Sat, Apr 27, 2024
Whatsapp

ਕੈਪਟਨ ਅਮਰਿੰਦਰ ਸਿੰਘ ਨੇ ਦਰਿਆਈ ਪ੍ਰਦੂਸ਼ਣ ਨੂੰ ਰੋਕਣ ਤੇ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਕਾਰਜ ਯੋਜਨਾ ਦਾ ਕੀਤਾ ਐਲਾਨ

Written by  Shanker Badra -- February 14th 2019 07:05 PM
ਕੈਪਟਨ ਅਮਰਿੰਦਰ ਸਿੰਘ ਨੇ ਦਰਿਆਈ ਪ੍ਰਦੂਸ਼ਣ ਨੂੰ ਰੋਕਣ ਤੇ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਕਾਰਜ ਯੋਜਨਾ ਦਾ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਦਰਿਆਈ ਪ੍ਰਦੂਸ਼ਣ ਨੂੰ ਰੋਕਣ ਤੇ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਕਾਰਜ ਯੋਜਨਾ ਦਾ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਦਰਿਆਈ ਪ੍ਰਦੂਸ਼ਣ ਨੂੰ ਰੋਕਣ ਤੇ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਕਾਰਜ ਯੋਜਨਾ ਦਾ ਕੀਤਾ ਐਲਾਨ:ਚੰਡੀਗੜ : ਸੂਬੇ ਵਿੱਚ ਦਰਿਆਈ ਜਲ ਪ੍ਰਦੂਸ਼ਣ ਦੇ ਵਧਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਜਲ ਪ੍ਰਦੂਸ਼ਣ ਰੋਕਣ ਤੋਂ ਇਲਾਵਾ ਸੂਬੇ ਦੇ ਦਰਿਆਵਾਂ ਵਿੱਚ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਇਕ ਵਿਆਪਕ ਕਾਰਜ ਯੋਜਨਾ ਦਾ ਐਲਾਨ ਕੀਤਾ ਹੈ। [caption id="attachment_256521" align="aligncenter" width="300"]Capt Amarinder Singh river pollution Stop And Water Standards plan Announcement ਕੈਪਟਨ ਅਮਰਿੰਦਰ ਸਿੰਘ ਨੇ ਦਰਿਆਈ ਪ੍ਰਦੂਸ਼ਣ ਨੂੰ ਰੋਕਣ ਤੇ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਕਾਰਜ ਯੋਜਨਾ ਦਾ ਕੀਤਾ ਐਲਾਨ[/caption] ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸਿਧਵਾਂ ਦੇ ਧਿਆਨ ਦਿਵਾਊ ਮੱਤੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਹ ਮੁੱਦਾ ਕੇਂਦਰ ਕੋਲ ਉਠਾਏਗੀ।ਸੂਬੇ ਦੇ ਦਰਿਆਵਾਂ ਵਿੱਚ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਪਹਿਲਾਂ ਹੀ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦੇ ਸਬੰਧਤ ਪ੍ਰਸ਼ਾਸਕੀ ਸਕੱਤਰਾਂ ਨੂੰ ਮੈਂਬਰ ਬਣਾਇਆ ਗਿਆ ਹੈ।ਇਹ ਕਮੇਟੀ ਦਰਿਆਵਾਂ ਦੇ ਪਾਣੀ ਦੇ ਪ੍ਰਦੂਸ਼ਣ ਨੂੰ ਨਿਯੰਤਰਣ ਕਰਨ ਲਈ ਕਦਮਾਂ ’ਤੇ ਨਿਯਮਿਤ ਤੌਰ ’ਤੇ ਨਿਗਰਾਨੀ ਰੱਖੇਗੀ।