Fri, Apr 26, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

Written by  Shanker Badra -- February 18th 2019 06:41 PM
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਬਰਾਬਰੀ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਦਿਖਾਏ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੂਬਾ ਭਰ ਵਿੱਚ ਮਨਾਇਆ ਜਾ ਰਿਹਾ ਹੈ।ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਤੀ ਲਹਿਰ ਦੇ ਮਹਾਨ ਉਸਰੱਈਏ ਦੀ ਵਿਚਾਰਧਾਰਾ ਅੱਜ ਦੇ ਯੁੱਗ ਵਿੱਚ ਵੀ ਪੂਰੀ ਤਰਾਂ ਸਾਰਥਕ ਹੈ ,ਜਿਸ ਨੂੰ ਸਮਾਜ ਦੇ ਹਰੇਕ ਵਰਗ ਨੂੰ ਅਪਣਾਉਣ ਦੀ ਲੋੜ ਹੈ। [caption id="attachment_258497" align="aligncenter" width="300"]Capt Amarinder Singh Sri Guru Ravidas ji Prakash Utsav Celebrate Appeal ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ[/caption] ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੁੱਝ ਤਾਕਤਾਂ ਸਮਾਜ ਵਿੱਚ ਜਾਤ ਅਤੇ ਭਾਈਚਾਰਕ ਤੌਰ ’ਤੇ ਫੁੱਟ ਪਾ ਕੇ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਤਾਂ ਅਜਿਹੇ ਸਮੇਂ ਮਹਾਨ ਸੰਤ ਕਵੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। [caption id="attachment_258498" align="aligncenter" width="300"]Capt Amarinder Singh Sri Guru Ravidas ji Prakash Utsav Celebrate Appeal ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਧਾਰਮਿਕ ਸਦਭਾਵਨਾ ਦੇ ਮਹਾਨ ਸੰਦੇਸ਼ ਨੂੰ ਅਪਨਾਉਣ ਦੀ ਅਪੀਲ[/caption] ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਭਾਈਚਾਰਕ ਸਾਂਝ, ਮਨੁੱਖੀ ਏਕਤਾ ਅਤੇ ਅਧਿਆਤਮਿਕਤਾ ਦੀਆਂ ਅਨੰਤ ਸਿੱਖਿਆਵਾਂ ਦੀ ਸੱਚੀ ਭਾਵਨਾ ਵਿੱਚ ਮਨਾਉਣ ਦਾ ਸੱਦਾ ਦਿੱਤਾ ਹੈ। -PTCNews


Top News view more...

Latest News view more...