ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ’ਤੇ ਗ੍ਰਨੇਡ ਹਮਲੇ ਦੀ ਕੀਤੀ ਨਿਖੇਧੀ

Capt Amarinder Singh Jammu Punjab Roadway Grenade attack Condemnation
ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ’ਤੇ ਗ੍ਰਨੇਡ ਹਮਲੇ ਦੀ ਕੀਤੀ ਨਿਖੇਧੀ

ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ’ਤੇ ਗ੍ਰਨੇਡ ਹਮਲੇ ਦੀ ਕੀਤੀ ਨਿਖੇਧੀ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਬੱਸ ਸਟੈਂਡ ਵਿਖੇ ਸ਼ੱਕੀ ਅੱਤਵਾਦੀਆਂ ਵੱਲੋਂ ਪੰਜਾਬ ਰੋਡਵੇਜ਼ ਦੀ ਬੱਸ ’ਤੇ ਕੀਤੇ ਬੁਝਦਿਲਾਨਾ ਗ੍ਰਨੇਡ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਪੀੜਤਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਵਾਸਤੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਜੰਮੂ-ਕਸ਼ਮੀਰ ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਆਖਿਆ ਹੈ।ਇਹ ਹਮਲਾ ਪਠਾਨਕੋਟ ਡੀਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ.ਬੀ. 06 ਕਿਉ 9565 ’ਤੇ ਕੀਤਾ ਗਿਆ।ਇਹ ਬੱਸ ਜੰਮੂ ਤੋਂ ਅੰਮਿ੍ਰਤਸਰ ਜਾਣ ਵਾਲੀ ਸੀ।

Capt Amarinder Singh Jammu Punjab Roadway Grenade attack Condemnation
ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ’ਤੇ ਗ੍ਰਨੇਡ ਹਮਲੇ ਦੀ ਕੀਤੀ ਨਿਖੇਧੀ

ਇਸ ਹਮਲੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ ਹਨ।ਜਖਮੀਆਂ ਵਿੱਚ ਇੱਕ ਵਿਅਕਤੀ ਪੰਜਾਬ ਨਾਲ ਸਬੰਧਤ ਹੈ।ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਉਸ ਨਾਲ ਗੱਲਬਾਤ ਕਰਨ ਤੋਂ ਬਾਅਦ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਜਗੀਰ ਸਿੰਘ, ਵਾਸੀ ਪਿੰਡ ਰਾਏ ਚੱਕ, ਡੇਰਾ ਬਾਬਾ ਨਾਨਕ, ਪੁਲਿਸ ਜ਼ਿਲਾ ਬਟਾਲਾ ਨਾਲ ਸਬੰਧਤ ਹੈ।ਉਸ ਦੀ ਸੱਜੀ ਲੱਤ ’ਤੇ ਸੱਟ ਲੱਗੀ ਹੈ ਪਰ ਉਹ ਖਤਰੇ ਤੋਂ ਬਾਹਰ ਹੈ।ਮੁੱਖ ਮੰਤਰੀ ਨੇ ਉਨਾਂ ਨੂੰ ਹਰਜੀਤ ਸਿੰਘ ਨਾਲ ਸੰਪਰਕ ਬਣਾਉਣ ਅਤੇ ਉਸ ਦੇ ਇਲਾਜ ਵਾਸਤੇ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਸਨ।

Capt Amarinder Singh Jammu Punjab Roadway Grenade attack Condemnation
ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ’ਤੇ ਗ੍ਰਨੇਡ ਹਮਲੇ ਦੀ ਕੀਤੀ ਨਿਖੇਧੀ

ਇਸ ਘਿਨਾਉਣੇ ਗ੍ਰਨੇਡ ਹਮਲੇ ’ਤੇ ਗੁੱਸਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਾਟੀ ਵਿੱਚ ਸ਼ਾਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼ ਨਿੰਦਣਯੋਗ ਹੈ ਅਤੇ ਸਭਨਾ ਵੱਲੋਂ ਇਸ ਵਿਰੁੱਧ ਲੜਾਈ ਦਿੱਤੇ ਜਾਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਅੱਤਵਾਦੀਆਂ ਨੂੰ ਇਨਾਂ ਘਿਨਾਉਣੇ ਇਰਾਦਿਆਂ ਵਿੱਚ ਸਫ਼ਲ ਹੋਣ ਦੀ ਆਗਿਆ ਨਹੀ ਦਿੱਤੀ ਜਾਣੀ ਚਾਹੀਦੀ।ਮੁੱਖ ਮੰਤਰੀ ਨੇ ਇਸ ਹਮਲੇ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ,ਜਿਸ ਦੀ ਸ਼ਨਾਖਤ ਉਤਰਾਖੰਡ ਦੇ ਹਰਿਦਵਾਰ ਨਾਲ ਸਬੰਧਤ 17 ਸਾਲਾ ਮੁਹੰਮਦ ਸ਼ਾਰਿਕ ਵੱਜੋਂ ਹੋਈ ਹੈ।
-PTCNews