Thu, Apr 25, 2024
Whatsapp

ਅਸਲਾ ਲਾਇਸੰਸ ’ਤੇ 3 ਦੀ ਬਜਾਏ 1 ਹਥਿਆਰ ਰੱਖਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮੁੜ ਵਿਚਾਰਨ ਦੀ ਮੰਗ

Written by  Jashan A -- November 29th 2019 04:58 PM
ਅਸਲਾ ਲਾਇਸੰਸ ’ਤੇ 3 ਦੀ ਬਜਾਏ 1 ਹਥਿਆਰ ਰੱਖਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮੁੜ ਵਿਚਾਰਨ ਦੀ ਮੰਗ

ਅਸਲਾ ਲਾਇਸੰਸ ’ਤੇ 3 ਦੀ ਬਜਾਏ 1 ਹਥਿਆਰ ਰੱਖਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮੁੜ ਵਿਚਾਰਨ ਦੀ ਮੰਗ

ਅਸਲਾ ਲਾਇਸੰਸ ’ਤੇ 3 ਦੀ ਬਜਾਏ 1 ਹਥਿਆਰ ਰੱਖਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮੁੜ ਵਿਚਾਰਨ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸੰਵੇਦਨਸ਼ੀਲ ਸੂਬਾ ਅਤੇ ਇਸ ਦੇ ਗੜਬੜ ਵਾਲੇ ਇਤਿਹਾਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿੱਚ ਅਸਲਾ ਲਾਇਸੰਸ ਉਪਰ ਜਾਇਜ਼ ਤੌਰ ’ਤੇ ਤਿੰਨ ਹਥਿਆਰ ਰੱਖਣ ਦੀ ਗਿਣਤੀ ਘਟਾ ਕੇ ਇੱਕ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਰਮਜ਼ ਐਕਟ-1959 ਵਿੱਚ ਸੋਧ ਕਰਨ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਦੀ ਘੋਖ ਕਰਨ ਲਈ ਆਖਿਆ ਹੈ ਕਿਉਂ ਜੋ ਇਸ ਨਾਲ ਹਥਿਆਰਾਂ ਦੀ ਗਿਣਤੀ ਤਿੰਨ ਤੋਂ ਘਟ ਕੇ ਇਕ ਰਹਿ ਜਾਵੇਗੀ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੁੱਝ ਸੂਬੇ ਇਕ ਲਾਇਸੰਸ ’ਤੇ ਰੱਖੇ ਜਾ ਸਕਣ ਵਾਲੇ ਹਥਿਆਰਾਂ ਦੀ ਗਿਣਤੀ ਘਟਾਉਣ ਦੇ ਇੱਛੁਕ ਹਨ ਤਾਂ ਇਨਾਂ ਸੂਬਿਆਂ ਨੂੰ ਇਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਇਸ ਨਾਲ ਬਾਕੀ ਸੂਬਿਆਂ ਪ੍ਰਤੀ ਕੋਈ ਪੱਖਪਾਤ ਨਾ ਕੀਤਾ ਜਾਵੇ। ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਛੱਤਬੀੜ ਅਤੇ ਹੋਰ ਚਿੜੀਆ ਘਰਾਂ ਦੇ ਵਿਕਾਸ ਪ੍ਰੋਜੈਕਟਾਂ ਲਈ 22 ਕਰੋੜ ਰੁਪਏ ਦੀ ਬਜਟ ਵਿਵਸਥਾ ਦੇ ਹੁਕਮ ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕਰਤਾਰਪੁਰ ਲਾਂਘਾ ਖੋਲਣ ਮੌਕੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਨਾਂ ਨਾਲ ਨਿੱਜੀ ਤੌਰ ’ਤੇ ਇਹ ਮੁੱਦਾ ਚੁੱਕਿਆ ਸੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸਤਾਵਿਤ ਸੋਧਾਂ ਵਿੱਚੋਂ ਬਹੁਤੀਆਂ ਸੋਧਾਂ ਨਾਲ ਸਹਿਮਤ ਹੈ ਪਰ ਇੱਕ ਲਾਇਸੰਸ ’ਤੇ ਹਥਿਆਰਾਂ ਦੀ ਗਿਣਤੀ ਤਿੰਨ ਤੋਂ ਘਟਾ ਕੇ ਇੱਕ ਕਰਨ ਸਬੰਧੀ ਸੂਬੇ ਦੇ ਸ਼ੰਕੇ ਹਨ। ਮੁੱਖ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਜਾਬ, ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਅਤੇ ਲੰਮਾ ਸਮਾਂ ਅੱਤਵਾਦ ਦੀ ਹਿੰਸਾ ਦਾ ਸੇਕ ਹੰਢਾਉਣ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਕੋਲ ਇੱਕ ਤੋਂ ਵੱਧ ਹਥਿਆਰ ਹਨ ਅਤੇ ਇਸੇ ਤਰਾਂ ਜਿਹੜੇ ਕਿਸਾਨ ਪਿੰਡਾਂ ਤੋਂ ਬਾਹਰ ਆਪਣੇ ਖੇਤਾਂ ਵਿੱਚ ਘਰ ਪਾ ਕੇ ਰਹਿੰਦੇ ਹਨ, ਉਨਾਂ ਕੋਲ ਵੀ ਫਸਲਾਂ ਦੀ ਰਾਖੀ ਲਈ ਹਥਿਆਰ ਹਨ। ਇਸ ਕਰਕੇ ਉਨਾਂ ਪੱਤਰ ਵਿੱਚ ਇਹ ਵੀ ਲਿਖਿਆ ਕਿ ਇਹ ਵੀ ਮਹੱਤਵਪੂਰਨ ਪੱਖ ਹੈ ਕਿ ਲਾਇਸੰਸੀ ਹਥਿਆਰਾਂ ਦੀ ਵਰਤੋਂ ਨਾਲ ਅਪਰਾਧ ਵੀ ਬਹੁਤ ਘੱਟ ਹੋਏ ਹਨ। ਉਨਾਂ ਕਿਹਾ ਕਿ ਇਨਾਂ ਤੱਥਾਂ ਨੂੰ ਆਪਣੇ ਪੱਧਰ ’ਤੇ ਵੀ ਆਜ਼ਾਦਾਨਾ ਢੰਗ ਨਾਲ ਘੋਖਿਆ ਜਾ ਸਕਦਾ ਹੈ ਕਿਉਂਕਿ ਇਹ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰ ਖੇਤਰ ਵਿੱਚ ਹੈ। ਕੈਪਟਨ ਅਮਰਿੰਦਰ ਸਿੰਘ ਦਾ ਇਹ ਵੀ ਮੰਨਣਾ ਹੈ ਕਿ ਇੱਕ ਲਾਇਸੰਸ ’ਤੇ ਹਥਿਆਰਾਂ ਦੀ ਗਿਣਤੀ ਤਿੰਨ ਤੋਂ ਘਟਾ ਕੇ ਇੱਕ ਕਰਨ ਦੀ ਰੋਕ ਨਾਲ ਅਪਰਾਧ ਨੂੰ ਕਾਬੂ ਕਰਨ ਵਿੱਚ ਬਹੁਤੀ ਮਦਦ ਨਹੀਂ ਮਿਲ ਸਕਦੀ। ਉਨਾਂ ਕਿਹਾ ਕਿ ਇਸ ਦੇ ਉਲਟ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਪਣੇ ਹਥਿਆਰਾਂ ਸਮਰਪਣ ਕਰਨ ਦੀ ਅਸੁਵਿਧਾ ਹੋਵੇਗੀ ਅਤੇ ਕਿਸਾਨ ਭਾਈਚਾਰਾ ਵੀ ਫਸਲਾਂ ਦੀ ਰਾਖੀ ਲਈ ਹਥਿਆਰਾਂ ਦੇ ਸਹਾਰੇ ਤੋਂ ਵਾਂਝਾ ਹੋ ਜਾਵੇਗਾ। -PTC News


Top News view more...

Latest News view more...