Advertisment

ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

author-image
Jashan A
Updated On
New Update
ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
Advertisment
ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਕੇਸਰੀ’ ਦੇ ਬਿਊਰੋ ਚੀਫ਼ ਅਸ਼ਵਨੀ ਕੁਮਾਰ ਦੇ ਪਿਤਾ ਮਨਸਾ ਰਾਮ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਨਸਾ ਰਾਮ 65 ਵਰਿਆਂ ਦੇ ਸਨ ਜੋ ਸੰਖੇਪ ਬੀਮਾਰੀ ਮਗਰੋਂ ਬੀਤੀ ਸ਼ਾਮ ਲਖਨਊ ਨੇੜੇ ਆਪਣੇ ਜੱਦੀ ਸਥਾਨ ’ਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਧੀ ਅਤੇ ਦੋ ਪੁੱਤਰ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਕਰਦਿਆਂ ਅਕਾਲ ਪੁਰਖ ਅੱਗੇ ਇਨਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਹੋਰ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦਿੱਤਾ ਅਸਤੀਫ਼ਾ , ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮਨਸਾ ਰਾਮ ਦੇ ਅਕਾਲ ਚਲਾਣੇ ’ਤੇ ਅਫਸੋਸ ਜ਼ਾਹਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। -PTC News-
punjabi-news latest-punjabi-news capt-amarinder-singh capt-amarinder-singh-news news-in-punjabi latest-capt-amarinder-singh-news
Advertisment

Stay updated with the latest news headlines.

Follow us:
Advertisment