Advertisment

ਕੈਪਟਨ ਨੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਦਿੱਤਾ ਇਹ ਵੱਡਾ ਬਿਆਨ

author-image
Shanker Badra
New Update
ਕੈਪਟਨ ਨੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਦਿੱਤਾ ਇਹ ਵੱਡਾ ਬਿਆਨ
Advertisment
ਕੈਪਟਨ ਨੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਦਿੱਤਾ ਇਹ ਵੱਡਾ ਬਿਆਨ:ਇੱਕ ਪਾਸੇ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੱਕਾ ਕਰਨ ਤੇ ਪੁਰਾਣੀ ਤਨਖਾਹ ਦੀ ਮੰਗ ਨੂੰ ਲੈ ਕੇ ਪੂਰੇ ਸੂਬੇ 'ਚ ਅਧਿਆਪਕਾਂ ਦਾ ਧਰਨਾ ਲਗਾਤਾਰ ਜਾਰੀ ਹੈ।ਪਟਿਆਲਾ 'ਚ ਵੀ ਇਨ੍ਹਾਂ ਮੰਗਾਂ ਨੂੰ ਲੈ ਕੇ ਕਈ ਅਧਿਆਪਕ ਮਰਨ ਵਰਤ 'ਤੇ ਬੈਠੇ ਹਨ।ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਜਖਮਾਂ 'ਤੇ ਲੂਣ ਛਿੜਕ ਦਿੱਤਾ ਹੈ।ਪੰਜਾਬ ਭਰ 'ਚ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਨੂੰ ਲੈ ਕੇ ਚੱਲ ਰਹੇ ਧਰਨੇ ਦੇ ਜਵਾਬ 'ਚ ਕੈਪਟਨ ਨੇ ਕਿਹਾ ਕਿ ਉਹ ਅਧਿਆਪਕਾਂ ਦੀਆਂ ਪੂਰੀਆਂ ਤਨਖ਼ਾਹਾਂ ਨਹੀਂ ਦੇ ਸਕਦੇ, ਕਿਉਂਕਿ ਸਰਕਾਰ ਦਾ ਖ਼ਜਾਨਾ ਖ਼ਾਲੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰੀ ਤਨਖ਼ਾਹ ਨਾਲ ਰੈਗੂਲਰ ਕਰਨ ਤੋਂ ਇੰਨਕਾਰ ਕਰ ਦਿੱਤਾ ਹੈ।ਕੈਪਟਨ ਨੇ ਕਿਹਾ ਕਿ ਅਧਿਆਪਕ ਖ਼ੁਦ 15,000 ਰੁਪਏ ਮਹੀਨਾ ਤਨਖ਼ਾਹ ਨਾਲ ਰੈਗੂਲਰ ਹੋਣ ਲਈ ਸਹਿਮਤ ਹੋਏ ਸਨ।ਕੈਪਟਨ ਨੇ ਮੰਨਿਆ ਹੈ ਕਿ ਸਰਕਾਰ ਕੋਲ ਇੰਨਾ ਪੈਸਾ ਨਹੀਂ ਕਿ ਉਹ ਅਧਿਆਪਕਾਂ ਨੂੰ 45,000 ਰੁਪਏ ਤਨਖ਼ਾਹ ਦੇ ਸਕਣ ਕਿਉਂਕਿ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਦੇਣ ਲਈ ਉਨ੍ਹਾਂ ਕੋਲ ਫੰਡ ਨਹੀਂ ਹਨ। ਦੱਸ ਦਈਏ ਕਿ ਕੈਪਟਨ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਸਰਕਾਰ ਦਸੰਬਰ ਵਿੱਚ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਸਾਰੇ ਮੁਲਾਜ਼ਮਾਂ ਵਾਸਤੇ ਕੁੱਝ ਲੈ ਕੇ ਆਵੇਗੀ। ਜ਼ਿਕਰਯੋਗ ਹੈ ਕਿ ਅਧਿਆਪਕ 18 ਅਕਤੂਬਰ ਨੂੰ ਦੁਸ਼ਹਿਰੇ 'ਤੇ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਵਿੱਤ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕਣਗੇ।ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ 15 ਤੋਂ 21 ਅਕਤੂਬਰ ਤੱਕ ਕਾਲਾ ਹਫ਼ਤਾ ਮਨਾਉਣ ਦਾ ਵੀ ਐਲਾਨ ਕੀਤਾ ਹੈ। -PTCNews-
latest-news punjab-news capt-amarinder-singh-news india-latest-news news-in-punjabi news-in-punjab teachers-news
Advertisment

Stay updated with the latest news headlines.

Follow us:
Advertisment