ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਕੀਤਾ ਐਲਾਨ

Capt Amarinder Singh urban youth New employment generation program starting announcement
ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਕੀਤਾ ਐਲਾਨ:ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨਾਂ ਦੀ ਸਰਕਾਰ ਵੱਲੋਂ ਸ਼ਹਿਰੀ ਨੌਜਵਾਨਾਂ ਲਈ ‘ਮੇਰਾ ਕੰਮ, ਮੇਰਾ ਮਾਣ’ ਨਾਂ ਹੇਠ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਕਿ ਕਿਰਤ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ।ਅੱਜ ਇੱਥੇ ਡੀ.ਏ.ਵੀ.ਯੂਨੀਵਰਸਿਟੀ ਦੇ ਕੈਂਪਸ ਵਿੱਚ ਚੌਥੇ ਰੁਜ਼ਗਾਰ ਮੇਲਿਆਂ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ।ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ’ ਮਿਸ਼ਨ ਤਹਿਤ ਸੂਬੇ ਦੇ ਸਾਰੇ 22 ਜ਼ਿਲਿਆਂ ਵਿੱਚ 10 ਦਿਨ ਚੱਲੇ ਰੁਜ਼ਗਾਰ ਮੇਲਿਆਂ ਦੌਰਾਨ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਵਿੱਚੋਂ 256 ਨੂੰ ਨਿਯੁਕਤੀ ਪੱਤਰ ਦਿੰਦਿਆਂ ਵਧਾਈ ਦਿੱਤੀ।ਰੁਜ਼ਗਾਰ ਮੇਲਿਆਂ ਦੇ ਇਸ ਪੜਾਅ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਕੁਲ 40517 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਇਆ।ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਪ੍ਰਤੀ ਦਿਨ 808 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਦਿੱਤਾ ਗਿਆ ਹੈ ਅਤੇ ਛੇਤੀ ਹੀ ਇਹ ਗਿਣਤੀ ਵਧ ਕੇ 1000 ਪ੍ਰਤੀ ਦਿਨ ਹੋ ਜਾਵੇਗੀ।ਇਸ ਮਿਸ਼ਨ ਦਾ ਮਕਸਦ ਨਿਰਧਾਰਤ ਸਮੇਂ ਵਿੱਚ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਮੁਹੱਈਆ ਕਰਵਾਉਣਾ ਹੈ ਅਤੇ ਇਹ ਸਕੀਮ ਨਿਸ਼ਚਿਤ ਤੌਰ ’ਤੇ ਘਰ-ਘਰ ਤੱਕ ਪਹੁੰਚੇਗੀ।

 Capt Amarinder Singh urban youth New employment generation program starting announcement
ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਦੇ ਅਗਸਤ-ਸਤੰਬਰ ਵਿੱਚ ਪਲੇਠੇ ਰੁਜ਼ਗਾਰ ਮੇਲੇ ਦੌਰਾਨ ਸਿਰਫ਼ ਪੰਜ ਫੀਸਦੀ ਰੁਜ਼ਗਾਰ ਮੁਹੱਈਆ ਹੋਇਆ ਸੀ ਅਤੇ ਕੁਲ ਚਾਹਵਾਨਾਂ ਵਿੱਚੋਂ 19415 ਨੂੰ ਨੌਕਰੀਆਂ ਮਿਲੀਆਂ। ਸਾਲ 2018 ਦੌਰਾਨ ਫਰਵਰੀ-ਮਾਰਚ ਵਿੱਚ 11821 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਣ ਨਾਲ ਇਹ ਦਰ 16 ਫੀਸਦੀ ਰਹੀ।ਮੁੱਖ ਮੰਤਰੀ ਨੇ ਦੱਸਿਆ ਕਿ ਤੀਜੇੇ ਰੁਜ਼ਗਾਰ ਮੇਲੇ ਦੌਰਾਨ ਇਹ ਦਰ ਵਧ ਕੇ 21 ਫੀਸਦੀ ਤੱਕ ਪਹੁੰਚ ਗਈ ਅਤੇ 18672 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਇਆ।ਅੱਜ ਦੇ ਇਸ ਚੌਥੇ ਰੁਜ਼ਗਾਰ ਮੇਲੇ ਨਾਲ ਰੁਜ਼ਗਾਰ ਦੀ ਦਰ 55 ਫੀਸਦੀ ਤੱਕ ਪਹੁੰਚ ਗਈ ਹੈ।ਉਨਾਂ ਦੱਸਿਆ ਕਿ 54 ਥਾਵਾਂ ’ਤੇ ਲੱਗੇ ਇਨਾਂ 10 ਰੋਜ਼ਾ ਰੁਜ਼ਗਾਰ ਮੇਲਿਆਂ ਦੌਰਾਨ ਕੁਲ 1.13 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਅਤੇ 41878 ਨੂੰ ਰੁਜ਼ਗਾਰ ਮਿਲਿਆ ਜਦਕਿ 4370 ਚਾਹਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸਹਿਯੋਗ ਦਿੱਤਾ ਗਿਆ।ਮੁੱਖ ਮੰਤਰੀ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਤਹਿਤ ਹੁਨਰ ਵਿਕਾਸ ਵਿੱਚ ਅਤੇ ਰੁਜ਼ਗਾਰ ਲਈ ਗ਼ਰੀਬਾਂ ਨੂੰ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਸ ਤਹਿਤ ਹਰੇਕ ਪਿੰਡ ਦੇ ਘੱਟੋ-ਘੱਟ 10 ਗ਼ਰੀਬ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਇਕ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਇਸ ਸਕੀਮ ਦਾ ਲਾਭ ਹਰ ਇਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।

