ਮੁੱਖ ਖਬਰਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਚਰਚਾ

By Shanker Badra -- July 21, 2020 6:07 pm -- Updated:Feb 15, 2021

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਚਰਚਾ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਚਰਚਾ ਚੱਲ ਰਹੀ ਹੈ।ਸੂਤਰਾਂ ਅਨੁਸਾਰ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਜਿਸ ਤੋਂ ਬਾਅਦ ਕੈਪਟਨ ਸਰਕਾਰ ਦੀ ਮੁਸ਼ਕਲ ਵੱਧ ਗਈ ਹੈ ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕਤੱਰ ਸੁਰੇਸ਼ ਕੁਮਾਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਚਰਚਾ

ਦਰਅਸਲ 'ਚ ਸੁਰੇਸ਼ ਕੁਮਾਰ ਨੇ ਪਹਿਲਾਂ ਵੀ ਇਕ-ਦੋ ਵਾਰ ਅਸਤੀਫਾ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਸੁਰੇਸ਼ ਕੁਮਾਰ ਨੇ ਲੰਮੇਂ ਸਮੇਂ ਤੋਂ ਦਫਤਰ ਜਾਣਾ ਬੰਦ ਕਰ ਦਿੱਤਾ ਸੀ। ਉਹ ਅੱਜ ਕੱਲ੍ਹ ਆਪਣੇ ਘਰੋਂ ਹੀ ਦਫਤਰੀ ਕੰਮ ਕਰਦੇ ਸਨਸੁਰੇਸ਼ ਕੁਮਾਰ ਕਦੇ ਕਦਾਈਂ ਪੰਜਾਬ ਭਵਨ ਵਿਚ ਜਾ ਕੇ ਸਰਕਾਰੀ ਮੀਟਿੰਗ ਵਿਚ ਹਿੱਸਾ ਲੈਂਦੇ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕਤੱਰ ਸੁਰੇਸ਼ ਕੁਮਾਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਚਰਚਾ

ਦੱਸ ਦੇਈਏ ਕੇ ਸੁਰੇਸ਼ ਕੁਮਾਰ ਮੁੱਖ ਮੰਤਰੀ ਦੇ ਬੜੇ ਵਿਸਵਾਸ਼ ਪਾਤਰ ਅਫਸਰ ਹਨ। ਕੈਪਟਨ ਪਹਿਲਾਂ ਇਕ-ਦੋ ਵਾਰ ਸੁਰੇਸ਼ ਕੁਮਾਰ ਦਾ ਅਸਤੀਫਾ ਨਾਮਨਜੂਰ ਕਰ ਚੁੱਕੇ ਹਨ।
-PTCNews