Thu, Apr 25, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਨਤਾਰਨ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼

Written by  Jashan A -- February 08th 2020 08:59 PM
ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਨਤਾਰਨ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਨਤਾਰਨ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਨਤਾਰਨ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੀ ਐਕਸ-ਗਰੇਸ਼ੀਆ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦਾ ਐਲਾਨ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਤਰਨ ਤਾਰਨ ਵਿੱਚ ਇੱਕ ਨਗਰ ਕੀਰਤਨ ਦੌਰਾਨ ਇੱਕ ਟਰਾਲੀ ਵਿੱਚ ਪਟਾਕੇ ਫਟਣ ਨਾਲ ਹੋਏ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਦੁਖਦਾਈ ਘਟਨਾ ’ਤੇ ਦੁੱਖ ਪ੍ਰਗਟਾੳਂਦਿਆਂ ਮੁੱਖ ਮੰਤਰੀ ਨੇ ਐਸ.ਡੀ.ਐਮ. ਤਰਨ ਤਾਰਨ ਨੂੰ ਘਟਨਾ ਦੀ ਪੂਰੀ ਪੜਤਾਲ ਕਰਨ ਲਈ ਕਿਹਾ ਹੈ ਤਾਂ ਜੋ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕੀਤੀ ਜਾ ਸਕੇ ਅਤੇ ਪੀੜਤਾਂ ਨੂੰ ਇਨਸਾਫ ਦਿਵਾਇਆ ਜਾ ਸਕੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਅਤੇ ਸਥਾਨਕ ਸਿਵਲ ਹਸਪਤਾਲ ਤੇ ਗੁਰੂ ਨਾਨਕ ਦੇਵ ਚੈਰੀਟੇਬਲ ਹਸਪਤਾਲ ਵਿੱਚ ਜ਼ੇਰੇ ਇਲਾਜ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ ਵੀ ਕੀਤਾ। ਉਹਨਾਂ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਖਮੀਆਂ ਦਾ ਵਧੀਆ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾਵੇ। ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਕਾਊ ਵਿਕਾਸ ਦੇ ਟੀਚਿਆਂ 'ਚ ਵੱਡੇ ਪੱਧਰ 'ਤੇ ਸੁਧਾਰ ਦੀ ਸਲਾਹੁਤਾ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਜ਼ਿਲ੍ਹ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਹੈ ਕਿ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਐਸ.ਐਸ.ਪੀ. ਤਰਨ ਤਾਰਨ ਨੂੰ ਤੁਰੰਤ ਪੋਸਟ ਮਾਰਟਮ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਜੋ ਮ੍ਰਿਤਕਾਂ ਦੀਆਂ ਲਾਸ਼ਾਂ ਬਿਨਾਂ ਦੇਰੀ ਕੀਤੇ ਉਨ੍ਹ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪੀਆਂ ਜਾ ਸਕਣ। ਇਹ ਜ਼ਬਰਦਸਤ ਧਮਾਕਾ ਪਿੰਡ ਦਾਲੇਕੇ ਮੋੜ, ਪਲਾਸੌਰ, ਥਾਣਾ ਤਰਨਤਾਰਨ ਨੇੜੇ ਇਕ ਟਰਾਲੀ ਵਿਚ ਹੋਇਆ। ਇਹ ਟਰੈਕਟਰ-ਟਰਾਲੀ ਥਾਣਾ ਭਿੱਖੀਵਿੰਡ ਦੇ ਪਹੂਵਿੰਡ ਤੋਂ ਚਾਟੀਵਿੰਡ ਦੇ ਗੁਰਦੁਆਰਾ ਟਾਹਲਾ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਹਿੱਸਾ ਸੀ। ਬੁਲਾਰੇ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਕੁਝ ਨੌਜਵਾਨ ਟਰਾਲੀ ਵਿਚ ਅਚਾਨਕ ਪਟਾਕੇ ਚਲਾ ਰਹੇ ਸਨ ਅਤੇ ਇਸ ਨਾਲ ਧਮਾਕਾ ਗਿਆ। ਐਸ.ਡੀ.ਐਮ. ਦੀ ਜਾਂਚ ਵਿੱਚ ਇਸ ਮਾਮਲੇ ਦੇ ਪੂਰੇ ਤੱਥਾਂ ਦਾ ਪਤਾ ਲਗਾਇਆ ਜਾਵੇਗਾ। -PTC News


Top News view more...

Latest News view more...