ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਉਘੀਆਂ ਸਖਸ਼ੀਅਤਾਂ ਨੂੰ ਦਿੱਤੀ ਸ਼ਰਧਾਂਜਲੀਆਂ

Capt Amarinder singh lead Punjab Vidhan Sabha Tributes paid to eminent personalities
ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਉਘੀਆਂ ਸਖਸ਼ੀਅਤਾਂ ਨੂੰ ਦਿੱਤੀ ਸ਼ਰਧਾਂਜਲੀਆਂ

ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਉਘੀਆਂ ਸਖਸ਼ੀਅਤਾਂ ਨੂੰ ਦਿੱਤੀ ਸ਼ਰਧਾਂਜਲੀਆਂ:ਚੰਡੀਗੜ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜੀਆਂ ਅਨੇਕਾਂ ਉਘੀਆਂ ਸਖਸ਼ੀਅਤਾਂ ਨੂੰ ਯਾਦ ਕੀਤਾ ਹੈ।

Capt Amarinder singh lead Punjab Vidhan Sabha Tributes paid to eminent personalities
ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਉਘੀਆਂ ਸਖਸ਼ੀਅਤਾਂ ਨੂੰ ਦਿੱਤੀ ਸ਼ਰਧਾਂਜਲੀਆਂ

15ਵੀਂ ਵਿਧਾਨ ਸਭਾ ਦੇ 7ਵੇਂ ਸਮਾਗਮ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਸਦਨ ਵਿੱਚ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼, ਪੰਜਾਬ ਦੇ ਸਾਬਕਾ ਮੰਤਰੀ ਦਲੀਪ ਸਿੰਘ ਪਾਂਧੀ ਤੇ ਗੋਬਿੰਦ ਸਿੰਘ ਕਾਂਝਲਾ, ਉਘੇ ਆਜ਼ਾਦੀ ਘੁਲਾਟੀਏ ਚੰਨਣ ਸਿੰਘ ਤੋਂ ਇਲਾਵਾ ਸ਼ਹੀਦ ਕਾਂਸਟੇਬਲ ਮੁਖਤਿਆਰ ਸਿੰਘ, ਗਨਰ ਲੇਖ ਰਾਜ ਅਤੇ ਲੈਸ ਨਾਇਕ ਸੁਖਚੈਨ ਸਿੰਘ ਨੂੰ ਸਰਧਾਂਜ਼ਲੀ ਭੇਟ ਕੀਤੀ ਗਈ ਗਈ।

Capt Amarinder singh lead Punjab Vidhan Sabha Tributes paid to eminent personalities
ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਉਘੀਆਂ ਸਖਸ਼ੀਅਤਾਂ ਨੂੰ ਦਿੱਤੀ ਸ਼ਰਧਾਂਜਲੀਆਂ

ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਲਪਾਲ ਸਿੰਘ ਨੇ ਪ੍ਰਸਾਤਾਵ ਕੀਤਾ ਕਿ ਉਨਾਂ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਜੋ ਪਿਛਲੇ ਸੈਸ਼ਨ ਤੋਂ ਬਾਅਦ ਵਿਛੜ ਗਏ ਹਨ।ਉਘੀਆਂ ਸਖਸ਼ੀਅਤਾਂ ਦੇ ਵਿਵਰਣ ਤੋਂ ਬਾਅਦ ਸਦਨ ਵਿੱਚ ਸ਼ੋਕ ਮਤਾ ਪਾਸ ਕਿਹਾ ਗਿਆ।ਵਿਛੜੀਆਂ ਰੂਹਾਂ ਦੇ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ।

Capt Amarinder singh lead Punjab Vidhan Sabha Tributes paid to eminent personalities
ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਉਘੀਆਂ ਸਖਸ਼ੀਅਤਾਂ ਨੂੰ ਦਿੱਤੀ ਸ਼ਰਧਾਂਜਲੀਆਂ

ਸਪੀਕਰ ਨੇ ਆਦਮਪੁਰ ਦੇ ਵਿਧਾਇਕ ਪਵਨ ਕੁਮਾਰ ਟੀਨੂ ਦੀ ਵੀਰ ਚੱਕਰ ਪ੍ਰਾਪਤ ਕੈਪਟਨ ਹਰਭਜਨ ਸਿੰਘ ਨੂੰ ਸਰਧਾਂਜਲੀ ਦੇਣ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ।ਇਸ ਤਰਾਂ ਹੀ ਸਪੀਕਰ ਨੇ ਗੁਰੂ ਹਰ ਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੌਢੀ ਦੀ ਬੇਨਤੀ ਨੂੰ ਵੀ ਪ੍ਰਵਾਨ ਕਰ ਲਿਆ ਜਿਨਾਂ ਨੇ ਦੋ ਸਹਾਇਕ ਐਡਵੋਕੇਟ ਜਨਰਲ ਸੰਦੀਪ ਸਿੰਘ ਮਾਨ ਅਤੇ ਅਤਿੰਦਰ ਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਸੂਚੀ ਵਿੱਚ ਸ਼ਾਮਲ ਕਰਨ ਲਈ ਬੇਨਤੀ ਕੀਤੀ ਸੀ।ਇਹ ਹਾਲ ਹੀ ਵਿੱਚ ਫਿਰੋਜ਼ਪੁਰ-ਮੋਗਾ ਸੜਕ ’ਤੇ ਇਕ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਸਨ।
-PTCNews