗਏ ਹਨ ਜਿਹਨਾਂ ਨੁੰ ਕਿਸ਼ੋਰ ਦੀ ਮਦਦ ਨਾਲ ਉਹਨਾਂ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਦੀ ਰਾਸ਼ੀ ਤੇ ਆਟਾ ਦਾਲ ਸਕੀਮ ਦਾ ਦਾਇਰਾ ਵਧਾਉਣ ਵਰਗੇ ਵਾਅਦੇ ਕਰ ਕੇ ਮੂਰਖ ਬਣਾਇਆ ਸੀ।
ਉਹਨਾਂ ਕਿਹਾ ਕਿ ਕੀ ਤੁਸੀਂ ਤੇ ਤੁਹਾਡਾ ਨਵਾਂ ਪ੍ਰਮੁੱਖ ਸਲਾਹਕਾਰ ਉਹਨਾਂ ਨੌਜਵਾਨਾਂ ਦੇ ਘਰਾਂ ਵਿਚ ਜਾਣ ਦੀ ਜੁਰੱਅਤ ਵਿਖਾਓਗੇ ਜਿਹਨਾਂ ਨੂੰ ਤੁਸੀਂ ਘਰ ਘਰ ਨੌਕਰੀ ਤੇ ਬੇਰੋਜ਼ਾਗਰੀ ਭੱਤੇ ਦਾ ਵਾਅਦਾ ਕੀਤਾ ਸੀ ? ਉਹਨਾਂ ਕਿਹਾ ਕਿ ਇਹ ਸੋਚਿਆ ਵੀ ਨਹੀਂ ਜਾ ਸਕਦਾ ਕਿ ਤੁਸੀਂ ਇਹਨਾਂ ਲੋਕਾਂ ਨੂੰ ਨਰਕ ਵਿਚੋਂ ਲੰਘਣ ਲਈ ਮਜਬੂਰ ਕਰ ਕੇ ਆਪ ਆਪਣੇ ਫਾਰਮ ਹਾਊਸ ਵਿਚ ਬੈਠ ਕੇ ਹੋਰ ਨਵੇਂ ਵਾਅਦਿਆਂ ਵਾਲੀਆਂ ਸਕੀਮਾਂ ਘੜਨ ਲੱਗੇ ਹੋ ਜੋ ਤੁਸੀਂ ਕਦੇ ਲਾਗੂ ਨਹੀਂ ਕਰਨੀਆਂ।

Punjab: Congress Ropes In Prashant Kishor As CM Amarinder Singh's Principal  Advisor

ਇਸ ਦੇ ਨਾਲ ਹੀ ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਕਿਹੜੇ ਭਲੇ ਦੀ ਗੱਲ ਕਰ ਰਹੇ ਹਨ। ਉਹਨਾਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਉਹ ਉਹਨਾਂ ਅਨੁਸੂਚਿਤ ਜਾਤੀ ਵਰਗ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਘਰਾਂ ਵਿਚ ਗਏ ਹਨ ਜਿਹਨਾਂ ਨੁੰ ਕਿਸ਼ੋਰ ਦੀ ਮਦਦ ਨਾਲ ਉਹਨਾਂ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਦੀ ਰਾਸ਼ੀ ਤੇ ਆਟਾ ਦਾਲ ਸਕੀਮ ਦਾ ਦਾਇਰਾ ਵਧਾਉਣ ਵਰਗੇ ਵਾਅਦੇ ਕਰ ਕੇ ਮੂਰਖ ਬਣਾਇਆ ਸੀ। ਉਹਨਾਂ ਕਿਹਾ ਕਿ ਕੀ ਤੁਸੀਂ ਤੇ ਤੁਹਾਡਾ ਨਵਾਂ ਪ੍ਰਮੁੱਖ ਸਲਾਹਕਾਰ ਉਹਨਾਂ ਨੌਜਵਾਨਾਂ ਦੇ ਘਰਾਂ ਵਿਚ ਜਾਣ ਦੀ ਜੁਰੱਅਤ ਵਿਖਾਓਗੇ ਜਿਹਨਾਂ ਨੂੰ ਤੁਸੀਂ ਘਰ ਘਰ ਨੌਕਰੀ ਤੇ ਬੇਰੋਜ਼ਾਗਰੀ ਭੱਤੇ ਦਾ ਵਾਅਦਾ ਕੀਤਾ ਸੀ ? ਉਹਨਾਂ ਕਿਹਾ ਕਿ ਇਹ ਸੋਚਿਆ ਵੀ ਨਹੀਂ ਜਾ ਸਕਦਾ ਕਿ ਤੁਸੀਂ ਇਹਨਾਂ ਲੋਕਾਂ ਨੂੰ ਨਰਕ ਵਿਚੋਂ ਲੰਘਣ ਲਈ ਮਜਬੂਰ ਕਰ ਕੇ ਆਪ ਆਪਣੇ ਫਾਰਮ ਹਾਊਸ ਵਿਚ ਬੈਠ ਕੇ ਹੋਰ ਨਵੇਂ ਵਾਅਦਿਆਂ ਵਾਲੀਆਂ ਸਕੀਮਾਂ ਘੜਨ ਲੱਗੇ ਹੋ ਜੋ ਤੁਸੀਂ ਕਦੇ ਲਾਗੂ ਨਹੀਂ ਕਰਨੀਆਂ।

ਉਹਨਾਂ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਤੇ ਪ੍ਰਸ਼ਾਂਤ ਕਿਸ਼ੋਰ ਨੂੰ ਵੇਖ ਲਿਆ ਹੈ ਤੇ ਹੁਣ ਦੋਵਾਂ ਜੁਮਲੇਬਾਜ਼ਾਂ ਨੂੰ ਲੋਕਾਂ ਦੀ ਸਮਝ ਦਾ ਹੋਰ ਅਪਮਾਨ ਕਰਨ ਦਾ ਯਤਨ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਹਨਾਂ ਦੇ ਸਟੰਟ ਵੇਖ ਲਏ ਹਨ ਤੇ ਹੁਣ ਮੁੜ ਕੇ ਇਹਨਾਂ ਦੀਆਂ ਧੋਖੇ ਵਾਲੀਆਂ ਚਾਲਾਂ ਵਿਚ ਨਹੀਂ ਫਸਣਗੇ। ਉਹਨਾਂ ਨੇ ਕਿਸ਼ੋਰ ਨੂੰ ਵੀ ਸਲਾਹ ਦਿੰਤੀ ਕਿ ਉਹ ‘ਜਾਏ ਪੇ ਚਰਚਾ’ ਤੇ ‘ਕੌਫੀ ਵਿਦ ਕੈਪਟਨ’ ਵਰਗੀਆਂ ਆਪਣੀ ਜਾਅਲੀ ਸਕੀਮਾਂ ਕਿਤੇ ਹੋਰ ਲੈ ਜਾਣ ਕਿਉਂਕਿ ਪੰਜਾਬੀਆਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦਿਆਂ ਦਾ ‘ਹਿਸਾਬ’ ਲੈਣਾ ਹੈ। ਉਹਨਾਂ ਕਿਹਾ ਕਿ ਇਸ ਜ਼ਮੀਨੀ ਹਕੀਕਤ ਦਾ ਤੁਹਾਨੂੰ ਸਾਹਮਣਾ ਕਰਨਾ ਪਵੇਗਾ ਪੰਜਾਬ ਮੰਗੇ ਹਿਸਾਬ ਤੇ ਉਹਨਾਂ ਨੇ ਦੋਹਾਂ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।