Advertisment

ਕੈਪਟਨ ਅਮਰਿੰਦਰ ਸਿੰਘ ਨੇ ਨੇਹਾ ਸ਼ੋਰੀ ਕਤਲ ਮਾਮਲੇ ਦੀ ਜਾਂਚ ਬਿਊਰੋ ਦੇ ਡਾਇਰੈਕਟਰ ਨੂੰ ਸੌਂਪੀ

author-image
Shanker Badra
Updated On
New Update
ਕੈਪਟਨ ਅਮਰਿੰਦਰ ਸਿੰਘ ਨੇ ਨੇਹਾ ਸ਼ੋਰੀ ਕਤਲ ਮਾਮਲੇ ਦੀ ਜਾਂਚ ਬਿਊਰੋ ਦੇ ਡਾਇਰੈਕਟਰ ਨੂੰ ਸੌਂਪੀ
Advertisment
ਕੈਪਟਨ ਅਮਰਿੰਦਰ ਸਿੰਘ ਨੇ ਨੇਹਾ ਸ਼ੋਰੀ ਕਤਲ ਮਾਮਲੇ ਦੀ ਜਾਂਚ ਬਿਊਰੋ ਦੇ ਡਾਇਰੈਕਟਰ ਨੂੰ ਸੌਂਪੀ:ਚੰਡੀਗੜ : ਖਰੜ ਦੇ ਲਾਇਸੰਸਿੰਗ ਅਥਾਰਟੀ ਜ਼ੋਨਲ ਨੇਹਾ ਸ਼ੋਰੀ ਦੇ ਪਰਿਵਾਰਕ ਮੈਂਬਰਾਂ ਦੀ ਬੇਨਤੀ ’ਤੇ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੇਹਾ ਸ਼ੋਰੀ ਕਤਲ ਦੀ ਪੜਤਾਲ ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੂੰ ਸੌਂਪ ਦਿੱਤੀ ਹੈ। Capt Amarinder Singh Neha-Shoree murder case Investigation Bureau Director Handed ਕੈਪਟਨ ਅਮਰਿੰਦਰ ਸਿੰਘ ਨੇ ਨੇਹਾ ਸ਼ੋਰੀ ਕਤਲ ਮਾਮਲੇ ਦੀ ਜਾਂਚ ਬਿਊਰੋ ਦੇ ਡਾਇਰੈਕਟਰ ਨੂੰ ਸੌਂਪੀ ਪੀੜਤ ਪਰਿਵਾਰ ਨੇ ਅੱਜ ਮੁੱਖ ਮੰਤਰੀ ਨੂੰ ਉਨਾਂ ਦੀ ਸਰਕਾਰੀ ਰਿਹਾਇਸ਼ ’ਤੇ ਮਿਲ ਕੇ ਜਾਂਚ ਦਾ ਮਾਮਲਾ ਮੁਹਾਲੀ ਜ਼ਿਲੇ ਤੋਂ ਬਾਹਰ ਭੇਜਣ ਦੀ ਅਪੀਲ ਕੀਤੀ।ਉਨਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਦਾ ਜ਼ਿੰਮਾ ਸੀਨੀਅਰ ਆਈ.ਪੀ.ਐਸ. ਅਧਿਕਾਰੀ ਪ੍ਰਬੋਧ ਕੁਮਾਰ ਨੂੰ ਸੌਂਪ ਦਿੱਤਾ ਜਿਨਾਂ ਕੋਲ ਕਤਲ ਕੇਸਾਂ ’ਚ ਸੀ.ਬੀ.ਆਈ. ਵਿੱਚ ਕੰਮ ਕਰਨ ਦਾ 14 ਸਾਲਾਂ ਦਾ ਤਜਰਬਾ ਹੈ।
Advertisment
Capt Amarinder Singh Neha-Shoree murder case Investigation Bureau Director Handed ਕੈਪਟਨ ਅਮਰਿੰਦਰ ਸਿੰਘ ਨੇ ਨੇਹਾ ਸ਼ੋਰੀ ਕਤਲ ਮਾਮਲੇ ਦੀ ਜਾਂਚ ਬਿਊਰੋ ਦੇ ਡਾਇਰੈਕਟਰ ਨੂੰ ਸੌਂਪੀ ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਰੋਪੜ ਦੀ ਜ਼ਿਲਾ ਪੁਲੀਸ ਅਤੇ ਜ਼ਿਲਾ ਮੈਜਿਸਟ੍ਰੇਟ ਵੱਲੋਂ ਦੋਸ਼ੀ ਬਲਵਿੰਦਰ ਸਿੰਘ ਨੂੰ ਰਿਵਾਲਵਰ ਦਾ ਲਾਇਸੰਸ ਜਾਰੀ ਕਰਨ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਨ ਲਈ ਆਖਿਆ।