Fri, Apr 19, 2024
Whatsapp

ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਕੀਤਾ ਸਮਰਪਿਤ , 3 ਸਾਲਾਂ ਵਿੱਚ ਹੋਵੇਗਾ ਮੁਕੰਮਲ

Written by  Shanker Badra -- March 08th 2019 05:28 PM -- Updated: March 08th 2019 06:16 PM
ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਕੀਤਾ ਸਮਰਪਿਤ , 3 ਸਾਲਾਂ ਵਿੱਚ ਹੋਵੇਗਾ ਮੁਕੰਮਲ

ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਕੀਤਾ ਸਮਰਪਿਤ , 3 ਸਾਲਾਂ ਵਿੱਚ ਹੋਵੇਗਾ ਮੁਕੰਮਲ

ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਕੀਤਾ ਸਮਰਪਿਤ , 3 ਸਾਲਾਂ ਵਿੱਚ ਹੋਵੇਗਾ ਮੁਕੰਮਲ:ਸ਼ਾਹਪੁਰ ਕੰਢੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਹਪੁਰ ਕੰਢੀ ਡੈਮ ਦਾ ਬਹੁਤ ਹੀ ਅਹਿਮ ਪ੍ਰਾਜੈਕਟ ਸੂਬੇ ਦੇ ਲੋਕਾਂ ਨੂੰ ਮੁੜ ਸਮਰਪਿਤ ਕੀਤਾ।ਇਸ ਪ੍ਰਾਜੈਕਟ ਦਾ ਨਿਰਮਾਣ 2073 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ। ਮੁੱਖ ਮੰਤਰੀ ਦੇ ਨਿੱਜੀ ਯਤਨਾਂ ਰਾਹੀਂ ਜੰਮੂ-ਕਸ਼ਮੀਰ ਸਰਕਾਰ ਨਾਲ ਲੰਬਿਤ ਸਾਰੇ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ ,ਜਿਸ ਤੋਂ ਬਾਅਦ ਇਸ ਪ੍ਰਾਜੈਕਟ ਦੀ ਪੁਨਰ ਸੁਰਜੀਤੀ ਸੰਭਵ ਹੋਈ। ਇਸ ਦੀ ਅਨੁਮਾਨਿਤ ਲਾਗਤ ਜੋ ਸਾਲ 2016 ਤੱਕ ਖਰਚੇ ਜਾ ਚੁੱਕੇ 640 ਕਰੋੜ ਰੁਪਏ ਤੋਂ ਵੱਖਰੀ ਹੈ, ਮੁਤਾਬਿਕ ੳੂਰਜਾ ਲਈ 1408 ਕਰੋੜ ਰੁਪਏ ਖਰਚੇ ਜਾਣਗੇ ਜਿਸ ਵਿੱਚ ਪੰਜਾਬ ਸਰਕਾਰ 100 ਫੀਸਦੀ ਹਿੱਸਾ ਪਾਵੇਗੀ ਜਦਕਿ ਸਿੰਜਾਈ ਲਈ 685 ਕਰੋੜ ਰੁਪਏ ਦਾ ਖਰਚ ਆਉਣਾ ਹੈ, ਜਿਸ ਵਿੱਚ 485 ਕਰੋੜ ਰੁਪਏ ਭਾਰਤ ਸਰਕਾਰ ਅਤੇ 179.28 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੇ ਜਾਣੇ ਹਨ।ਇਸ ਮੌਕੇ ਮੁੱਖ ਮੰਤਰੀ ਨੇ ਇਹ ਪ੍ਰਾਜੈਕਟ ਤਿੰਨ ਸਾਲਾਂ ਵਿੱਚ ਮੁਕੰਮਲ ਹੋਣ ਦਾ ਐਲਾਨ ਕਰਦਿਆਂ ਆਖਿਆ ਕਿ ਇਸ ਪ੍ਰਾਜੈਕਟ ਦੇ ਚਾਲੂ ਹੋਣ ਨਾਲ ਸੂਬਾ ਭਰ ਵਿੱਚ ਸਿੰਜਾਈ ਹੇਠ ਹੋਰ 5000 ਹੈਕਟਅਰ ਜ਼ਮੀਨ ਨੂੰ ਸਿੰਜਾਈ ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ। ੳੂਰਜਾ ਪੈਦਾ ਕਰਨ ਤੋਂ ਇਲਾਵਾ ਇਸ ਪ੍ਰਾਜੈਕਟ ਨਾਲ ਅੱਪਰ ਬਾਰੀ ਦੋਆਬ ਨਹਿਰ ਦੇ 1.18 ਲੱਖ ਹੈਕਟਅਰ ਰਕਬੇ ਦੀ ਸਿੰਜਾਈ ਸਮਰਥਾ ਵਿੱਚ ਸੁਧਾਰ ਹੋਵੇਗਾ। [caption id="attachment_266744" align="aligncenter" width="300"]Capt Amarinder Singh Shahpur Kandi Dam Project Punjab people Again Dedicated ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਕੀਤਾ ਸਮਰਪਿਤ , 3 ਸਾਲਾਂ ਵਿੱਚ ਹੋਵੇਗਾ ਮੁਕੰਮਲ[/caption] ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਸ ਪ੍ਰਾਜੈਕਟ ਨਾਲ ਪਾਕਿਸਤਾਨ ਨੂੰ ਜਾਂਦੇ ਪਾਣੀ ਵਿੱਚ ਵੱਡੀ ਕਮੀ ਆਵੇਗੀ ਅਤੇ ਇਹ ਡੈਮ ਸੂਬੇ ਦੇ ਬਹੁਮੁੱਲੇ ਜਲ ਸਰੋਤਾਂ ਨੂੰ ਬਚਾਉਣ ਵਿੱਚ ਵੀ ਸਹਾਈ ਹੋਵੇਗਾ। ਉਨਾਂ ਕਿਹਾ ਕਿ ਇਸ ਪ੍ਰਾਜੈਕਟ ਕਾਰਨ ਬਾਹਰ ਨਿਕਲੇ ਲਗਭਗ 230 ਪਰਿਵਾਰਾਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕਰ ਦਿੱਤੀ ਗਈ ਹੈ ਜਦਕਿ ਬਾਕੀ 34 ਨੂੰ ਵੀ ਛੇਤੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ।ਇਸ ਮੌਕੇ ਮੁੱਖ ਮੰਤਰੀ ਨੇ ਸੰਸਦ ਮੈਬਰ ਸੁਨੀਲ ਜਾਖੜ ਅਤੇ ਭੋਆ ਤੋਂ ਵਿਧਾਇਕ ਜੋਗਿੰਦਰ ਪਾਲ ਨਾਲ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਲਈ ਭਰਤੀ ਹੋਏ 5 ਮੁਲਾਜ਼ਮਾਂ ਨੂੰ ਨਿੱਜੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ। ਸ਼ਾਹਪੁਰ ਕੰਢੀ ਤੱਕ ਸਰਹੱਦੀ ਪੱਟੀ ਨੂੰ ਵਿਸ਼ਵ ਦੇ ਪ੍ਰਮੁੱਖ ਸੈਰ ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਸੈਰ ਸਪਾਟੇ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਖਿੱਤੇ ਦੇ ਵਾਸੀਆਂ ਦੀ ਆਮਦਨ ਵਿੱਚ ਵੀ ਵਾਧਾ ਕਰੇਗਾ। ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਤੋਂ ਇਲਾਵਾ ਪਾਣੀ ਰੋਕਣ ਲਈ ਕੰਧ ਬਣਾ ਕੇ ਇਤਿਹਾਸਕ ਮੁਕਤੇਸ਼ਵਰ ਮੰਦਿਰ ਨੂੰ ਵੀ ਪਾਣੀ ਦੀ ਮਾਰ ਤੋਂ ਬਚਾਇਆ ਜਾਵੇਗਾ। [caption id="attachment_266746" align="aligncenter" width="300"]Capt Amarinder Singh Shahpur Kandi Dam Project Punjab people Again Dedicated ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਕੀਤਾ ਸਮਰਪਿਤ , 3 ਸਾਲਾਂ ਵਿੱਚ ਹੋਵੇਗਾ ਮੁਕੰਮਲ[/caption] ਲੋਕ ਸਭਾ ਮੈਂਬਰ ਸੁਨੀਲ ਜਾਖੜ ਵੱਲੋਂ ਉਠਾਈ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਨੇ ਧਾਰ ਇਲਾਕੇ ਵਿੱਚ ਮੰਡੀ ਬੋਰਡ ਵੱਲੋਂ 60 ਕਿਲੋਮੀਟਰ ਨਵੀਆਂ ਸੜਕਾਂ ਬਣਾਉਣ ਦਾ ਐਲਾਨ ਕੀਤਾ।