ਉਨਾਂ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪ੍ਰਭਾਵੀ ਅਤੇ ਨਤੀਜਾ ਮੁਖੀ ਤਰੀਕੇ ਨਾਲ ਦਰਿਆਈ ਪ੍ਰਦੂਸ਼ਣ ਰੋਕਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕਰੇਗੀ। [caption id="attachment_256525" align="aligncenter" width="300"]Capt Amarinder Singh river pollution Stop And Water Standards plan Announcement ਕੈਪਟਨ ਅਮਰਿੰਦਰ ਸਿੰਘ ਨੇ ਦਰਿਆਈ ਪ੍ਰਦੂਸ਼ਣ ਨੂੰ ਰੋਕਣ ਤੇ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਕਾਰਜ ਯੋਜਨਾ ਦਾ ਕੀਤਾ ਐਲਾਨ[/caption] ਦਰਿਆਈ ਪਾਣੀਆਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸੂਬੇ ਵੱਲੋਂ ਚੁੱਕੇ ਗਏ ਪ੍ਰਮੁੱਖ ਕਦਮਾਂ ਨੂੰ ਗਿਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 9 ਕਸਬਿਆਂ ਵਿੱਚ 11 ਐਸ.ਟੀ.ਪੀ ਪਹਿਲਾਂ ਹੀ ਸਥਾਪਤ ਕਰ ਦਿੱਤੇ ਹਨ ਜਦਕਿ 31 ਦਸੰਬਰ, 2020 ਤੱਕ 10 ਕਸਬਿਆਂ ਵਿੱਚ 12 ਨਵੇਂ ਐਸ.ਟੀ.ਪੀ ਸਥਾਪਤ ਕਰ ਦਿੱਤੇ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਇੱਕ ਐਸ.ਟੀ.ਪੀ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਅਤੇ ਉਹ 31 ਦਸੰਬਰ, 2019 ਤੱਕ ਕਾਰਜਸ਼ੀਲ ਹੋ ਜਾਵੇਗਾ। 30 ਜੂਨ, 2020 ਤੱਕ 125 ਪਿੰਡਾਂ ਦੇ ਛੱਪੜਾਂ ਨੂੰ ਸਾਫ ਪਾਣੀ ਵਾਲੇ ਤਲਾਬਾਂ ਵਿੱਚ ਬਦਲ ਦਿੱਤਾ ਜਾਵੇਗਾ ਅਤੇ ਪਵਿੱਤਰ ਬੇਈਂ ਵਿੱਚ ਮੁਕੇਰਿਆਂ ਹਾਈਡਲ ਚੈਨਲ ਤੋਂ 350 ਕਿਉਸਿਕ ਪਾਣੀ ਛੱਡਿਆ ਜਾਵੇਗਾ।ਸਤਲੁਜ ਦਰਿਆ ਨੂੰ ਸਾਫ ਕਰਨ ਲਈ ਚੁੱਕੇ ਅਨੇਕਾਂ ਕਦਮਾਂ ਦੀ ਵੀ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਜਿਨਾਂ ਵਿੱਚ 27 ਕਸਬਿਆਂ ’ਚ 51 ਐਸ.ਟੀ.ਪੀ ਸਥਾਪਤ ਕਰਨਾ ਵੀ ਸ਼ਾਮਲ ਹੈ।ਇਹ ਐਸ.ਟੀ.ਪੀ ਇਨਾਂ ਕਸਬਿਆਂ ਦੇ ਸੀਵਰੇਜ਼ ਦੇ ਪਾਣੀ ਨੂੰ ਦਰਿਆ ਵਿੱਚ ਵਹਾਅ ਤੋਂ ਰੋਕਦੇ ਹਨ। 31 ਦਸੰਬਰ, 2021 ਤੱਕ 31 ਕਸਬਿਆਂ ਵਿੱਚ 33 ਨਵੇਂ ਐਸ.ਟੀ.ਪੀ ਸਥਾਪਤ ਕੀਤੇ ਜਾ ਰਹੇ ਹਨ।