ਇਸੇ ਤਰਾਂ ਮੁੱਖ ਸਕੱਤਰ ਰੋਪੜ ਦੇ ਹਥਿਆਰ ਡੀਲਰ ਵੱਲੋਂ ਦੋਸ਼ੀ ਨੂੰ ਵੇਚੇ ਹਥਿਆਰ ਦੀ ਜਾਂਚ ਵੀ ਕਰਨਗੇ। Capt Amarinder Singh Neha-Shoree murder case Investigation Bureau Director Handed ਕੈਪਟਨ ਅਮਰਿੰਦਰ ਸਿੰਘ ਨੇ ਨੇਹਾ ਸ਼ੋਰੀ ਕਤਲ ਮਾਮਲੇ ਦੀ ਜਾਂਚ ਬਿਊਰੋ ਦੇ ਡਾਇਰੈਕਟਰ ਨੂੰ ਸੌਂਪੀ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਧਿਕਾਰੀ/ਕਰਮਚਾਰੀ ਨੂੰ ਆਪਣੀ ਡਿੳੂਟੀ ਨਿਭਾਉਣ ਵਿੱਚ ਦਖਲ ਜਾਂ ਧਮਕਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਉਨਾਂ ਨੇ ਨੇਹਾ ਦੇ ਪਰਿਵਾਰ ਨੂੰ ਨਿਆਂ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਨੇਹਾ ਸ਼ੋਰੀ ਦੇ ਪਰਿਵਾਰਕ ਮੈਂਬਰਾਂ ਨੇ ਖਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਨੇਹਾ ਦਾ ਕਤਲ ਹੋਇਆ।ਪਰਿਵਾਰ ਨੇ ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰਵਾਉਣ ਦੀ ਅਪੀਲ ਕੀਤੀ।ਉਨਾਂ ਨੇ ਦੋਸ਼ੀ ਦੀ ਕਥਿਤ ਖੁਦਕੁਸ਼ੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਵੱਡੀ ਸਾਜ਼ਿਸ਼ ’ਤੇ ਪਰਦਾ ਪਾਉਣ ਲਈ ਉਸ ਨੂੰ ਖਤਮ ਕੀਤੇ ਜਾਣ ’ਤੇ ਸ਼ੱਕ ਜ਼ਾਹਰ ਕੀਤਾ। Capt Amarinder Singh Neha-Shoree murder case Investigation Bureau Director Handed ਕੈਪਟਨ ਅਮਰਿੰਦਰ ਸਿੰਘ ਨੇ ਨੇਹਾ ਸ਼ੋਰੀ ਕਤਲ ਮਾਮਲੇ ਦੀ ਜਾਂਚ ਬਿਊਰੋ ਦੇ ਡਾਇਰੈਕਟਰ ਨੂੰ ਸੌਂਪੀ ਇਸ ਸਾਲ 29 ਮਾਰਚ ਨੂੰ ਨੇਹਾ ਸ਼ੋਰੀ ਪਤਨੀ ਵਰੁਣ ਮੌਂਗਾ ਵਾਸੀ ਪੰਚਕੂਲਾ ਦਾ ਮੋਰਿੰਡਾ ਦੇ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਕਤਲ ਕਰ ਦਿੱਤਾ ਸੀ।ਦੋਸ਼ੀ ਪੀੜਤ ਦੇ ਦਫ਼ਤਰ ਵਿੱਚ ਗਿਆ ਅਤੇ ਦੋ ਗੋਲੀਆਂ ਚਲਾਈਆਂ।ਇਸ ਤੋਂ ਬਾਅਦ ਜਦੋਂ ਉਹ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਲੋਕਾਂ ਵੱਲੋਂ ਘੇਰਨ ’ਤੇ ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਸੀ। -PTCNews-
latest-news capt-amarinder-singh-news india-latest-news news-in-punjabi news-in-punjab neha-shoree-murder-case-news investigation-bureau-news
Advertisment

Stay updated with the latest news headlines.

Follow us:
Advertisment