ਉਨਾਂ ਨੇ ਜੁਗਿਆਲ ਵਿੱਚ ਲੜਕੀਆਂ ਲਈ ਸਰਕਾਰੀ ਕਾਲਜ ਬਣਾਉਣ ਤੋਂ ਇਲਾਵਾ ਸੁਜਾਨਪੁਰ ਲਈ ਸੀਵਰੇਜ ਪ੍ਰਾਜੈਕਟ ਦਾ ਵੀ ਐਲਾਨ ਕੀਤਾ ਤਾਂ ਕਿ ਖਿੱਤੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਮੁੱਖ ਮੰਤਰੀ ਨੇ ਧਾਰ ਵਿੱਚ ਇਕ ਆਈ.ਟੀ.ਆਈ ਬਣਾਉਣ ਦਾ ਵੀ ਐਲਾਨ ਕੀਤਾ ਜਿਸ ਲਈ ਟੈਂਡਰ ਮੰਗੇ ਜਾ ਚੁੱਕੇ ਹਨ।ਉਨਾਂ ਨੇ ਇਲਾਕੇ ਵਿੱਚ ਡਾਕਟਰਾਂ ਦੀ ਘਾਟ ਦੀ ਸਮੱਸਿਆ ਵੀ ਹੱਲ ਕਰਨ ਦਾ ਭਰੋਸਾ ਦਿੱਤਾ।ਇਸ ਤੋਂ ਪਹਿਲਾ ੳੂਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਡੈਮ ਪ੍ਰਾਜੈਕਟ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਇਤਿਹਾਸਕ ਉਪਰਾਲਾ ਦੱਸਿਆ।ਉਨਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਇਸ ਮੌਕੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਨੂੰ ਪੰਜਾਬ ਦੇ ਲੋਕ ਵਰਤਣ ਲੱਗ ਪੈਣਗੇ। [caption id="attachment_266745" align="aligncenter" width="300"]Capt Amarinder Singh Shahpur Kandi Dam Project Punjab people Again Dedicated ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਪੰਜਾਬ ਵਾਸੀਆਂ ਨੂੰ ਮੁੜ ਕੀਤਾ ਸਮਰਪਿਤ , 3 ਸਾਲਾਂ ਵਿੱਚ ਹੋਵੇਗਾ ਮੁਕੰਮਲ[/caption] ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਾਜੈਕਟ ਨੂੰ ਮੁੜ ਲੀਹ ’ਤੇ ਪਾਉਣ ਲਈ ਨਿੱਜੀ ਤੌਰ ’ਤੇ ਯਤਨ ਕੀਤੇ ਹਨ।ਜਿਸ ਨਾਲ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਲਾਭ ਹਾਸਲ ਹੋਵੇਗਾ।ਉਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇਸ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਐਲਾਨਿਆ ਸੀ।ਇਸ ਮੌਕੇ ’ਤੇ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਜਾਖੜ ਨੇ ਵਿਧਾਇਕ ਜੋਗਿੰਦਰ ਪਾਲ ਤੇ ਅਮਿਤ ਵਿਜ ਨਾਲ ਇਸੇ ਥਾਂ ’ਤੇ ਇਕ ਬੂਟਾ ਲਾਇਆ। -PTCNews


Top News view more...

Latest News view more...