ਇਸ ਤੋਂ ਇਲਾਵਾ 31 ਜਨਵਰੀ, 2022 ਤੱਕ 286 ਪਿੰਡਾਂ ਲਈ ਸਾਫ ਪਾਣੀ ਵਾਲੇ ਛੱਪੜ ਮੁਹੱਈਆ ਕਰਵਾਏ ਜਾਣਗੇ। [caption id="attachment_256522" align="aligncenter" width="300"]Capt Amarinder Singh river pollution Stop And Water Standards plan  Announcement ਕੈਪਟਨ ਅਮਰਿੰਦਰ ਸਿੰਘ ਨੇ ਦਰਿਆਈ ਪ੍ਰਦੂਸ਼ਣ ਨੂੰ ਰੋਕਣ ਤੇ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਕਾਰਜ ਯੋਜਨਾ ਦਾ ਕੀਤਾ ਐਲਾਨ[/caption] ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਅੱਗੇ ਦੱਸਿਆ ਕਿ ਸ਼ਹਿਰੀ ਅਤੇ ਦਿਹਾਤੀ ਸੋਧੇ ਹੋਏ ਸੀਵੇਜ਼ ਦਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ।ਤਿੰਨ ਕਾਮਨ ਇਫਲੂਐਂਟ ਟ੍ਰੀਟਮੈਂਟ ਪਲਾਂਟ ਸਨਅਤੀ ਸ਼ਹਿਰ ਲੁਧਿਆਣਾ ਵਿੱਚ 31 ਜਨਵਰੀ, 2020 ਤੱਕ ਚਾਲੂ ਹੋ ਜਾਣਗੇ।ਟੈਨਰੀਜ ਐਂਡ ਲੈਦਰ ਕੰਪਲੈਕਸ ਜਲੰਧਰ ਵਿੱਚ ਮੌਜੂਦਾ ਸੀ.ਟੀ.ਪੀ ਦਾ 31 ਮਾਰਚ, 2020 ਤੱਕ ਪੱਧਰ ਉੱਚਾ ਚੁੱਕਿਆ ਜਾਵੇਗਾ।ਉਨਾਂ ਦੱਸਿਆ ਕਿ ਲੁਧਿਆਣਾ ਅਤੇ ਜਲੰਧਰ ਦੇ ਡੇਅਰੀ ਕੰਪਲੈਕਸਾਂ ਵਿੱਚ ਇਫਲੂਐਂਟ ਟ੍ਰੀਟਮੈਂਟ ਪਲਾਂਟ ਲਾਏ ਜਾਣਗੇ।ਇਸ ਤੋਂ ਇਲਾਵਾ 30 ਸਤੰਬਰ, 2021 ਤੱਕ ਜਲੰਧਰ ਦੇ ਡੇਅਰੀ ਕੰਪਲੈਕਸ ਵਿੱਚ ਬਾਇਓ ਗੈਸ ਪਲਾਂਟ ਵੀ ਲਾਇਆ ਜਾਵੇਗਾ।ਉਨਾਂ ਦੱਸਿਆ ਕਿ ਲੁਧਿਆਣਾ ਦੇ ਮੌਜੂਦਾ ਮੀਟ ਪਲਾਂਟ ਦਾ ਆਧੁਨਿਕੀਕਰਨ ਕੀਤਾ ਜਾਵੇਗਾ ਜੋ 30 ਸਤੰਬਰ, 2019 ਤੱਕ ਮੁਕੰਮਲ ਹੋ ਜਾਵੇਗਾ। [caption id="attachment_256523" align="aligncenter" width="300"]Capt Amarinder Singh river pollution Stop And Water Standards plan Announcement ਕੈਪਟਨ ਅਮਰਿੰਦਰ ਸਿੰਘ ਨੇ ਦਰਿਆਈ ਪ੍ਰਦੂਸ਼ਣ ਨੂੰ ਰੋਕਣ ਤੇ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਕਾਰਜ ਯੋਜਨਾ ਦਾ ਕੀਤਾ ਐਲਾਨ[/caption] ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਥਾਪਤ ਕੀਤੇ ਐਸ.ਟੀ.ਪੀ ’ਤੇ ਔਨਲਾਈਨ ਨਿਗਰਾਨੀ ਰੱਖੀ ਜਾਵੇਗੀ।ਇਸ ਤੋਂ ਇਲਾਵਾ ਕੁੱਝ ਚੋਣਵੀਆਂ ਥਾਵਾਂ ’ਤੇ 31 ਦਸੰਬਰ, 2019 ਤੱਕ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਜਾਣਗੇ।ਉਨਾਂ ਕਿਹਾ ਕਿ ਦਰਿਆਈ ਪਾਣੀਆਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਖ ਵੱਖ ਵਿਭਾਗਾਂ ਵੱਲੋਂ ਵੱਖ-ਵੱਖ ਕਾਰਜ ਕਰਨ ਅਤੇ ਕਦਮ ਚੁੱਕਣ ਦੀ ਪ੍ਰਗਤੀ ਦੀ ਨਿਗਰਾਨੀ ਪ੍ਰਭਾਵੀ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ ਨਾਲ ਕੀਤੀ ਜਾਵੇਗੀ। -PTCNews


Top News view more...

Latest News view more...