Capt Amarinder Singh urban youth New employment generation program starting announcement
ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਕੀਤਾ ਐਲਾਨ

ਰੁਜ਼ਗਾਰ ਉਤਪਤੀ ਵਿਭਾਗ, ਉਸ ਦੀ ਟੀਮ ਅਤੇ ਜ਼ਿਲਾ ਪੱਧਰੀ ਰੁਜ਼ਗਾਰ ਬਿਊਰੋਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2017 ਤੋਂ ਲੈ ਕੇ ਹੁਣ ਤੱਕ 5.76 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ/ਸਰਕਾਰੀ ਖੇਤਰ ਜਾਂ ਸਵੈ-ਰੁਜ਼ਗਾਰ ਲਈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।ਇਨਾਂ ਵਿੱਚੋਂ 40213 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 1.71 ਲੱਖ ਨੂੰ ਪ੍ਰਾਈਵੇਟ ਅਤੇ 3.65 ਲੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸਹਿਯੋਗ ਦਿੱਤਾ ਗਿਆ ਹੈ।ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਉਨਾਂ ਦੇ ਹਲਕੇ ਵਿੱਚ ਪੈਂਦੇ ਪਿੰਡ ਜੰਡੂ ਸਿੰਘਾ ਵਿਖੇ ਜ਼ਮੀਨ ਦਾ ਵੱਡਾ ਰਕਬਾ ਹੋਣ ਕਰਕੇ ਇੱਥੇ ਇਕ ਸਨਅਤੀ ਯੂਨਿਟ ਸਥਾਪਤ ਕਰਨ ਦੀ ਕੀਤੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਨੇ ਉਦਯੋਗ ਮੰਤਰੀ ਨੂੰ ਇਸ ਸਬੰਧ ਵਿੱਚ ਲੋੜੀਂਦੀ ਰੂਪ ਰੇਖਾ ਉਲੀਕਣ ਲਈ ਆਖਿਆ ਤਾਂ ਕਿ ਇਸ ਖੇਤਰ ਵਿੱਚ ਹੋਰ ਸਨਅਤੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

Capt Amarinder Singh urban youth New employment generation program starting announcement
ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਜ਼ਿਲਿਆਂ ਦੇ ਜ਼ਿਲਾ ਰੁਜ਼ਗਾਰ ਅਫਸਰਾਂ ਨੂੰ ‘ਬਿਹਤਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ’ ਵਜੋਂ ਸਨਮਾਨਿਤ ਕਰਦਿਆਂ ਉਨਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਉਨਾਂ ਨੇ ਹੋਰਨਾਂ ਜ਼ਿਲਿਆਂ ਦੇ ਰੁਜ਼ਗਾਰ ਅਫਸਰਾਂ ਨੂੰ ਵੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਮਿੱਥੇ ਹੋਏ ਟੀਚੇ ਹਾਸਲ ਕਰਨ ਦਾ ਸੱਦਾ ਦਿੱਤਾ।ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਜ਼ਿਲੇ ਵਿੱਚ ਜ਼ਿਲਾ ਰੁਜ਼ਗਾਰ ਅਤੇ ਉੱਦਮ ਬਿਊਰੋ ਦੀ ਸਥਾਪਨਾ ਕਰਕੇ 21 ਨਵੰਬਰ, 2018 ਨੂੰ ਇਹ ਬਿੳੂਰੋ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ।ਇਹ ਬਿਊਰੋ ਇਸ ਵੇਲੇ ਕੈਰੀਅਰ ਲਈ ਮਾਰਗ ਦਰਸ਼ਨ, ਕੌਂਸਿਗ, ਰੁਜ਼ਗਾਰ ਲਈ ਸਹਾਇਤਾ, ਰਜਿਸਟ੍ਰੇਸ਼ਨ ਅਤੇ ਇੰਟਰਨੈਟ ਸਰਫ਼ਿੰਗ ਆਦਿ ਵਾਸਤੇ ਨੌਜਵਾਨਾਂ ਲਈ ਕਾਰਗਰ ਸਾਬਤ ਹੋ ਰਹੇ ਹਨ।ਮੁੱਖ ਮੰਤਰੀ ਨੇ ਦੱਸਿਆ ਕਿ ਜੀ.ਜੀ.ਆਰ.ਕੇ. ਪੋਰਟਲ ਵੀ ਵਿਕਸਤ ਕੀਤਾ ਗਿਆ ਹੈ ਅਤੇ ਲਗਭਗ 3.3 ਲੱਖ ਨੌਜਵਾਨ ਇਸ ਪੋਰਟਲ ’ਤੇ ਰਜਿਸਟਰਡ ਹੋ ਚੁੱਕੇ ਹਨ।
-PTCNews