Advertisment

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ

author-image
Jashan A
Updated On
New Update
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ
Advertisment
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਸਖ਼ਤ ਰੁਖ ਅਪਣਾਇਆ ਵਾਤਾਵਰਣ ਦੀ ਰਾਖੀ ਲਈ ਸਾਂਝੇ ਤੌਰ ’ਤੇ ਹੰਭਲਾ ਮਾਰਨ ਦਾ ਸੱਦਾ ਚੰਡੀਗੜ੍ਹ: ਵਾਤਾਵਰਣ ਦੀ ਰਾਖੀ ਲਈ ਸਖਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਨਾਗਰਿਕ ਨੂੰ ਸਾਂਝੇ ਤੌਰ ’ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਜਦਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਵਾਸਤੇ ਉਦਯੋਗ ਨਾਲ ਸਖਤੀ ਨਾਲ ਪੇਸ਼ ਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਣ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਗੈਰ-ਸਿਆਸੀ ਪਹੁੰਚ ਅਪਣਾਉਣ ਦੀ ਮਹੱਤਤਾ ਦਰਸਾਈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੰਢਣਸਾਰ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਅੱਜ ਇਤਫਾਕਵੱਸ ਪੰਜਾਬ ਸਰਕਾਰ ਦੇ ਨਿਵੇਕਲੇ ਪ੍ਰਾਜੈਕਟ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਵੀ ਪਹਿਲੀ ਵਰ੍ਹੇਗੰਢ ਸੀ। publive-imageਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੀਤੀਆਂ ਬਣਾ ਕੇ ਉਨ੍ਹਾਂ ਨੂੰ ਲਾਗੂ ਕਰ ਸਕਦੀ ਹੈ ਪਰ ਇਸ ਨੂੰ ਹਕੀਕੀ ਰੂਪ ਦੇਣ ਲਈ ਹਰੇਕ ਨਾਗਰਿਕ ਵੱਲੋਂ ਨਿੱਜੀ ਯਤਨ ਕੀਤੇ ਜਾਣ ਦੀ ਲੋੜ ਹੈ ਅਤੇ ਉਦਯੋਗ ਵੱਲੋਂ ਵਾਤਾਵਰਣ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਵੀ ਓਨੀ ਹੀ ਮਹੱਤਵਪੂਰਨ ਹੈ ਤਾਂ ਕਿ ਸਥਿਰਤਾ ਦੇ ਟੀਚਿਆਂ ਨੂੰ ਹਾਸਲ ਕੀਤਾ ਜਾ ਸਕੇ। ਇਸ ਸਾਲ ਵਿਸ਼ਵ ਵਾਤਾਵਰਣ ਮੌਕੇ ਇਤਫਾਸਵੱਸ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਵੀ ਵਰ੍ਹਾ ਹੈ ਜੋ ਵਾਤਾਵਰਣ ਦੀ ਰਾਖੀ ਲਈ ਹਮੇਸ਼ਾ ਲੋਕਾਈ ਨੂੰ ਸੰਦੇਸ਼ ਦਿੰਦੇ ਰਹੇ ਹਨ। ਇਸ ਸਾਲ ਦੇ ਅੰਤ ਵਿੱਚ ਬੁੱਢੇ ਨਾਲੇ ਦੀ ਸਫਾਈ ਦਾ ਪ੍ਰਾਜੈਕਟ ਆਰੰਭ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ ਕਿਉਂ ਜੋ ਪੰਜਾਬ ਵਿੱਚ ਪਾਣੀ ਦਾ ਪੱਧਰ ਹੇਠਾਂ ਡਿੱਗ ਰਿਹਾ ਹੈ। ਹੋਰ ਪੜ੍ਹੋ:
Advertisment
ਕੈਪਟਨ ਨੇ ਦਿੱਲੀ ’ਚ ਪ੍ਰਦੂਸ਼ਣ ਦਾ ਕਾਰਨ ਪੰਜਾਬ ’ਚ ਪਰਾਲੀ ਸਾੜਣ ਨੂੰ ਦੱਸਣ ਬਾਰੇ ਕੇਜਰੀਵਾਲ ਨੂੰ ਕਿਹਾ ਇਹ ਅਗਲੇ 20 ਸਾਲਾਂ ਵਿੱਚ ਪੰਜਾਬ ਦੇ ਮਾਰੂਥਲ ਬਣ ਜਾਣ ਦੀਆਂ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਆਖਿਆ ਕਿ ਮੁਫ਼ਤ ਬਿਜਲੀ ਅਤੇ ਪਾਣੀ ਨਾਲ ਇਸ ਦੀ ਬਰਬਾਦੀ ਹੋਈ ਹੈ ਜਿਸ ਕਰਕੇ ਇਸ ਸਬੰਧ ਵਿੱਚ ਕਿਸਾਨਾਂ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਨ ਦਾ ਲੋੜ ਹੈ। publive-imageਅੰਮ੍ਰਿਤਸਰ ਦੇ ਹਵਾਈ ਸਫਰ ਦੌਰਾਨ ਆਪਣਾ ਤਜਰਬਾ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਬਿਆਸ ਦਰਿਆ ਤਾਂ ਸਾਫ ਦੇਖਿਆ ਜਦਕਿ ਦੂਜੇ ਪਾਸੇ ਸਤਲੁਜ ਗੰਦਾ ਸੀ ਜਿਸ ਦਾ ਪਾਣੀ ਨੇੜਲੇ ਸ਼ਹਿਰਾਂ, ਕਸਬਿਆਂ ਅਤੇ ਉਦਯੋਗਾਂ ਦੇ ਪ੍ਰਦੂਸ਼ਣ ਕਾਰਨ ਗੰਦਲਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇਸ ਸਥਿਤੀ ਨੂੰ ਮੋੜਾ ਦੇਣ ਲਈ ਆਪਣੇ ਵੱਲੋਂ ਪੂਰੀ ਵਾਹ ਲਾ ਰਿਹਾ ਹੈ ਪਰ ਇਨ੍ਹਾਂ ਯਤਨਾਂ ਵਿੱਚ ਲੋਕਾਂ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਲਈ ਜਾਮੁਨ, ਅੰਬ ਵਰਗੇ ਰਵਾਇਤੀ ਬੂਟੇ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੇ ਦੋਵੇਂ ਪਾਸੇ ਸਫੈਦੇ ਵਰਗੇ ਪਾਣੀ ਦੀ ਖਪਤ ਵਾਲੇ ਬੂਟੇ ਲਾਉਣ ’ਤੇ ਰੋਕ ਲਾਉਣ ਲਈ ਇਕ ਵਾਰ ਫਿਰ ਹੁਕਮ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਵੀ ਇਸ ਦੀ ਪਾਬੰਦੀ ਲਾ ਦਿੱਤੀ ਸੀ। ਮੁੱਖ ਮੰਤਰੀ ਨੇ ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਕੇ ਬਦਲਵੀਆਂ ਫਸਲਾਂ ਵੱਲ ਪਰਤਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਮਾਛੀਵਾੜਾ ਵਿਖੇ ਸਥਾਪਤ ਕੀਤਾ ਜਾ ਰਿਹਾ ਫੂਡ ਪ੍ਰਾਸੈਸਿੰਗ ਪਲਾਂਟ ਇਸ ਖੇਤਰ ਵਿੱਚ ਇਕ ਹੋਰ ਕਦਮ ਹੈ। publive-imageਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ, ਗਲੇਸ਼ੀਅਰ ਪਿਘਲ ਰਹੇ ਹਨ, ਜੰਗਲਾਤ ਦਾ ਰਕਬਾ ਘਟ ਰਿਹਾ ਹੈ ਅਤੇ ਹਵਾ ਪ੍ਰਦੂਸ਼ਣ ਵੱਧ ਰਿਹਾ ਹੈ ਜਿਸ ਕਰਕੇ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਫੌਰੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਹਰੇਕ ਵਿਅਕਤੀ ਨੂੰ ਇਸ ਗੱਲ ਲਈ ਸੁਚੇਤ ਹੋਣ ਦੀ ਲੋੜ ਹੈ ਕਿ ਉਹ ਆਪਣੇ ਘਰ ਅਤੇ ਆਂਢ-ਗੁਆਂਢ ਵਿੱਚ ਵਾਤਾਵਰਣ ਨੂੰ ਬਚਾਉਣ ਲਈ ਕੀ ਕੁਝ ਕਰ ਸਕਦਾ ਹੈ। ਹੋਰ ਪੜ੍ਹੋ:ਕਰਤਾਰਪੁਰ ਸਾਹਿਬ ਲਾਂਘਾ ‘ਅਮਨ ਦਾ ਪੁਲ’: ਕੈਪਟਨ ਅਮਰਿੰਦਰ ਸਿੰਘ ਇਹ ਰਾਜ ਪੱਧਰੀ ਸਮਾਗਮ ਆਈ.ਆਈ.ਟੀ ਰੋਪੜ ਦੇ ਕੈਂਪਸ ਵਿੱਚ ਹੋਇਆ ਅਤੇ ਸੰਸਥਾ ਵੱਲੋਂ ਇਸ ਮੌਕੇ ’ਤੇ ਇਕ ਪੇਸ਼ਕਾਰੀ ਵੀ ਦਿੱਤੀ ਗਈ। ਆਈ.ਆਈ.ਟੀ ਦੇ ਡਾਇਰੈਕਟਰ ਡਾ. ਐਸ.ਕੇ.ਦਾਸ ਨੇ ਮੁੱਖ ਮੰਤਰੀ ਦਾ ਪਹੁੰਚਣ ’ਤੇ ਸਵਾਗਤ ਕੀਤਾ। publive-imageਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਇਕ ਅੰਗਦ ਸਿੰਘ, ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਧੋਆ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੋਪੜ ਦੇ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਹਾਜ਼ਰ ਸਨ। -PTC News-
punjabi-news latest-punjabi-news capt-amarinder-singh capt-amarinder-singh-news news-in-punjab pollution-news latest-capt-amarinder-singh-news latest-pollution-news
Advertisment

Stay updated with the latest news headlines.

Follow us:
Advertisment